ਦੀਵਾਲੀ 'ਤੇ ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ! ਹਾੜੀ ਦੀਆਂ ਇਨ੍ਹਾਂ 6 ਫਸਲਾਂ ਲਈ ਵਧਾਈ MSP
ਦੀਵਾਲੀ ਤੋਂ ਪਹਿਲਾਂ ਹੀ ਮੋਦੀ ਸਰਕਾਰ ਨੇ ਕਿਸਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਖੁਸ਼ ਕਰ ਦਿੱਤਾ ਹੈ। ਜੀ ਹਾਂ ਸਰਕਾਰ ਨੇ ਕੇਂਦਰ ਸਰਕਾਰ ਨੇ 2025-26 ਦੇ ਸੀਜ਼ਨ ਲਈ 6 ਹਾੜੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਦਾ ਐਲਾਨ ਕੀਤਾ ਹੈ।..
Modi Government increased MSP: ਦੀਵਾਲੀ 'ਤੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ। ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਹੈ। ਕੇਂਦਰ ਸਰਕਾਰ ਨੇ 2025-26 ਦੇ ਸੀਜ਼ਨ ਲਈ 6 ਹਾੜੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤਹਿਤ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਵਧੀਆ ਭਾਅ ਮਿਲ ਸਕੇਗਾ।
ਸਰਕਾਰ ਦਾ ਇਹ ਕਦਮ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਉਚਿਤ ਭਾਅ ਦਿਵਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, "ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ। ਕਿਸਾਨਾਂ ਦੀ ਭਲਾਈ ਨਾਲ ਜੁੜਿਆ ਸਭ ਤੋਂ ਵੱਡਾ ਫੈਸਲਾ ਅੱਜ ਲਿਆ ਗਿਆ। ਸਰਕਾਰ ਦੀ ਸੋਚ ਸਪੱਸ਼ਟ ਹੈ ਅਤੇ ਕਿਸਾਨਾਂ ਦੀ ਭਲਾਈ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਹਾੜੀ ਦੇ ਮੰਡੀਕਰਨ ਲਈ MSP ਨੂੰ ਮਨਜ਼ੂਰੀ ਸੀਜ਼ਨ ਦਿੱਤਾ ਗਿਆ ਹੈ। ਇਸ ਪ੍ਰਕਿਰਿਆ ਵਿੱਚ ਮਹੱਤਵਪੂਰਨ ਪ੍ਰਗਤੀ ਹੋਈ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਕੀਮਤ ਲਾਗਤ ਨਾਲੋਂ ਪੰਜਾਹ ਪ੍ਰਤੀਸ਼ਤ ਵੱਧ ਹੋਣੀ ਚਾਹੀਦੀ ਹੈ। ਕਿਸਾਨਾਂ ਦੀ ਭਲਾਈ ਲਈ ਹਾੜੀ ਦੀ ਫ਼ਸਲ ਸਬੰਧੀ ਫੈਸਲਾ ਲਿਆ ਗਿਆ ਹੈ। ਇਸ ਦੇ ਲਈ ਐਮਐਸਪੀ ਵਿੱਚ ਵਾਧਾ ਕੀਤਾ ਗਿਆ ਹੈ।"
ਨਵੀਂ ਸੂਚਨਾ ਦੇ ਅਨੁਸਾਰ:
ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 2,425 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜੋ ਪਹਿਲਾਂ 2,275 ਰੁਪਏ ਸੀ।
ਜੌਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 1,980 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜੋ ਪਹਿਲਾਂ 1,850 ਰੁਪਏ ਸੀ।
ਛੋਲਿਆਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 5,650 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜੋ ਪਹਿਲਾਂ 5,440 ਰੁਪਏ ਸੀ।
ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ DA ਵਿੱਚ ਵਾਧਾ
ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ, "ਕੇਂਦਰੀ ਕੈਬਨਿਟ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਡੀਏ ਵਿੱਚ 3% ਵਾਧੇ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਕੁੱਲ 9448 ਕਰੋੜ ਰੁਪਏ ਸਾਲਾਨਾ ਜੋੜਿਆ ਜਾਵੇਗਾ।