ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਉਨ੍ਹਾਂ ਦੀ ਭਾਰਤੀ ਜਨਤਾ ਪਾਰਟੀ (BJP) ਨੇ ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਕਮਰਕੱਸੇ ਕਰ ਲਏ ਹਨ। ਲੋਕ ਸਭਾ ਚੋਣਾਂ ਤੋਂ ਕਰੀਬ ਤਿੰਨ ਮਹੀਨੇ ਪਹਿਲਾਂ ਮੋਦੀ ਦੇ ਪ੍ਰਸ਼ੰਸਕਾਂ ਨੇ ਦੁਬਾਰਾ ਸਰਕਾਰ ਬਣਾਉਣ ਲਈ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ।

ਇਸੇ ਮੁਹਿੰਮ ਤਹਿਤ ਯੂਟਿਊਬ 'ਤੇ ਮੋਦੀ ਦੇ ਫੈਨਸ ਦੇ ਨਾਂ ਹੇਠ ਬਣੇ ਖਾਤੇ 'ਤੇ ਮੋਦੀ ਵੰਸ ਮੋਰ (Modi once more) ਰੈਪ ਗੀਤ (Rap Song) ਰਿਲੀਜ਼ ਕੀਤਾ ਹੈ। ਇਸ ਗੀਤ ਨੂੰ ਤਿੰਨ ਕੁ ਦਿਨ ਪਹਿਲਾਂ ਹੀ ਇੰਟਰਨੈੱਟ 'ਤੇ ਜਾਰੀ ਕੀਤਾ ਗਿਆ ਹੈ ਤੇ ਇਹ ਜ਼ਬਰਦਸਤ ਤਰੀਕੇ ਨਾਲ ਵਾਇਰਲ ਹੋ ਰਿਹਾ ਹੈ।

ਗਾਣੇ ਦੀ ਸ਼ੁਰੂਆਤ 'ਹਰ ਕਦਮ ਅਬ ਸਾਥ ਬੜ੍ਹਾਨਾ ਹੈ, ਸਾਥ ਨਮੋ ਕੋ ਹਮ ਸਬਕੋ ਆਨਾ ਹੈ..' ਬੋਲਾਂ ਤੋਂ ਹੁੰਦੀ ਹੈ ਤੇ ਇਸ ਤੋਂ ਬਾਅਦ ਪੰਜ ਸਾਲਾਂ ਦੌਰਾਨ ਮੋਦੀ ਸਰਕਾਰ ਦੀਆਂ ਉਪਲਬਧੀਆਂ ਗਿਣਾਈਆਂ ਗਈਆਂ ਹਨ। ਇਸ ਦੇ ਗਾਇਕ ਤੇ ਸੰਗੀਤਕਾਰ ਆਦਿ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਫਿਰ ਵੀ ਇਹ ਰੈਪ ਸੌਂਗ ਕਾਫੀ ਵਾਇਰਲ ਹੋ ਰਿਹਾ ਹੈ।

ਦੇਖੋ ਵੀਡੀਓ-