ਨਵੀਂ ਦਿੱਲੀ: ਪੰਜਾਬ ਦੇ ਕਿਸਾਨਾਂ ਨੂੰ ਹੁਣ ਦੇਸ਼ ਭਰ ਦੇ ਕਿਸਾਨਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਵੀ ਇਸ ਨੂੰ ਲੈ ਕੇ ਹੁਣ ਕਾਫੀ ਚੌਕਸ ਹੋ ਗਈ ਹੈ। ਹਾਲਾਤ ਦੀ ਗੰਭੀਰਤਾ ਨੂੰ ਵੇਖਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸ਼ਨੀਵਾਰ ਸ਼ਾਮ ਨੂੰ ਸਥਿਤੀ ਸਪਸ਼ੱਟ ਕਰ ਦਿੱਤੀ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀ ਗੰਭੀਰਤਾ ਨਾਲ ਕਿਸਾਨਾਂ ਦੇ ਮੁੱਦੇ ‘ਤੇ ਵਿਚਾਰ ਕਰ ਰਹੇ ਹਨ।


ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਮੁਤਾਬਕ ਕਿਸਾਨ ਅੰਦੋਲਨ ਨੂੰ ਲੈ ਕੇ ਗਲਤ ਸੰਦੇਸ਼ ਦਿੱਤਾ ਜਾ ਰਿਹਾ ਹੈ। ਅਜਿਹਾ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਦੁਸ਼ਮਣ ਹੈ। ਜਦਕਿ ਅਜਿਹੀ ਸਥਿਤੀ ਬਿਲਕੁਲ ਨਹੀਂ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਕੀ ਹੈ? ਉਹ ਕੀ ਕਹਿ ਰਹੇ ਹਨ ਤੇ ਉਨ੍ਹਾਂ ਦੀ ਪ੍ਰੇਸ਼ਾਨੀ ਕੀ ਹੈ?ਉਹ ਕੇਂਦਰ ਸਰਕਾਰ ਤੋਂ ਕਿਸ ਤਰ੍ਹਾਂ ਦਾ ਹੱਲ ਚਾਹੁੰਦੇ ਹਨ ਤੇ ਸਰਕਾਰ ਅੱਗੇ ਕਿਹੋ ਜਿਹੀ ਸਥਿਤੀ ਹੈ? ਇਹ ਸਭ ਮਹੱਤਵਪੂਰਨ ਮਾਮਲੇ ਹਨ।

ਸ਼ਨੀਵਾਰ ਨੂੰ ਗ੍ਰਹਿ ਮੰਤਰੀ ਤੇ ਖੇਤੀ ਮੰਤਰੀ ਨੇ ਸਾਫ ਕਿਹਾ  ਦਿੱਤਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹਨ। ਇਹ ਗੱਲਬਾਤ ਤਿੰਨ ਦਸੰਬਰ ਤੋਂ ਪਹਿਲਾਂ ਵੀ ਹੋ ਸਕਦੀ ਹੈ ਪਰ ਕਿਸਾਨਾਂ ਨੇ ਕੇਂਦਰ ਦੇ ਇਸ ਸੱਦੇ ਨੂੰ ਠੁਕਰਾ ਦਿੱਤਾ ਹੈ।