ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰੀ ਵੈੱਬਸਾਈਟ ਪੰਜਾਬੀ ਸਮੇਤ 9 ਖੇਤਰੀ ਭਾਸ਼ਾਵਾਂ ਵਿੱਚ ਵੀ ਜਾਰੀ ਕਰ ਦਿੱਤੀ ਹੈ। ਪਹਿਲਾਂ ਇਹ ਵੈੱਬਸਾਈਟ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿੱਚ ਹੀ ਸੀ।
ਹੁਣ ਪੰਜਾਬੀ ਤੋਂ ਇਲਾਵਾ ਬੰਗਾਲੀ, ਗੁਜਰਾਤੀ, ਕੰਨੜ, ਮਲਿਆਲਮ, ਮਰਾਠੀ, ਉੜੀਆ, ਤੇਲਗੂ ਅਤੇ ਤਾਮਿਲ ਭਾਸ਼ਾਵਾਂ ਵਿੱਚ ਵੀ ਇਹ ਵੈੱਬਸਾਈਟ ਜਾਰੀ ਕੀਤੀ ਗਈ ਹੈ। ਅਸਲ ਵਿੱਚ ਪ੍ਰਧਾਨ ਮੰਤਰੀ ਆਪਣੀ ਸਰਕਾਰੀ ਵੈਬਸਾਈਟ ਨੂੰ ਖੇਤਰੀ ਭਸ਼ਾਵਾਂ ਨਾਲ ਜੋੜ ਕੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨਾ ਚਾਹੁੰਦਾ ਹੈ।