Money Laundering Case: ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਦਿੱਲੀ ਵਿੱਚ ਕਥਿਤ ਸ਼ਰਾਬ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਈਡੀ ਨੇ ਦਿੱਲੀ ਤੇ ਪੰਜਾਬ ਸਣੇ 35 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਈਡੀ ਦੀ ਟੀਮ ਦਿੱਲੀ ਤੇ ਪੰਜਾਬ ਵਿੱਚ ਛਾਪੇਮਾਰੀ ਕਰ ਰਹੀ ਹੈ।



ਦੱਸ ਦਈਏ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ 2021-22 ਦੀ ਆਬਕਾਰੀ ਨੀਤੀ ਤਹਿਤ ਘੁਟਾਲੇ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ ਹੈ। ਸੀਬੀਆਈ ਤੇ ਈਡੀ ਦੋਵਾਂ ਨੇ ਸਿਸੋਦੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ।



ਇਸ ਤੋਂ ਪਹਿਲਾਂ 16 ਸਤੰਬਰ ਨੂੰ ਈਡੀ ਨੇ 6 ਸੂਬਿਆਂ 'ਚ 40 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਸ ਤੋਂ ਪਹਿਲਾਂ 6 ਸਤੰਬਰ ਨੂੰ ਈਡੀ ਨੇ ਕਈ ਰਾਜਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਸ ਦੇ ਨਾਲ ਹੀ ਇਸ ਮਾਮਲੇ ਦੇ ਮੁਲਜ਼ਮ ਤੇ ਆਮ ਆਦਮੀ ਪਾਰਟੀ ਦੇ ਸੰਚਾਰ ਰਣਨੀਤੀਕਾਰ ਵਿਜੇ ਨਾਇਰ ਨੂੰ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵੱਲੋਂ 20 ਅਕਤੂਬਰ ਤੱਕ ਸੀਬੀਆਈ ਹਿਰਾਸਤ ਵਿੱਚ ਭੇਜਿਆ ਜਾ ਚੁੱਕਾ ਹੈ।


ਇਸ ਉੱਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੱਖਾ ਹਮਲਾ ਕੀਤਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਇੱਕ ਟਵੀਟ ਵਿੱਚ ਕਿਹਾ - ਇੱਕ ਮਨੀਸ਼ ਸਿਸੋਦੀਆ ਖਿਲਾਫ ਸਬੂਤ ਲੱਭਣ ਲਈ - 500 ਤੋਂ ਵੱਧ ਛਾਪੇ, 300 ਤੋਂ ਵੱਧ CBI/ED ਅਧਿਕਾਰੀ 3 ਮਹੀਨਿਆਂ ਤੋਂ 24 ਘੰਟੇ ਲੱਗੇ ਹੋਏ ਹਨ। ਕੁਝ ਵੀ ਨਹੀਂ ਲੱਭ ਸਕਦਾ। ਕੁਝ ਵੀ ਨਾ ਹੋਣ ਕਾਰਨ ਆਪਣੀ ਗੰਦੀ ਰਾਜਨੀਤੀ ਲਈ ਇੰਨੇ ਅਫਸਰਾਂ ਦਾ ਸਮਾਂ ਬਰਬਾਦ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਦੇਸ਼ ਕਿਵੇਂ ਤਰੱਕੀ ਕਰੇਗਾ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ