Lok Sabha Elections 2024: PM ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ 'ਤਜਰਬੇਕਾਰ ਚੋਰ', ਦੱਸਿਆ ਦਿੱਲੀ ਦੇ ਮੁੱਖ ਮੰਤਰੀ ਦੇ ਘਰ 'ਚ ਕਿਉਂ ਨਹੀਂ ਲੱਗੇ ਨੋਟਾਂ ਦੇ ਪਹਾੜ
Lok Sabha Elections 2024: ਲੋਕ ਸਭਾ ਚੋਣਾਂ ਦੇ 6ਵੇਂ ਪੜਾਅ 'ਚ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਾਰੀਆਂ 7 ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ...
Lok Sabha Elections 2024: ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ 'ਚ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਆਦਮੀ ਪਾਰਟੀ ਦੇ ਮੁੱਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਤਿੱਖਾ ਹਮਲਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਤਜਰਬੇਕਾਰ ਚੋਰ ਕਿਹਾ ਹੈ। ਉਨ੍ਹਾ ਨੇ ਇਹ ਵੀ ਦੱਸਿਆ ਕਿ ਉਸ ਦੇ ਘਰੋਂ ਨੋਟਾਂ ਦੇ ਬੰਡਲ ਕਿਉਂ ਨਹੀਂ ਮਿਲ ਰਹੇ।
ਆਮ ਆਦਮੀ ਪਾਰਟੀ ਦੇ ਮੁਖੀ ਇਸ ਸਮੇਂ ਦਿੱਲੀ ਸ਼ਰਾਬ ਨੀਤੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਅੰਤਰਿਮ ਜ਼ਮਾਨਤ 'ਤੇ ਬਾਹਰ ਹਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਲਈ ਇਹ ਛੋਟ ਦਿੱਤੀ ਸੀ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਲਗਾਤਾਰ ਭਾਜਪਾ 'ਤੇ ਹਮਲੇ ਕਰ ਰਹੇ ਹਨ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ 'ਤੇ ਉਨ੍ਹਾਂ ਨੂੰ ਫਸਾਉਣ ਦਾ ਦੋਸ਼ ਲਗਾਉਂਦੇ ਰਹਿੰਦੇ ਹਨ।
ਇੱਕ ਇੰਟਰਵਿਊ ਦੌਰਾਨ ਉਨ੍ਹਾ ਨੂੰ ਪੁੱਛਿਆ ਗਿਆ ਕਿ ਕੇਜਰੀਵਾਲ ਕਹਿੰਦੇ ਹਨ ਕੀ ਹੋਰ ਥਾਵਾਂ ਤੋ ਜਾਂਚ ਦੌਰਾਨ ਨੋਟਾਂ ਦੇ ਬੰਡਲ ਮਿਲੇ ਪਰ ਮੇਰੀ ਥਾਂ ਤੇ ਇੱਕ ਰੁਪਿਆ ਵੀ ਨਹੀਂ ਮਿਲਿਆ। ਇਸ ਦੇ ਜਵਾਬ 'ਚ ਪੀਐੱਮ ਮੋਦੀ ਨੇ ਕਿਹਾ, 'ਇਹ ਤਾਂ ਹੈ ਕਿ ਉਹ ਸਰਕਾਰੀ ਅਧਿਕਾਰੀ ਰਹੇ ਹਨ। ਉਹ ਜਾਣਦੇ ਹਨ ਕਿ ਸਰਕਾਰ ਕਿਵੇਂ ਕੰਮ ਕਰਦੀ ਹੈ। ਉਹ ਯਕੀਨੀ ਤੌਰ 'ਤੇ ਆਪਣੀ ਰੱਖਿਆ ਲਈ ਘੇਰਾਬੰਦੀ ਕਰਨਗੇ।
ਪੀਐਮ ਨੇ ਅੱਗੇ ਕਿਹਾ, "ਇੱਕ ਤਜਰਬੇਕਾਰ ਚੋਰ ਦਾ ਬਹੁਤ ਫਾਇਦਾ ਹੁੰਦਾ ਹੈ। ਜਿਹੜਾ ਸਰਕਾਰੀ ਅਧਿਕਾਰੀ ਰਿਹਾ ਹੈ, ਉਸ ਨੂੰ ਪਤਾ ਹੋਵੇਗਾ ਕਿ ਈਡੀ ਅਤੇ ਸੀਬੀਆਈ ਕਿਵੇਂ ਕਾਰਵਾਈ ਕਰਨਗੇ। ਇਸ ਲਈ ਉਹ ਬਚਣ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲੈਂਦੇ ਹਨ।"
ਜਦੋਂ ਪੀਐਮ ਮੋਦੀ ਤੋਂ ਪੁੱਛਿਆ ਗਿਆ ਕਿ ਚੋਣਾਂ ਤੋਂ ਪਹਿਲਾਂ ਸਰਕਾਰ 'ਤੇ ਦੋ ਮੁੱਖ ਮੰਤਰੀਆਂ ਨੂੰ ਜੇਲ੍ਹ ਵਿੱਚ ਡੱਕਣ ਦਾ ਦੋਸ਼ ਹੈ। ਇਸ ਸਵਾਲ 'ਤੇ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਸ ਦੇ ਗੁਨਾਹਾਂ ਬਾਰੇ ਕੁਝ ਨਹੀਂ ਕਰਦੀ ਤਾਂ ਲੋਕ ਕਹਿਣਗੇ ਕਿ ਜ਼ਰੂਰ ਕੋਈ ਮਿਲੀਭੁਗਤ ਹੋਈ ਹੈ। ਪੀਐਮ ਮੋਦੀ ਨੇ ਕਿਹਾ, "ਤੁਸੀਂ ਨੋਟਾਂ ਦੇ ਪਹਾੜ ਦੇਖੇ ਹਨ ਜਾਂ ਨਹੀਂ? ਨੋਟਾਂ ਦੇ ਇਨ੍ਹਾਂ ਢੇਰਾਂ ਨੂੰ ਦੇਖ ਕੇ ਤੁਸੀਂ ਕੀ ਸੋਚਦੇ ਹੋ, ਕੀ ਇਹ ਮਿਹਨਤ ਦੀ ਕਮਾਈ ਹੈ? ਨੋਟਾਂ ਦੇ ਪਹਾੜ ਨੂੰ ਫੜਨਾ ਚਾਹੀਦਾ ਹੈ ਅਤੇ ਸਰਕਾਰ ਨੂੰ ਕੁਝ ਕਰਨਾ ਚਾਹੀਦਾ ਹੈ, ਨਹੀਂ ਤਾਂ ਲੋਕ ਸੋਚਣਗੇ ਕਿ ਕੁਝ ਗਲਤ ਹੈ।" ਇੱਥੇ ਗਠਜੋੜ ਹੈ। ਤੁਸੀਂ ਦਿੱਲੀ ਵਿੱਚ ਬੱਚਿਆਂ ਦਾ ਭਵਿੱਖ ਬਰਬਾਦ ਕਰਨ ਲਈ ਸਕੂਲਾਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹੇ ਹਨ।"