ਪੜਚੋਲ ਕਰੋ
(Source: ECI/ABP News)
ਲੌਕਡਾਉਨ 'ਚ ਮੋਦੀ ਸਰਕਾਰ ਦੀ ਸਖਤੀ, ਅੜਿੱਕਾ ਪਾਉਣ ਵਾਲਿਆਂ ਨੂੰ ਹੋਵੇਗੀ ਕੈਦ
ਕੋਰੋਨਾਵਾਇਰਸ ਦੇ ਖੌਫ ਕਾਰਨ ਦੇਸ਼ ਭਰ ਵਿੱਚ ਤਾਲਾਬੰਦੀ ਜਾਰੀ ਹੈ। ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਬਿਨਾਂ ਵਜ੍ਹਾ ਬਾਹਰ ਨਾ ਜਾਣ ਪਰ ਕੁਝ ਲੋਕ ਸਰਕਾਰ ਦੀ ਸਲਾਹ ਦੀ ਵੀ ਉਲੰਘਣਾ ਕਰ ਰਹੇ ਹਨ।
![ਲੌਕਡਾਉਨ 'ਚ ਮੋਦੀ ਸਰਕਾਰ ਦੀ ਸਖਤੀ, ਅੜਿੱਕਾ ਪਾਉਣ ਵਾਲਿਆਂ ਨੂੰ ਹੋਵੇਗੀ ਕੈਦ Modi govt. Strict against Lockdown in the nation, 2 years of imprisonment to the violators ਲੌਕਡਾਉਨ 'ਚ ਮੋਦੀ ਸਰਕਾਰ ਦੀ ਸਖਤੀ, ਅੜਿੱਕਾ ਪਾਉਣ ਵਾਲਿਆਂ ਨੂੰ ਹੋਵੇਗੀ ਕੈਦ](https://static.abplive.com/wp-content/uploads/sites/5/2020/03/31183908/Police-in-Moga.jpg?impolicy=abp_cdn&imwidth=1200&height=675)
ਰੌਬਟ
ਚੰਡੀਗੜ੍ਹ: ਕੋਰੋਨਾਵਾਇਰਸ ਦੇ ਖੌਫ ਕਾਰਨ ਦੇਸ਼ ਭਰ ਵਿੱਚ ਤਾਲਾਬੰਦੀ ਜਾਰੀ ਹੈ। ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਬਿਨਾਂ ਵਜ੍ਹਾ ਬਾਹਰ ਨਾ ਜਾਣ ਪਰ ਕੁਝ ਲੋਕ ਸਰਕਾਰ ਦੀ ਸਲਾਹ ਦੀ ਵੀ ਉਲੰਘਣਾ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਸਰਕਾਰ ਨੇ ਹੁਣ ਸਖਤ ਰੁਖ ਅਪਣਾਇਆ ਹੈ। ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਮੁੱਖ ਸੱਕਤਰਾਂ ਨੂੰ ਪੱਤਰ ਲਿਖਿਆ ਹੈ ਤੇ ਕਿਹਾ ਹੈ ਕਿ ਜੇ ਕੋਈ ਤਾਲਾਬੰਦੀ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਵਿਰੁੱਧ ਆਪਦਾ ਪ੍ਰਬੰਧਨ ਐਕਟ ਤੇ ਹੋਰ ਆਈਪੀਸੀ ਧਾਰਾਵਾਂ ਤਹਿਤ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਤਾਲਾਬੰਦੀ 'ਚ ਰੁਕਾਵਟ ਪਾਉਣ ਵਾਲਿਆਂ ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਦੋ ਸਾਲਾਂ ਲਈ ਕੈਦ ਹੋ ਸਕਦੀ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਤਾਲਾਬੰਦ ਉਪਾਵਾਂ ਦੀ ਉਲੰਘਣਾ ਵਿਰੁੱਧ ਸਖਤ ਕਾਰਵਾਈ ਕਰਨ ਨੂੰ ਕਿਹਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਡੀਐਮ ਐਕਟ ਤੇ ਆਈਪੀਸੀ ਅਧੀਨ ਬਣਨ ਵਾਲੇ ਜ਼ੁਰਮਾਨੇ ਦਾ ਵਿਆਪਕ ਪੱਧਰ 'ਤੇ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ। ਅਧਿਕਾਰੀਆਂ ਦੁਆਰਾ ਡੀਐਮ ਐਕਟ ਤੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਏਗੀ।
ਮਹੱਤਵਪੂਰਨ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਕੰਮਲ ਤਾਲਾਬੰਦੀ ਦਾ ਐਲਾਨ ਕੀਤਾ। ਇਹ ਤਾਲਾਬੰਦੀ 14 ਅਪ੍ਰੈਲ ਤੱਕ ਜਾਰੀ ਰਹੇਗੀ। ਹਾਲਾਂਕਿ, ਸਰਕਾਰ ਦੀ ਸਲਾਹ ਦੇ ਬਾਵਜੂਦ, ਦੇਸ਼ ਭਰ ਤੋਂ ਅਜਿਹੀਆਂ ਬਹੁਤ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ, ਜਿਸ ਵਿੱਚ ਲੋਕ ਤਾਲਾਬੰਦੀ ਦੀ ਉਲੰਘਣਾ ਕਰਦੇ ਵੇਖੇ ਗਏ। ਸਥਾਨਕ ਪ੍ਰਸ਼ਾਸਨ ਕੁਝ ਰਾਜਾਂ ਵਿੱਚ ਵੀ ਕਾਰਵਾਈ ਕਰ ਰਿਹਾ ਹੈ। ਵਾਹਨਾਂ ਦੇ ਚਲਾਨ ਕੀਤੇ ਜਾ ਰਹੇ ਹਨ। ਬਿਹਾਰ ਵਿੱਚ ਕਈ ਵਾਹਨ ਜ਼ਬਤ ਵੀ ਕੀਤੇ ਗਏ ਹਨ।
ਹੁਣ, ਇਸ ਦੌਰਾਨ, ਕੇਂਦਰੀ ਗ੍ਰਹਿ ਸਕੱਤਰ ਨੇ ਸਖਤ ਕਾਰਵਾਈ ਕਰਨ ਲਈ ਇੱਕ ਪੱਤਰ ਲਿਖਿਆ ਹੈ। ਦੱਸ ਦੇਈਏ ਕਿ ਹੁਣ ਤੱਕ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 2500 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)