ਪੜਚੋਲ ਕਰੋ

ਮੋਦੀ ਸਰਕਾਰ ਨੇ ਪਲਾਂ 'ਚ ਪਾ ਦਿੱਤਾ ਖੇਤੀ ਕਾਨੂੰਨਾਂ ਦਾ 'ਭੋਗ', ਲੋਕ ਸਭਾ ਮਗਰੋਂ ਰਾਜ ਸਭਾ 'ਚ ਵੀ ਬਿੱਲ ਪਾਸ

ਮੋਦੀ ਸਰਕਾਰ ਨੇ ਜਿੰਨੀ ਤੇਜ਼ੀ ਨਾਲ ਖੇਤੀ ਕਾਨੂੰਨ ਬਣਾਏ ਸੀ, ਉਸ ਤੋਂ ਵੀ ਕਾਹਲੀ ਇਨ੍ਹਾਂ ਨੂੰ ਰੱਦ ਕਰਨ ਵਿੱਚ ਵਿਖਾਈ ਹੈ।

ਨਵੀਂ ਦਿੱਲੀ: ਮੋਦੀ ਸਰਕਾਰ ਨੇ ਜਿੰਨੀ ਤੇਜ਼ੀ ਨਾਲ ਖੇਤੀ ਕਾਨੂੰਨ ਬਣਾਏ ਸੀ, ਉਸ ਤੋਂ ਵੀ ਕਾਹਲੀ ਇਨ੍ਹਾਂ ਨੂੰ ਰੱਦ ਕਰਨ ਵਿੱਚ ਵਿਖਾਈ ਹੈ। ਅੱਜ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੁੰਦਿਆਂ ਹੀ ਸਰਕਾਰ ਨੇ ਪਹਿਲਾਂ ਲੋਕ ਸਭਾ ਤੇ ਫਿਰ ਰਾਜ ਸਭਾ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪਾਸ ਕਰਵਾ ਲਿਆ। ਹੁਣ ਇਹ ਬਿੱਲ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ ਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਖੇਤੀ ਕਾਨੂੰਨ ਰੱਦ ਹੋ ਜਾਣਗੇ।

ਅਹਿਮ ਗੱਲ਼ ਹੈ ਕਿ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਉੱਪਰ ਬਹਿਸ ਕਰਾਉਣਾ ਵੀ ਜ਼ਰੂਰੀ ਨਹੀਂ ਸਮਝਿਆ। ਵਿਰੋਧੀ ਧਿਰਾਂ ਨੇ ਕਾਫੀ ਰੌਲਾ ਪਾਇਆ ਕਿ ਇਸ ਬਿੱਲ ਉੱਪਰ ਬਹਿਸ ਹੋਣ ਚਾਹੀਦੀ ਹੈ ਪਰ ਸਰਕਾਰ ਨੇ ਇਸ ਕੰਮ ਨੂੰ ਪਲਾਂ ਵਿੱਚ ਹੀ ਨਿਬੇੜ ਦਿੱਤਾ। ਵਿਰੋਧੀ ਧਿਰਾਂ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਬੜੇ ਗੁੱਪਚੁੱਪ ਤਰੀਕੇ ਨਾਲ ਵਾਪਸ ਲੈ ਰਹੀ ਹੈ।

ਦਰਅਸਲ ਅੱਜ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੁੰਦੇ ਹੀ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ ਤੇ ਉਸ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ। ਇਸ ਮਗਰੋਂ ਵਿਰੋਧੀ ਧਿਰਾਂ ਨੇ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤਕ ਮੁਅੱਤਲ ਕਰ ਦਿੱਤੀ ਗਈ।

ਖੇਤੀ ਮੰਤਰੀ ਨਰਿੰਦਰ ਤੋਮਰ ਨੇ ਸੈਸ਼ਨ ਸ਼ੁਰੂ ਹੁੰਦੇ ਹਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ। ਉਸ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ ਗਿਆ ਜਿਸ ਕਾਰਨ ਕਾਂਗਰਸ ਸਣੇ ਹੋਰ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਓਮ ਬਿਰਲਾ ਨੇ ਕਿਹਾ ਕਿ ਉਹ ਬਿੱਲ ’ਤੇ ਚਰਚਾ ਕਰਵਾਉਣ ਲਈ ਤਿਆਰ ਹਨ।

ਇਸ ਤੋਂ ਪਹਿਲਾਂ ਇਸ ਬਿੱਲ ਦਾ ਖਰੜਾ ਲੋਕ ਸਭਾ ਮੈਂਬਰਾਂ ਨੂੰ ਭੇਜਿਆ ਗਿਆ ਸੀ ਪਰ ਇਸ ਦੀ ਸ਼ਬਦਾਵਲੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇਤਰਾਜ਼ ਜਤਾਇਆ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਾਂ ਨੇ ਸੰਸਦ ਭਵਨ ਵਿਚ ਧਰਨਾ ਦਿੱਤਾ। ਇਸ ਕਾਰਨ ਲੋਕ ਸਭਾ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਵੀ ਮੁਅੱਤਲ ਕੀਤੀ ਗਈ।

ਸੰਸਦ ਦੇ ਅੱਜ ਸ਼ੁਰੂ ਹੋਏ ਸਰਦ ਰੁੱਤ ਸੈਸ਼ਨ ਵਿੱਚ ਵਿਰੋਧੀ ਧਿਰਾਂ ਨੇ ਖੇਤੀ ਕਾਨੂੰਨਾਂ ਨੂੰ ਇਕਦਮ ਰੱਦ ਕਰਨ ਦੀ ਥਾਂ ਇਸ ਮੁੱਦੇ ’ਤੇ ਬਹਿਸ ਕਰਵਾਉਣ ਦੀ ਮੰਗ ਕੀਤੀ। ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਮੋਦੀ ਸਰਕਾਰ ਬਿਨਾਂ ਕਿਸੇ ਬਹਿਸ ਦੇ ਸੰਸਦ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਅੱਗੇ ਵਧਾਉਣਾ ਚਾਹੁੰਦੀ ਹੈ ਜਦਕਿ 16 ਮਹੀਨੇ ਪਹਿਲਾਂ ਪਾਸ ਕੀਤਾ ਗਿਆ ਕਾਨੂੰਨ ਗੈਰ-ਜਮਹੂਰੀ ਸੀ ਤੇ ਇਸ ਨੂੰ ਰੱਦ ਕਰਨ ਦਾ ਤਰੀਕਾ ਹੋਰ ਵੀ ਜ਼ਿਆਦਾ ਗੈਰ-ਜਮਹੂਰੀ ਹੈ। ਇਸ ਕਰਕੇ ਵਿਰੋਧੀ ਧਿਰ ਇਸ ਕਾਨੂੰਨ ਨੂੰ ਰੱਦ ਕਰਨ ਤੋਂ ਪਹਿਲਾਂ ਇਸ ’ਤੇ ਉਸਾਰੂ ਚਰਚਾ ਕਰਨ ਦੀ ਮੰਗ ਕਰਦੀ ਹੈ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget