ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮਨਸੂਖ ਕਰਨ ਤੇ ਸੂਬੇ ਨੂੰ ਦੋ ਹਿੱਸਿਆਂ ਵਿੱਚ ਵੰਡਣ ਲਈ ਆਪਣੀ ਸਰਕਾਰ ਦੀ ਪਿੱਠ ਥਾਪੜੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਧਾਰਾ 370 ਨੂੰ ਮਨਸੂਖ਼ ਕਰਨ ਦਾ ਵਿਰੋਧ ਕਰਨ ਵਾਲੇ ਉਹ ਲੋਕ ਹਨ, ਜੋ ਇਸ ਜ਼ਰੀਏ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹੇ ਹਨ। ਲੋਕਾਂ ਨੇ ਸਿਆਸੀ ਤਰਜੀਹਾਂ ਤੋਂ ਉਪਰ ਉੱਠ ਕੇ ਜੰਮੂ ਤੇ ਕਸ਼ਮੀਰ ਤੇ ਲੱਦਾਖ਼ ਵਿੱਚ ਸਰਕਾਰ ਦੀ ਪੇਸ਼ਕਦਮੀ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ। ਇਹ ਸਿਆਸਤ ਨਾਲ ਨਹੀਂ ਬਲਕਿ ਰਾਸ਼ਟਰ ਨਾਲ ਜੁੜਿਆ ਮੁੱਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਸੈਂਕੜੇ ਸੁਧਾਰ ਕੀਤੇ ਹਨ, ਜਿਸ ਤੋਂ ਸਾਫ਼ ਹੈ ਕਿ ਸਰਕਾਰ ਲੋਕਾਂ ਦੀਆਂ ਲੋੜਾਂ ਤੇ ਖ਼ਾਹਿਸ਼ਾਂ ਨੂੰ ਵਧੇਰੇ ਜ਼ਿੰਮੇਵਾਰੀ ਨਾਲ ਪੂਰਾ ਕਰਨ ਲਈ ਵਚਨਬੱਧ ਹੈ। ਜੰਮੂ ਤੇ ਕਸ਼ਮੀਰ ਤੇ ਲੱਦਾਖ਼ ਦੇ ਲੋਕਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਿੱਤਿਆਂ ਦੇ ਆਵਾਮ ਨੇ ਹਮੇਸ਼ਾਂ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ, ਪਰ ਧਾਰਾ 370 ਨੇ ਇਹ ਖ਼ਾਹਿਸ਼ ਕਦੇ ਪੂਰੀ ਨਹੀਂ ਹੋਣ ਦਿੱਤੀ।
ਉਨ੍ਹਾਂ ਕਿਹਾ, ‘ਮੈਂ ਜੰਮੂ, ਕਸ਼ਮੀਰ ਤੇ ਲੱਦਾਖ਼ ਦੇ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਖਿੱਤੇ ਦਾ ਵਿਕਾਸ ਮੁਕਾਮੀ ਲੋਕਾਂ ਦੀਆਂ ਇੱਛਾਵਾਂ ਤੇ ਉਨ੍ਹਾਂ ਦੇ ਸੁਫ਼ਨਿਆਂ ਮੁਤਾਬਕ ਹੋਵੇਗਾ। ਧਾਰਾ 370 ਤੇ 35ਏ ਉਹ ਬੇੜੀਆਂ ਸਨ, ਜਿਨ੍ਹਾਂ ਲੋਕਾਂ ਨੂੰ ਬੰਨ੍ਹ ਰੱਖਿਆ ਸੀ। ਹੁਣ ਇਹ ਜ਼ੰਜੀਰਾਂ ਟੁੱਟ ਚੁੱਕੀਆਂ ਹਨ ਤੇ ਲੋਕ ਆਪਣੀ ਕਿਸਮਤ ਆਪ ਲਿਖਣਗੇ।’ ਉਨ੍ਹਾਂ ਕਿਹਾ ਕਿ ਕਸ਼ਮੀਰ ਨੇ ਇਸ ਤੋਂ ਪਹਿਲਾਂ ਜਮਹੂਰੀਅਤ ਪ੍ਰਤੀ ਇੰਨੀ ਮਜ਼ਬੂਤ ਵਚਨਬੱਧਤਾ ਨਹੀਂ ਵੇਖੀ।
Election Results 2024
(Source: ECI/ABP News/ABP Majha)
ਮੋਦੀ ਦਾ ਜੰਮੂ-ਕਸ਼ਮੀਰ ਬਾਰੇ ਦਾਅਵਾ, ਇਸ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ
ਏਬੀਪੀ ਸਾਂਝਾ
Updated at:
15 Aug 2019 10:31 AM (IST)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮਨਸੂਖ ਕਰਨ ਤੇ ਸੂਬੇ ਨੂੰ ਦੋ ਹਿੱਸਿਆਂ ਵਿੱਚ ਵੰਡਣ ਲਈ ਆਪਣੀ ਸਰਕਾਰ ਦੀ ਪਿੱਠ ਥਾਪੜੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਧਾਰਾ 370 ਨੂੰ ਮਨਸੂਖ਼ ਕਰਨ ਦਾ ਵਿਰੋਧ ਕਰਨ ਵਾਲੇ ਉਹ ਲੋਕ ਹਨ, ਜੋ ਇਸ ਜ਼ਰੀਏ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹੇ ਹਨ। ਲੋਕਾਂ ਨੇ ਸਿਆਸੀ ਤਰਜੀਹਾਂ ਤੋਂ ਉਪਰ ਉੱਠ ਕੇ ਜੰਮੂ ਤੇ ਕਸ਼ਮੀਰ ਤੇ ਲੱਦਾਖ਼ ਵਿੱਚ ਸਰਕਾਰ ਦੀ ਪੇਸ਼ਕਦਮੀ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ।
- - - - - - - - - Advertisement - - - - - - - - -