ਨਵੀਂ ਦਿੱਲੀ: ਮਨੋਜ ਤਿਵਾੜੀ ਨੂੰ ਦਿੱਲੀ ਭਾਜਪਾ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਸ ਦੀ ਜਗ੍ਹਾ 'ਤੇ, ਭਾਰਤੀ ਜਨਤਾ ਪਾਰਟੀ ਨੇ ਆਦੇਸ਼ ਕੁਮਾਰ ਗੁਪਤਾ ਨੂੰ ਦਿੱਲੀ ਭਾਜਪਾ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ।


ਦੇਸ਼ ਨਾਂ ਬਦਲਣ ਬਾਰੇ ਸੁਪਰੀਮ ਕੋਰਟ ਕੱਲ੍ਹ ਕਰੇਗੀ ਸੁਣਵਾਈ

ਤੁਹਾਨੂੰ ਦੱਸ ਦਈਏ ਕਿ ਇਸ ਵਾਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਮਨੋਜ ਤਿਵਾੜੀ ਦੀ ਅਗਵਾਈ ਵਿੱਚ ਆਈ ਸੀ, ਪਰ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਉਦੋਂ ਤੋਂ ਮਨੋਜ ਤਿਵਾੜੀ ਦੇ ਪ੍ਰਧਾਨ ਬਣੇ ਰਹਿਣ ਬਾਰੇ ਇੱਕ ਸ਼ੰਕਾ ਸੀ। ਹੁਣ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੇ ਇਹ ਫੈਸਲਾ ਲਿਆ ਹੈ ਤੇ ਮਨੋਜ ਤਿਵਾੜੀ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।


ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਘਰੇਲੂ ਬਿਜਲੀ 50 ਪੈਸੇ ਪ੍ਰਤੀ ਯੂਨਿਟ ਹੋਈ ਸਸਤੀ

ਆਦੇਸ਼ ਗੁਪਤਾ ਪਟੇਲ ਨਗਰ ਦਾ ਇੱਕ ਕੌਂਸਲਰ ਹੈ। ਦਰਅਸਲ, ਦਿੱਲੀ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਮਨੋਜ ਤਿਵਾੜੀ ਨੇ ਖ਼ੁਦ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਉਸ ਸਮੇਂ ਉਸ ਨੂੰ ਅਸਵੀਕਾਰ ਕਰ ਦਿੱਤਾ ਗਿਆ ਸੀ। ਹਾਲ ਹੀ ਵਿੱਚ, ਉਸ ਦਾ ਕ੍ਰਿਕਟ ਖੇਡਣ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ ਜਿਸ ਵਿੱਚ ਉਹ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਦਿਖਾਈ ਦਿੱਤਾ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਘਰੇਲੂ ਬਿਜਲੀ 50 ਪੈਸੇ ਪ੍ਰਤੀ ਯੂਨਿਟ ਹੋਈ ਸਸਤੀ

ਅੱਗ ਦਾ ਭਾਂਬੜ ਬਣਿਆ ਅਮਰੀਕਾ, ਸੜਕਾਂ ਲਹੂ-ਲੁਹਾਣ, ਹੁਣ ਫੌਜ ਸੰਭਾਲੇਗੀ ਮੋਰਚਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ