ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ’ਤੇ ਪਾਕਿਸਤਾਨ ਖਿਲਾਫ ਕਾਰਵਾਈ ਕਰਨ ਲਈ ‘ਸ਼ਰਮ’ ਮਹਿਸੂਸ ਕਰਨ ਦਾ ਇਲਜ਼ਾਮ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਮੋਦੀ ਸਰਕਾਰ ਨੇ ਇਸ ਰਵਾਇਤ ਨੂੰ ਪਲਟ ਦਿੱਤਾ ਹੈ। ਇਸ ਮੌਕੇ ਪੁਰੀ ਲਖਨਊ ਦੇ ਸੀਐਮਐਸ ਇੰਟਰ ਕਾਲਜ ਵਿੱਚ ਸੁਮਨ ਦੇਵੀ ਦੀ ਪੁਸਤਕ ‘ਅੰਤਰ ਪ੍ਰਵਾਹ’ ਦੇ ਲੋਕ ਅਰਪਣ ਲਈ ਪੁੱਜੇ ਸਨ।

ਇਸ ਦੌਰਾਨ ਪੁਰੀ ਨੇ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਦੀ ਸੁਰੱਖਿਅਤ ਵਾਪਸੀ ਬਾਰੇ ਕਿਹਾ ਕਿ ਪਿਛਲੀ ਯੂਪੀਏ ਸਰਕਾਰ ਨੇ ਪਾਕਿਸਤਾਨ ਨੂੰ ਜਵਾਬ ਦੇਣ ਵਿੱਚ ਸ਼ਰਮ ਕੀਤੀ। ਯੂਪੀਏ ਸਰਕਾਰ ਦਾ ਕਹਿਣਾ ਸੀ ਕਿ ਦੋਵੇਂ ਦੇਸ਼ ਪਰਮਾਣੂ ਸ਼ਕਤੀ ਨਾਲ ਲੈਸ ਹਨ। ਦੋਵਾਂ ਵਿਚਾਲੇ ਕਿਸੇ ਵੀ ਤਰ੍ਹਾਂ ਦੀ ਜੰਗ ਖ਼ਤਰਨਾਕ ਹੋਏਗੀ।

ਉਨ੍ਹਾਂ ਕਿਹਾ ਕਿ ਹੁਣ ਹਾਲਾਤ ਬਦਲ ਗਏ ਹਨ। ਹੁਣ ਦੀ ਮੋਦੀ ਸਰਕਾਰ ਪਾਕਿਸਤਾਨ ਖਿਲਾਫ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਸ਼ਰਮ ਨਹੀਂ ਕਰਦੀ ਇਸੇ ਲਈ ਮੋਦੀ ਸਰਕਾਰ ਨੇ ਪਾਕਿਸਤਾਨ ਨੂੰ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦਾ ਕਰਾਰਾ ਜਵਾਬ ਦਿੱਤਾ। ਇਸ ਦੇ ਨਾਲ ਹੀ ਹਰਦੀਪ ਪੁਰੀ ਨੇ ਸੁਮਨ ਦੇਵੀ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਨੂੰ 30 ਹੋਰ ਕਿਤਾਬਾਂ ਲਿਖਣੀਆਂ ਚਾਹੀਦੀਆਂ ਹਨ। ਉਨ੍ਹਾਂ ਸੁਮਨ ਦੇਵੀ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ।