ISRO ਨੂੰ ਮੋਦੀ ਨੇ ਪਿਤਾ ਵਾਂਗ ਸੰਭਾਲਿਆ: ਹਰਸਿਮਰਤ ਬਾਦਲ
ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਚੰਦਰਯਾਨ-2 ਬਾਰੇ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ISRO ਨੂੰ ਪਿਤਾ ਵਾਂਗ ਸੰਭਾਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ 'ਤੇ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਚੰਦਰਯਾਨ-2 ਬਾਰੇ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ISRO ਨੂੰ ਪਿਤਾ ਵਾਂਗ ਸੰਭਾਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ 'ਤੇ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਦਾ ਸ੍ਰੀ ਗੁਰੂ ਗੁਰੂ ਨਾਨਾਕ ਦੇਵ ਜੀ ਦਾ 550 ਸਾਲਾ ਮਨਾਉਣ ਬਾਰੇ ਕੋਈ ਰੁਝਾਨ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ 31 ਅਕਤੂਬਰ ਤਕ ਕਰਤਾਰਪੁਰ ਲਾਂਘੇ ਦਾ ਕੰਮ ਮੁਕੰਮਲ ਹੋ ਜਾਏਗਾ।
ਹਰਸਿਮਰਤ ਕੌਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇੱਕ ਲੱਖ ਕਰੋੜ ਰੁਪਏ ਦਾ ਇਨਫਰਾ ਹੋਏਗਾ। ਉਨ੍ਹਾਂ ਕਿਹਾ ਕਿ ਮੰਤਰਾਲਾ ਆਪਣਾ ਕੰਮ ਇਮਾਨਦਾਰੀ ਨਾਲ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਟੈਕਸ ਘੱਟ ਕੀਤਾ ਹੈ ਤੇ ਭ੍ਰਿਸ਼ਟ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਮੋਦੀ ਸਰਕਾਰ ਦੇ ਗੁਣਗਾਨ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਨੂੰ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਮੋਦੀ ਸਰਕਾਰ ਨੇ ਇੱਕ ਕਰੋੜ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉੜਾਣ ਯੋਜਨਾ ਦੇ ਤਹਿਤ ਹਵਾਈ ਟਿਕਟ ਸਸਤੀ ਹੋਣ ਨਾਲ ਲੋਕ ਰੇਲ ਤੋਂ ਵੱਧ ਹਵਾਈ ਸਫ਼ਰ ਕਰਨ ਲੱਗੇ ਹਨ।
ਪੰਜਾਬ ਦੀ ਕੈਪਟਨ ਸਰਕਾਰ ਦੇ ਨਿਸ਼ਾਨੇ ਕੱਸਦਿਆਂ ਹਰਸਿਮਰਤ ਨੇ ਕਿਹਾ ਕਿ ਹੁਣ ਤਕ ਮੋਦੀ ਸਰਕਾਰ ਵੱਲੋਂ 106 ਪ੍ਰੋਜੈਕਟ ਆਏ ਪਰ ਪੰਜਾਬ ਲਈ ਹੁਣ ਤਕ ਸਿਰਫ 4 ਪ੍ਰੋਜੈਕਟ ਆਏ ਹਨ। ਉਨ੍ਹਾਂ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿੱਚ ਪੰਜਾਬ ਦਾ ਰੈਂਕ ਬੇਹੱਦ ਹੇਠਾਂ ਹੈ। ਉਨ੍ਹਾਂ ਕਿਹਾ ਕਿ ਯੂਪੀ, ਮਹਾਰਾਸ਼ਟਰ ਵਰਗੇ ਸੂਬੇ ਫੂਡ ਪ੍ਰੋਸੈਸਿੰਗ ਵਿੱਚ ਪਹਿਲੇ ਪੰਜ ਸੂਬਿਆਂ ਵਿੱਚ ਸ਼ੁਮਾਰ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੇ ਕੰਮ ਵਿੱਚ ਅੜਿੱਕੇ ਡਾਹ ਰਹੀ ਹੈ।