ਪੜਚੋਲ ਕਰੋ
Advertisement
ਮੋਦੀ ਵੱਲੋਂ ਕਾਰਪੋਰੇਟ ਘਰਾਣਿਆਂ ਦਾ 2378760000000 ਦਾ ਰੁਪਏ ਕਰਜ਼ ਮੁਆਫ!
ਅੱਜਕੱਲ੍ਹ ਮੋਦੀ ਸਰਕਾਰ ਉੱਪਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੇ ਇਲਜ਼ਾਮ ਲੱਗ ਰਹੇ ਹਨ। ਇਸ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਲਜ਼ਾਮ ਲਾਇਆ ਹੈ
ਨਵੀਂ ਦਿੱਲੀ: ਅੱਜਕੱਲ੍ਹ ਮੋਦੀ ਸਰਕਾਰ ਉੱਪਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੇ ਇਲਜ਼ਾਮ ਲੱਗ ਰਹੇ ਹਨ। ਇਸ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਲਜ਼ਾਮ ਲਾਇਆ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਕੁਝ ਸਨਅਤਕਾਰਾਂ ਦਾ 2.37 ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ।
ਰਾਹੁਲ ਗਾਂਧੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇੰਨੀ ਰਕਮ ਨਾਲ ਦੇਸ਼ ਦੇ 11 ਹਜ਼ਾਰ ਕਰੋੜ ਪਰਿਵਾਰਾਂ ਨੂੰ 20-20 ਹਜ਼ਾਰ ਰੁਪਏ ਦੀ ਵਿੱਤੀ ਮਦਦ ਦਿੱਤੀ ਜਾ ਸਕਦੀ ਸੀ। ਉਨ੍ਹਾਂ ਟਵੀਟ ਕੀਤਾ, ‘2,37,876 ਕਰੋੜ ਰੁਪਏ ਦਾ ਕਰਜ਼ਾ ਇਸ ਸਾਲ ਮੋਦੀ ਸਰਕਾਰ ਨੇ ਕੁਝ ਸਨਅਤਕਾਰਾਂ ਨੂੰ ਮੁਆਫ਼ ਕੀਤਾ ਹੈ। ਇਸ ਰਕਮ ਨਾਲ ਕੋਵਿਡ-19 ਦੇ ਮੁਸ਼ਕਿਲ ਸਮੇਂ ’ਚ 11 ਕਰੋੜ ਪਰਿਵਾਰਾਂ ਨੂੰ 20-20 ਹਜ਼ਾਰ ਰੁਪਏ ਦਿੱਤੇ ਜਾ ਸਕਦੇ ਸਨ।’ ਉਨ੍ਹਾਂ ਵਿਅੰਗ ਕੀਤਾ, ‘ਇਹੀ ਮੋਦੀ ਜੀ ਦੇ ਵਿਕਾਸ ਦੀ ਅਸਲੀਅਤ ਹੈ।’ ਦਰਅਸਲ ਕਿਸਾਨ ਅੰਦੋਲਨ ਕਰਕੇ ਅੱਜਕੱਲ੍ਹ ਚਰਚਾ ਛਿੜੀ ਹੈ ਕਿ ਕੇਂਦਰ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਵੱਡਾ ਲਾਭ ਪਹੁੰਚਾ ਰਹੀ ਹੈ। ਦੇਸ਼ ਦੀਆਂ ਨੀਤੀਆਂ ਕਾਰਪੋਰੇਟਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਬਣ ਰਹੀਆਂ ਹਨ। ਇਸ ਮਾਮਲੇ 'ਤੇ ਮੋਦੀ ਸਰਕਾਰ ਕਸੂਤੀ ਘਿਰੀ ਹੋਈ ਹੈ।2378760000000 रुपय का क़र्ज़ इस साल मोदी सरकार ने कुछ उद्योगपतियों का माफ़ किया। इस राशि से कोविड के मुश्किल समय में 11 करोड़ परिवारों को 20-20 हज़ार रुपय दिए जा सकते थे। मोदी जी के विकास की असलियत!
— Rahul Gandhi (@RahulGandhi) December 31, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement