ਨਵੀਂ ਦਿੱਲੀ: ਦੇਸ਼ ਦੇ ਪੰਜ ਸੂਬਿਆਂ 'ਚ ਚੋਣਾਂ ਦੀ ਤਿਆਰੀ ਸ਼ੁਰੂ ਹੋਣ ਵਾਲੀ ਹੈ। ਇਸ ਵਿਚਾਲੇ ਬੀਜੇਪੀ ਨੇ ਅੱਜ ਇੱਕ ਅਹਿਮ ਬੈਠਕ ਸੱਦੀ ਹੈ। ਇਸ ਬੈਠਕ ਨੂੰ ਪ੍ਰਧਾਨ ਮੰਤਰੀ ਮੋਦੀ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਰਾਸ਼ਟਰੀ ਜਨਰਲ ਸਕੱਤਰਾਂ ਤੇ ਸੂਬਾ ਸੰਗਠਨ ਦੇ ਜਨਰਲ ਮੰਤਰੀਆਂ ਨਾਲ ਕੁਝ ਮਹੱਤਵਪੂਰਨ ਮੀਟਿੰਗਾਂ ਕੀਤੀਆਂ।



ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰੀ ਅਧਿਕਾਰੀਆਂ ਦੀ ਬੈਠਕ ਨੂੰ ਸੰਬੋਧਨ ਕਰਨਗੇ। ਕੋਰੋਨਾ ਮਹਾਂਮਾਰੀ ਦੌਰਾਨ ਰਾਸ਼ਟਰੀ ਅਧਿਕਾਰੀਆਂ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ ਜਿਸ ਵਿੱਚ ਆਗੂ ਮੌਜੂਦ ਰਹਿਣਗੇ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਹੋਈਆਂ ਮਹੱਤਵਪੂਰਨ ਮੀਟਿੰਗਾਂ ਵਿੱਚ ਰਾਸ਼ਟਰੀ ਅਧਿਕਾਰੀਆਂ ਦੀ ਮੀਟਿੰਗ ਦੇ ਏਜੰਡੇ, ਰਾਜ ਦੀਆਂ ਇਕਾਈਆਂ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਤੇ ਚੋਣ ਰਾਜਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰੇ ਹੋਏ।

ਭਾਜਪਾ ਦੇ ਮੁੱਖ ਬੁਲਾਰੇ ਅਨਿਲ ਬਲੂਨੀ ਨੇ ਦੱਸਿਆ ਕਿ ਰਾਸ਼ਟਰੀ ਅਧਿਕਾਰੀਆਂ ਦੀ ਬੈਠਕ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਦਿੱਲੀ ਦੇ ਐਨਡੀਐਮਸੀ ਕਨਵੈਨਸ਼ਨ ਸੈਂਟਰ ਵਿਖੇ ਹੋਵੇਗੀ। ਉਨ੍ਹਾਂ ਕਿਹਾ, “ਇਸ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬੈਠਕ ਦਾ ਉਦਘਾਟਨ ਅਤੇ ਸੰਬੋਧਨ ਕਰਨਗੇ। ਸਾਰੇ ਰਾਜਾਂ ਦੇ ਪ੍ਰਧਨਾਂ ਤੋਂ ਇਲਾਵਾ ਰਾਜ ਇੰਚਾਰਜ ਤੇ ਸਹਿ-ਇੰਚਾਰਜ, ਸੂਬਾ ਜਨਰਲ ਸਕੱਤਰ (ਸੰਗਠਨ) ਵੀ ਮੀਟਿੰਗ ਦਾ ਹਿੱਸਾ ਹੋਣਗੇ।

ਇਹ ਬੈਠਕ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦੋਂ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਪਿਛਲੇ ਤਿੰਨ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਰਾਜਧਾਨੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਅੰਦੋਲਨਕਾਰੀ ਸੰਗਠਨ ਉਨ੍ਹਾਂ ਦੀ ਲਹਿਰ ਨੂੰ ਦੇਸ਼ ਵਿਆਪੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੱਛਮੀ ਬੰਗਾਲ, ਅਸਾਮ ਤੇ ਤਾਮਿਲਨਾਡੂ ਸਣੇ ਪੰਜ ਰਾਜਾਂ ਵਿਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮੀਟਿੰਗ ਵਿੱਚ ਚੋਣ ਤਿਆਰੀਆਂ ਬਾਰੇ ਵਿਚਾਰ ਵਟਾਂਦਰੇ ਦੀ ਵੀ ਸੰਭਵ ਹੈ।