Central Government Award: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਵਲੋਂ ਦਿੱਤੇ ਜਾਣ ਵਾਲੇ ਪੁਰਸਕਾਰਾਂ ਦੀ ਗਿਣਤੀ ਘਟਾਈ ਜਾ ਸਕਦੀ ਹੈ। ਗ੍ਰਹਿ ਮੰਤਰਾਲੇ ਨੇ ਵੀ ਇਸ ਦਿਸ਼ਾ ਵਿੱਚ ਪਹਿਲਾ ਕਦਮ ਚੁੱਕਿਆ ਹੈ। ਬੁੱਧਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰ ਗ੍ਰਹਿ ਮੰਤਰਾਲੇ ਨੇ ਕੁਝ ਪੁਰਸਕਾਰਾਂ ਨੂੰ ਘਟਾਉਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਉਤਕ੍ਰਿਸ਼ਟ ਸੇਵਾ ਮੈਡਲ ਅਤੇ ਅਤਿ ਉਤਕ੍ਰਿਸ਼ਟ ਸੇਵਾ ਮੈਡਲ ਵਰਗੇ ਪੁਰਸਕਾਰ ਹਨ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਨਕਸਲੀ ਖੇਤਰਾਂ ਲਈ ਗਠਿਤ ਪੁਲਿਸ ਅੰਦਰੂਨੀ ਸੁਰੱਖਿਆ ਸੇਵਾ ਮੈਡਲ ਨਾਮਕ ਪੁਰਸਕਾਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।


'ਏਬੀਪੀ ਨਿਊਜ਼' ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 14 ਸਤੰਬਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਪੁਰਸਕਾਰਾਂ ਦੀ ਗਿਣਤੀ ਅਤੇ ਇਸ ਦੇ ਡਿੱਗਦੇ ਪੱਧਰ 'ਤੇ ਨਾਰਾਜ਼ਗੀ ਪ੍ਰਗਟਾਈ ਗਈ ਸੀ। ਉਨ੍ਹਾਂ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਪੁਰਸਕਾਰਾਂ ਦੀ ਸੂਚੀ ਬਣਾਉਣ ਦੀ ਸਲਾਹ ਦਿੱਤੀ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਸਰਕਾਰ ਦੇ ਸਾਰੇ ਵਿਭਾਗ ਇਸ ਕੰਮ ਵਿੱਚ ਲੱਗੇ ਹੋਏ ਹਨ।


ਇਨ੍ਹਾਂ ਲੋਕਾਂ ਨੂੰ ਮਿਲਦਾ ਰਹੇਗਾ ਪੁਰਸਕਾਰ


ਸੂਤਰਾਂ ਮਪਤਾਬਕ ਸਰਕਾਰ ਦੀ ਤਰਜੀਹ ਉਨ੍ਹਾਂ ਲੋਕਾਂ, ਅਧਿਕਾਰੀਆਂ ਜਾਂ ਸੰਸਥਾਵਾਂ ਨੂੰ ਪੁਰਸਕਾਰ ਦੇਣਾ ਹੈ ਜੋ ਅਸਲ ਵਿੱਚ ਇਸ ਦੇ ਹੱਕਦਾਰ ਹਨ। ਅਜਿਹਾ ਨਹੀਂ ਹੈ ਕਿ ਸਾਰੇ ਪੁਰਸਕਾਰ ਖ਼ਤਮ ਕਰ ਦਿੱਤੇ ਜਾਣਗੇ, ਪਰ ਸਰਕਾਰ ਦਾ ਜ਼ੋਰ ਇਨ੍ਹਾਂ ਦੀ ਗਿਣਤੀ ਘਟਾਉਣ ਅਤੇ ਇਨ੍ਹਾਂ ਨੂੰ ਸੁਧਾਰਨ 'ਤੇ ਹੈ।


ਉਦਾਹਰਣ ਵਜੋਂ, ਨਾਰੀ ਸ਼ਕਤੀ ਪੁਰਸਕਾਰ, ਸਵੱਛ ਭਾਰਤ ਪੁਰਸਕਾਰ ਅਤੇ ਸੜਕ ਸੁਰੱਖਿਆ ਪੁਰਸਕਾਰ ਵਰਗੇ ਪੁਰਸਕਾਰ ਹਾਸਲ ਕਰਨ ਵਾਲੇ ਲੋਕਾਂ ਦੀ ਗਿਣਤੀ ਘਟਾਈ ਜਾ ਸਕਦੀ ਹੈ। ਸਰਕਾਰ ਦੇ ਅੰਦਰ ਇਸ ਮਾਮਲੇ 'ਤੇ ਵੱਖ-ਵੱਖ ਮੰਤਰਾਲਿਆਂ 'ਚ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।


ਇਹ ਵੀ ਪੜ੍ਹੋ: ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਪਾਲ ਸਿੰਘ ਪੁਰੇਵਾਲ ਦਾ ਦੇਹਾਂਤ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।