ਨਵੀਂ ਦਿੱਲੀ : ਦੇਸ਼ 'ਚ ਮਾਨਸੂਨ ਦੀ ਦਸਤਕ ਦੇ ਨਾਲ ਹੀ ਸਾਰੇ ਸੂਬਿਆਂ ਵਿੱਚ ਭਾਰੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਨੇ ਲੋਕਾਂ ਲਈ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਹਿਮਾਚਲ ਦੇ ਸ਼ਿਮਲਾ 'ਚ ਸਥਿਤ ਰਾਮਪੁਰ 'ਚ ਬੱਦਲ ਫਟਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਉੱਤਰਾਖੰਡ 'ਚ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਕਾਰਨ ਸੋਨਪ੍ਰਯਾਗ 'ਚ ਕੇਦਾਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।
ਹਿਮਾਚਲ 'ਚ ਭਾਰੀ ਮੀਂਹ ਕਾਰਨ ਦੋ ਲੋਕਾਂ ਦੀ ਮੌਤ
ਬੱਦਲ ਫਟਣ ਕਾਰਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸੋਲਨ ਅਤੇ ਹਮੀਰਪੁਰ ਜ਼ਿਲ੍ਹਿਆਂ ਵਿੱਚ ਅਚਾਨਕ ਹੜ੍ਹ ਆ ਗਏ, ਜਦੋਂ ਕਿ ਸ਼ਿਮਲਾ, ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਘਰਾਂ ਅਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਕਈ ਪਸ਼ੂ ਹੜ੍ਹ ਦੇ ਪਾਣੀ ਵਿੱਚ ਵਹਿ ਗਏ।
ਪੰਜਾਬ ਦਾ ਮੌਸਮ
ਮੌਸਮ ਵਿਭਾਗ ਨੇ ਪੰਜਾਬ ਵਿੱਚ 26 ਜੂਨ ਨੂੰ ਤੇਜ਼ ਮੀਂਹ ਤੇ ਹਨੇਰੀ ਚੱਲਣ ਸਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਹੈ ਜਦਕਿ 27 ਤੇ 28 ਜੂਨ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਮੌਨਸੂਨ ਸੂਬੇ ’ਚ ਦਸਤਕ ਦੇ ਸਕਦਾ ਹੈ।
ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਸ਼ਨੀਵਾਰ ਨੂੰ ਹੀ ਪੂਰਬੀ ਉੱਤਰ ਪ੍ਰਦੇਸ਼ ’ਚ ਮੌਨਸੂਨ ਨੇ ਦਸਤਕ ਦੇ ਦਿੱਤੀ ਸੀ, ਜੋ ਲਗਾਤਾਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸੇ ਕਰਕੇ ਪੰਜਾਬ ਤੇ ਗੁਆਂਢੀ ਸੂਬਿਆਂ ਵਿੱਚ ਅਗਲੇ 48 ਘੰਟਿਆਂ ਵਿੱਚ ਤੇਜ਼ ਮੀਂਹ ਪੈ ਸਕਦਾ ਹੈ।
Join Our Official Telegram Channel:
https://t.me/abpsanjhaofficial
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।