Monsoon Session2022: ਮਾਨਸੂਨ ਸੈਸ਼ਨ ਦੇ ਦੂਜੇ ਦਿਨ ਮਹਿੰਗਾਈ ਨੂੰ ਲੈ ਕੇ ਸੰਸਦ 'ਚ ਵਿਰੋਧੀ ਧਿਰ ਦਾ ਜ਼ਬਰਦਸਤ ਪ੍ਰਦਰਸ਼ਨ, ਰਾਹੁਲ ਗਾਂਧੀ ਵੀ ਹੋਏ ਸ਼ਾਮਲ
Parliament Monsoon Session 2022: ਮੌਨਸੂਨ ਸੈਸ਼ਨ ਦੇ ਦੂਜੇ ਦਿਨ ਵੀ ਜ਼ੋਰਦਾਰ ਹੰਗਾਮਾ ਦੇਖਣ ਨੂੰ ਮਿਲਿਆ। ਕਾਂਗਰਸ ਵੱਲੋਂ ਮਹਿੰਗਾਈ, ਜੀਐਸਟੀ ਅਤੇ ਅਗਨੀਪਥ ਸਕੀਮ ਖ਼ਿਲਾਫ਼ ਸੰਸਦ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ
Parliament Monsoon Session 2022: ਮੌਨਸੂਨ ਸੈਸ਼ਨ ਦੇ ਦੂਜੇ ਦਿਨ ਵੀ ਜ਼ੋਰਦਾਰ ਹੰਗਾਮਾ ਦੇਖਣ ਨੂੰ ਮਿਲਿਆ। ਕਾਂਗਰਸ ਵੱਲੋਂ ਮਹਿੰਗਾਈ, ਜੀਐਸਟੀ ਅਤੇ ਅਗਨੀਪਥ ਸਕੀਮ ਖ਼ਿਲਾਫ਼ ਸੰਸਦ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸ ਦੇ ਕਈ ਵੱਡੇ ਆਗੂ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਰਾਹੁਲ ਗਾਂਧੀ ਤੋਂ ਲੈ ਕੇ ਅਧੀਰ ਰੰਜਨ ਚੌਧਰੀ ਅਤੇ ਮੱਲਿਕਾਰਜੁਨ ਖੜਗੇ ਸਮੇਤ ਕਈ ਵੱਡੇ ਨੇਤਾ ਹੱਥਾਂ 'ਚ ਬੈਨਰ ਲੈ ਕੇ ਗਾਂਧੀ ਦੇ ਬੁੱਤ ਨੇੜੇ ਇਕੱਠੇ ਹੁੰਦੇ ਦੇਖੇ ਗਏ।
ਵਿਰੋਧੀ ਧਿਰ ਦੀ ਮਹਿੰਗਾਈ ਸਮੇਤ ਅਗਨੀਪੱਥ ਯੋਜਨਾ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਦੋਵੇਂ ਸਦਨਾਂ 'ਚ ਬੈਠਕ ਹੋਈ, ਜਿਸ ਤੋਂ ਬਾਅਦ ਅੱਜ ਵੀ ਇਸੇ ਹੰਗਾਮੇ ਕਾਰਨ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਦਰਅਸਲ, ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਕਈ ਹੋਰ ਨੇਤਾਵਾਂ ਨੇ ਹਥਿਆਰਬੰਦ ਬਲਾਂ ਲਈ ਅਗਨੀਪਥ ਯੋਜਨਾ, ਜੀਐਸਟੀ ਵਿੱਚ ਵਾਧਾ, ਮਹਿੰਗਾਈ ਵਰਗੇ ਮੁੱਦਿਆਂ 'ਤੇ ਚਰਚਾ ਕਰਨ ਲਈ ਨੋਟਿਸ ਦਿੱਤੇ ਸਨ, ਜਿਨ੍ਹਾਂ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ।
#WATCH Delhi | Congress leader Rahul Gandhi joins Opposition protest over the issues of inflation and price rise, in front of Gandhi statue in Parliament, on the second day of the Monsoon session pic.twitter.com/WK2iJGGufl
— ANI (@ANI) July 19, 2022
ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੇ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਦਨ ਦੀਆਂ 57 ਫੀਸਦੀ ਬੈਠਕਾਂ ਪੂਰੀ ਤਰ੍ਹਾਂ ਜਾਂ ਅੰਸ਼ਕ ਤੌਰ 'ਤੇ ਵਿਘਨ ਪਈਆਂ ਸਨ। ਦੱਸ ਦਈਏ ਕਿ ਮਹਿੰਗਾਈ ਦੇ ਮੁੱਦੇ 'ਤੇ ਸੰਸਦ 'ਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਟੀਆਰਐਸ ਦੇ ਸੰਸਦ ਮੈਂਬਰਾਂ ਨੇ ਵੀ ਪ੍ਰਦਰਸ਼ਨ ਕੀਤਾ ।