ਚੰਡੀਗੜ੍ਹ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ 15 ਵੱਡੇ ਕਾਰੋਬਾਰੀਆਂ ਦਾ ਸਾਢੇ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਪਰ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਸਿਰਫ ਛੇ ਹਜ਼ਾਰ ਰੁਪਏ ਪ੍ਰਤੀ ਸਾਲ ਮਦਦ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਰਾਹੁਲ ਗਾਂਧੀ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਹਨ। ਗਾਂਧੀ ਨੇ ਕਿਹਾ ਕਿ ਪੀਐਮਓ ਰਾਫੇਲ ਸੌਦੇ ਵਿੱਚ ਸਿੱਧਾ ਦਖ਼ਲ ਦੇ ਰਿਹਾ ਹੈ। ਫਰਾਂਸ ਨਾਲ ਪੀਐਮ ਦੀ ਸਿੱਧੀ ਗੱਲਬਾਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਉਹ ਗ਼ਰੀਬਾਂ ਲਈ ਘੱਟੋ-ਘੱਟ ਆਮਦਨ ਨਿਸ਼ਚਿਤ ਕਰੇਗੀ।
ਉਨ੍ਹਾਂ ਕਿਹਾ ਕਿ ਬੀਜੇਪੀ ਨੇ 2019-20 ਦਾ ਅੰਤਰਿਮ ਬਜਟ ਪੇਸ਼ ਹੋਣ ਵੇਲੇ ਲੋਕ ਸਭਾ ਵਿੱਚ ਕਿਸਾਨਾਂ ਨੂੰ ਆਰਥਕ ਮਦਦ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਫੈਸਲੇ ਦੀ ਸ਼ਲਾਘਾ ਕਰ ਰਹੇ ਸੀ, ਇੱਕ ਪਾਸੇ ਕਿਸਾਨਾਂ ਨੂੰ ਮਹਿਜ਼ 17 ਰੁਪਏ ਪ੍ਰਤੀ ਦਿਨ ਦੀ ਮਦਦ ਦਾ ਐਲਾਨ ਕੀਤਾ ਤੇ ਦੂਜੇ ਪਾਸੇ ਸਰਕਾਰ ਨੇ 15 ਵੱਡੇ ਕਾਰੋਬਾਰੀਆਂ ਨੂੰ 3.5 ਲੱਖ ਕਰੋੜ ਦਾ ਕਰਜ਼ਾ ਮੁਆਫ਼ ਕਰ ਦਿੱਤਾ।