IMD Monsoon Update: ਦੇਸ਼ ਦੇ ਕਈ ਸੂਬਿਆਂ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਸੋਮਵਾਰ (26 ਜੂਨ) ਨੂੰ ਕਿਹਾ ਕਿ 25 ਜੂਨ ਨੂੰ ਮਾਨਸੂਨ ਨੇ ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ-ਐਨਸੀਆਰ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਨੂੰ ਕਵਰ ਕੀਤਾ ਹੈ।


ਆਈਐਮਡੀ ਨੇ ਕਿਹਾ ਕਿ ਅੱਜ ਯਾਨੀ ਸੋਮਵਾਰ ਨੂੰ ਮਾਨਸੂਨ ਨੇ ਗੁਜਰਾਤ, ਹਰਿਆਣਾ ਅਤੇ ਪੰਜਾਬ ਦੇ ਕੁਝ ਹੋਰ ਹਿੱਸਿਆਂ ਨੂੰ ਕਵਰ ਕੀਤਾ। ਆਈਐਮਡੀ ਦੇ ਵਿਗਿਆਨੀ ਨਰੇਸ਼ ਕੁਮਾਰ ਦਾ ਕਹਿਣਾ ਹੈ ਕਿ ਮਾਨਸੂਨ ਹੁਣ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਨੂੰ ਕਵਰ ਕਰ ਚੁੱਕਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉੱਤਰੀ ਅੰਦਰੂਨੀ ਉੜੀਸਾ ਅਤੇ ਦੱਖਣੀ ਝਾਰਖੰਡ 'ਤੇ ਘੱਟ ਦਬਾਅ ਵਾਲੇ ਖੇਤਰ ਦੇ ਕਾਰਨ ਪੱਛਮੀ ਬੰਗਾਲ ਦੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।


ਇਨ੍ਹਾਂ ਸੂਬਿਆਂ ਵਿੱਚ ਮੀਂਹ ਦਾ ਅਲਰਟ


ਭਾਰਤ ਦੇ ਮੌਸਮ ਵਿਭਾਗ (IMD) ਨੇ ਮੰਗਲਵਾਰ (27 ਜੂਨ) ਨੂੰ ਕੇਰਲ ਦੇ ਪਠਾਨਮਥਿੱਟਾ, ਅਲਾਪੁਝਾ, ਕੋਟਾਯਮ, ਏਰਨਾਕੁਲਮ, ਤ੍ਰਿਸ਼ੂਰ, ਪਲੱਕੜ, ਮਲੱਪੁਰਮ ਅਤੇ ਵਾਇਨਾਡ ਜ਼ਿਲ੍ਹਿਆਂ ਵਿੱਚ 'ਯੈਲੋ' ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਜੰਮੂ ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਵਿਦਰਭ, ਅਸਾਮ, ਮੇਘਾਲਿਆ, ਸੌਰਾਸ਼ਟਰ, ਕੱਛ, ਕੇਰਲ ਅਤੇ ਤੇਲੰਗਾਨਾ ਵਿੱਚ ਭਾਰੀ ਮੀਂਹ ਪੈ ਸਕਦਾ ਹੈ। 


ਇਹ ਵੀ ਪੜ੍ਹੋ: Punjab News: ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵੀਕੇ ਜੰਜੂਆ ਨੂੰ ਮਿਲ ਸਕਦਾ ਹੈ ਇਹ ਅਹੁਦਾ


ਮੁੰਬਈ ਅਤੇ ਦਿੱਲੀ ਵਿੱਚ ਵੀ ਦਸਤਕ ਦੇ ਰਿਹਾ ਮਾਨਸੂਨ


ਉੱਥੇ ਹੀ ਉੱਤਰਾਖੰਡ, ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਉੜੀਸਾ, ਕੋਂਕਣ, ਗੋਆ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਮਾਨਸੂਨ ਮੁੰਬਈ ਅਤੇ ਦਿੱਲੀ ਇਕੱਠੇ ਪਹੁੰਚ ਗਿਆ ਹੈ। ਮੁੰਬਈ ਵਿੱਚ ਤੜਕੇ 3 ਵਜੇ ਮੀਂਹ ਪੈਣ ਕਾਰਨ ਮੌਸਮ ਵਿਭਾਗ ਨੇ ਅਗਲੇ ਦਿਨ ਵੀ ਔਰੇਂਜ ਅਲਰਟ ਘੋਸ਼ਿਤ ਕੀਤਾ ਹੈ। ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਤਬਾਹੀ ਬਣ ਕੇ ਆਈ ਹੈ। ਇੱਥੇ ਬਰਸਾਤ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉੱਤਰਾਖੰਡ 'ਚ ਵੀ ਬਾਰਸ਼ ਕਾਰਨ ਕਈ ਨਦੀਆਂ 'ਚ ਉਛਾਲ ਹੈ।


ਇਹ ਵੀ ਪੜ੍ਹੋ: ਨਵਾਜ਼ੂਦੀਨ ਦੀ ਪਤਨੀ ਆਲੀਆ ਸਿੱਦੀਕੀ ਨੂੰ ਸਲਮਾਨ ਖਾਨ ਨੇ ਸੁਣਾਈਆਂ ਖਰੀਆਂ-ਖਰੀਆਂ, ਬੋਲੇ- 'ਘਰ ਦੀਆਂ ਗੱਲਾਂ ਬਾਹਰ ਕਰਨਾ...'