Monsoon Session of Parliament: 19 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮੌਨਸੂਨ ਸੈਸ਼ਨ, 20 ਬੈਠਕਾਂ ਹੋਣ ਦੀ ਸੰਭਾਵਨਾ
ਕੋਰੋਨਾਵਾਇਰਸ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਸੰਸਦ ਦੇ ਤਿੰਨ ਸੈਸ਼ਨਾਂ ਦੀ ਮਿਆਦ ਘਟਾ ਦਿੱਤੀ ਗਈ ਹੈ ਅਤੇ ਸਰਕਾਰ ਨੇ ਪਿਛਲੇ ਸਾਲ ਸਰਦੀਆਂ ਦੇ ਪੂਰੇ ਸੈਸ਼ਨ ਨੂੰ ਰੱਦ ਕਰ ਦਿੱਤਾ ਸੀ।
ਨਵੀਂ ਦਿੱਲੀ: ਸੰਸਦ ਦਾ ਮੌਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਕਾਂਗਰਸ ਦੇ ਸੰਸਦ ਮੈਂਬਰ ਸ਼ਕਤੀ ਸਿੰਘ ਗੋਹਿਲ ਨੇ ਟਵਿੱਟਰ ‘ਤੇ ਦੱਸਿਆ ਸੀ ਕਿ ਰਾਜ ਸਭਾ ਦਾ ਅਗਲਾ ਮ1ਨਸੂਨ ਸੈਸ਼ਨ 19 ਜੁਲਾਈ ਤੋਂ 13 ਅਗਸਤ ਤੱਕ ਹੋਵੇਗਾ। ਹਾਲਾਂਕਿ, ਉਨ੍ਹਾਂ ਨੇ ਸਦਨ ਦੀ ਕਾਰਵਾਈ ਦੇ ਸਮੇਂ ਬਾਰੇ ਜਾਣਕਾਰੀ ਨਹੀਂ ਦਿੱਤੀ।
ਇਸ ਤੋਂ ਪਹਿਲਾਂ 29 ਜੂਨ ਨੂੰ ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਸੀ ਕਿ ਸੰਸਦ ਦਾ ਮੌਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋਣ ਅਤੇ 13 ਅਗਸਤ ਨੂੰ ਖ਼ਤਮ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਮ1ਨਸੂਨ ਸੈਸ਼ਨ ਦੌਰਾਨ 20 ਬੈਠਕਾਂ ਹੋਣ ਦੀ ਸੰਭਾਵਨਾ ਹੈ ਜੋ ਤਕਰੀਬਨ ਇੱਕ ਮਹੀਨਾ ਚੱਲਣਗੀਆਂ। ਆਮ ਤੌਰ 'ਤੇ ਸੰਸਦ ਦਾ ਮੌਨਸੂਨ ਸੈਸ਼ਨ ਜੁਲਾਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੁੰਦਾ ਹੈ ਅਤੇ ਆਜ਼ਾਦੀ ਦਿਵਸ ਤੋਂ ਪਹਿਲਾਂ ਖ਼ਤਮ ਹੁੰਦਾ ਹੈ।
ਸੂਤਰਾਂ ਨੇ ਕਿਹਾ ਸੀ ਕਿ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਇਸ ਸੈਸ਼ਨ ਦੀ ਮਿਆਦ ਸਬੰਧੀ ਇੱਕ ਸਿਫਾਰਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ ਕੋਵਿਡ ਨਾਲ ਸਬੰਧਤ ਸਾਰੇ ਪ੍ਰੋਟੋਕਾਲ ਦੀ ਪਾਲਣਾ ਸੰਸਦ ਦੇ ਅਹਾਤੇ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਮੀਦ ਕੀਤੀ ਜਾਂਦੀ ਹੈ ਕਿ ਸੈਸ਼ਨ ਦੌਰਾਨ ਜਿਹੜੇ ਲੋਕ ਅਹਾਤੇ ਵਿਚ ਦਾਖਲ ਹੋਣਗੇ, ਉਹ ਉਦੋਂ ਤੱਕ ਕੋਰੋਨਾ ਵੈਕਸੀਨ ਦੀ ਘੱਟੋ ਘੱਟ ਇੱਕ ਖੁਰਾਕ ਲੈ ਚੁੱਕੇ ਹੋਣਗੇ।
ਦੱਸ ਦਈਏ ਕਿ ਕੋਰੋਨਾਵਾਇਰਸ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਸੰਸਦ ਦੇ ਤਿੰਨ ਸੈਸ਼ਨਾਂ ਦੀ ਮਿਆਦ ਘਟਾ ਦਿੱਤੀ ਗਈ ਹੈ ਅਤੇ ਸਰਕਾਰ ਨੇ ਪਿਛਲੇ ਸਾਲ ਸਰਦੀਆਂ ਦੇ ਪੂਰੇ ਸੈਸ਼ਨ ਨੂੰ ਰੱਦ ਕਰ ਦਿੱਤਾ ਸੀ। ਪਿਛਲੇ ਸਾਲ ਮੌਨਸੂਨ ਦਾ ਮੌਸਮ ਸਤੰਬਰ ਵਿੱਚ ਸ਼ੁਰੂ ਹੋਇਆ ਸੀ, ਜੋ ਆਮ ਤੌਰ 'ਤੇ ਜੁਲਾਈ ਵਿੱਚ ਸ਼ੁਰੂ ਹੁੰਦਾ ਹੈ।
ਇਹ ਵੀ ਪੜ੍ਹੋ: CDS ਬਿਪਿਨ ਰਾਵਤ ਨੇ ਕੀਤਾ ਏਅਰ ਡਿਫੈਂਸ ਕਮਾਂਡ ਦਾ ਐਲਾਨ, ਏਅਰ ਸਪੇਸ ਦੀ ਸੁਰੱਖਿਆ ਹੋਵੇਗਾ ਜ਼ਿੰਮਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904