ਪੜਚੋਲ ਕਰੋ

ਮੋਦੀ ਸਰਕਾਰ ਦੀ ਨਵੀਂ ਯੋਜਨਾ, ਤੁਰੰਤ ਮਿਲ ਰਿਹਾ 1 ਕਰੋੜ ਤੱਕ ਦਾ ਲੋਨ, ਇੰਝ ਲਓ ਫ਼ਾਇਦਾ

ਕੇਂਦਰੀ ਵਿੱਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਟੈਂਡਅੱਪ ਇੰਡੀਆ ਯੋਜਨਾ ਤਹਿਤ ਬੈਂਕਾਂ ਨੇ 1,14,322 ਲਾਭਪਾਤਰੀਆਂ ਨੂੰ 25,589 ਕਰੋੜ ਰੁਪਏ ਮਨਜ਼ੂਰ ਕੀਤੇ ਹਨ।

ਨਵੀਂ ਦਿੱਲੀ: ਮੋਦੀ ਸਰਕਾਰ ਹੁਣ ਇੱਕ ਅਜਿਹੀ ਯੋਜਨਾ ਲੈ ਕੇ ਆਈ ਹੈ, ਜਿਸ ਅਧੀਨ ਤੁਸੀਂ 10 ਲੱਖ ਰੁਪਏ ਤੋਂ ਲੈ ਕੇ 1 ਕਰੋੜ ਰੁਪਏ ਤੱਕ ਦਾ ਲੋਨ ਆਸਾਨੀ ਨਾਲ ਲੈ ਸਕਦੇ ਹੋ। ਸਰਕਾਰ ਇਹ ਯੋਜਨਾ ਅਨੁਸੂਚਿਤ ਜਾਤਾਂ, ਅਨੁਸੂਚਿਤ ਕਬੀਲਿਆਂ ਤੇ ਮਹਿਲਾ ਉੱਦਮੀਆਂ ਨੁੰ ਉਤਸ਼ਾਹਿਤ ਕਰਨ ਲਈ ਸਟੈਂਡ ਅੱਪ ਇੰਡੀਆ (StandUp India) ਦੇ ਨਾਂ ਨਾਲ ਲੈ ਕੇ ਆਈ ਹੈ।

ਇਸ ਯੋਜਨਾ ਅਧੀਨ ਲਾਭਪਾਤਰੀਆਂ ਦੀ ਗਿਣਤੀ ਇੱਕ ਲੱਖ ਤੋਂ ਵੀ ਜ਼ਿਆਦਾ ਹੋ ਗਈ ਹੈ। ਹੁਣ ਇਸ ਯੋਜਨਾ ਦਾ ਵਿਸਥਾਰ ਵੀ ਸਾਲ 2025 ਤੱਕ ਕਰ ਦਿੱਤਾ ਗਿਆ ਹੈ। ਗ਼ੌਰਤਲਬ ਹੈ ਕਿ ਰਿਜ਼ਰਵ ਬੈਂਕ ਦੇ ਅੰਕੜਿਆਂ ਅਨੁਸਾਰ ਦਸੰਬਰ 2020 ਤੱਕ ਬੈਂਕਾਂ ਵੱਲੋਂ ਸੂਖਮ, ਲਘੂ ਤੇ ਦਰਮਿਆਨੇ ਉੱਦਮਾਂ (MSME) ਨੂੰ ਦਿੱਤਾ ਜਾਣ ਵਾਲਾ ਕੁੱਲ ਲੋਨ 6.6 ਫ਼ੀਸਦੀ ਵਧ ਕੇ 11.31 ਲੱਖ ਕਰੋੜ ਰੁਪਏ ਤੱਕ ਪੁੱਜ ਗਿਆ ਹੈ। ਇੱਕ ਸਾਲ ਪਹਿਲਾਂ ਇਸੇ ਸਮੇਂ ਦੌਰਾਨ ਇਹ 10.61 ਲੱਖ ਕਰੋੜ ਰੁਪਏ ਸੀ। ਕੁੱਲ ਕਰਜ਼ੇ ਵਿੱਚ MSME ਸੈਕਟਰ ਦਾ ਹਿੱਸਾ ਲਗਪਗ 18 ਫ਼ੀਸਦੀ ਹੈ।

ਕੇਂਦਰੀ ਵਿੱਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਟੈਂਡਅੱਪ ਇੰਡੀਆ ਯੋਜਨਾ ਤਹਿਤ ਬੈਂਕਾਂ ਨੇ 1,14,322 ਲਾਭਪਾਤਰੀਆਂ ਨੂੰ 25,589 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਅਨੁਸੂਚਿਤ ਜਾਤਾਂ, ਅਨੁਸੂਚਿਤ ਕਬੀਲਿਆਂ ਤੇ ਮਹਿਲਾ ਉੱਦਮੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੰਜ ਅਪ੍ਰੈਲ, 2016 ਨੂੰ ‘ਸਟੈਂਡ ਅੱਪ ਇੰਡੀਆ ਯੋਜਨਾ’ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਦਾ ਉਦੇਸ਼ ਆਰਥਿਕ ਸਸ਼ੱਕਤੀਕਰਣ ਤੇ ਰੋਜ਼ਗਾਰ ਸਿਰਜਣ ਉੱਤੇ ਖ਼ਾਸ ਧਿਆਨ ਦਿੰਦਿਆਂ ਜ਼ਮੀਨੀ ਪੱਧਰ ਉੱਤੇ ਉੱਦਮਤਾ ਨੂੰ ਉਤਸ਼ਾਹਿਤ ਕਰਨਾ ਹੈ।

ਵਿੱਤ ਮੰਤਰਾਲੇ ਨੇ ਇੱਕ ਬਿਆਨ ’ਚ ਕਿਹਾ ਕਿ ਇਸ ਯੋਜਨਾ ਦਾ ਵਿਸਥਾਰ 2025 ਤੱਕ ਕਰ ਦਿੱਤਾ ਗਿਆ ਹੈ। ਇਸ ਅਧੀਨ ਯੋਗ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੋਂ ਲੈ ਕੇ ਇੱਕ ਕਰੋੜ ਰੁਪਏ ਤੱਕ ਦਾ ਕਰਜ਼ਾ ਉਪਲਬਧ ਕਰਵਾਇਆ ਜਾ ਸਕਦਾ ਹੈ। ਬਿਆਨ ’ਚ ਦੱਸਿਆ ਗਿਆ ਹੈ ਕਿ ਇਸ ਯੋਜਨਾ ਅਧੀਨ ਸਿੱਧੇ ਬੈਂਕ ਤੋਂ, ਸਟੈਂਡ ਅੱਪ ਇੰਡੀਆ ਪੋਰਟਲ ਤੋਂ ਜਾਂ ਲੀਡ ਜ਼ਿਲ੍ਹਾ ਪ੍ਰਬੰਧਕ ਰਾਹੀਂ ਇਹ ਕਰਜ਼ਾ ਹਾਸਲ ਕੀਤਾ ਜਾ ਸਕਦਾ ਹੈ।

ਦੇਸ਼ ਦੇ ਹੇਠਲੇ ਵਰਗਾਂ ਦੇ ਉੱਦਮੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਲੋਨ ਯੋਜਨਾ ਨੂੰ ਸਟੈਂਡ ਅੱਪ ਇੰਡੀਆ ਯੋਜਨਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ।

ਟਾਪ ਹੈਡਲਾਈਨ

CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Transfer News: ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
MLA Arrested: ਵੱਡੀ ਖਬਰ, ਮਸ਼ਹੂਰ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ! ਰਾਜਨੀਤਿਕ ਹਲਕਿਆਂ ਅਤੇ ਜਨਤਾ ਵਿਚਾਲੇ ਤਿੱਖੀ ਆਲੋਚਨਾ; ਇਸ ਕਾਰਨ ਗਰਮਾਈ ਸਿਆਸਤ...
ਵੱਡੀ ਖਬਰ, ਮਸ਼ਹੂਰ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ! ਰਾਜਨੀਤਿਕ ਹਲਕਿਆਂ ਅਤੇ ਜਨਤਾ ਵਿਚਾਲੇ ਤਿੱਖੀ ਆਲੋਚਨਾ; ਇਸ ਕਾਰਨ ਗਰਮਾਈ ਸਿਆਸਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
Embed widget