Gujarat Morbi Bridge Collapse: ਗੁਜਰਾਤ ਦੇ ਮੋਰਬੀ 'ਚ ਕੇਬਲ ਬ੍ਰਿਜ ਹਾਦਸੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ 9 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਇਸ ਹਾਦਸੇ 'ਚ ਹੁਣ ਤੱਕ 134 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਵੱਡੀ ਗਿਣਤੀ 'ਚ ਲੋਕ ਜ਼ਖਮੀ ਹੋਏ ਹਨ।


ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਉਨ੍ਹਾਂ 'ਚ ਪੁਲ ਦਾ ਮੈਨੇਜਰ ਅਤੇ ਮੇਨਟੇਨੈਂਸ ਸੁਪਰਵਾਈਜ਼ਰ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਪੁਲੀਸ ਪੁਲ ਦੇ ਪ੍ਰਬੰਧਕਾਂ ਨਾਲ ਸਬੰਧਤ ਸਾਰੇ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਇਕ ਅਧਿਕਾਰੀ ਨੇ ਬਿਆਨ ਦਿੱਤਾ ਸੀ ਕਿ ਇਸ ਪੁਲ ਦੀ ਮੁਰੰਮਤ ਕਰਨ ਵਾਲੇ ਨੇ ਇਸ ਨੂੰ ਮੁੜ ਖੋਲ੍ਹਣ ਤੋਂ ਪਹਿਲਾਂ ਅਧਿਕਾਰੀਆਂ ਤੋਂ ਫਿਟਨੈਸ ਸਰਟੀਫਿਕੇਟ ਨਹੀਂ ਲਿਆ ਸੀ। ਨਾ ਹੀ ਇਸ ਨੂੰ ਖੋਲ੍ਹਣ ਲਈ ਸਰਕਾਰ ਤੋਂ ਮਨਜ਼ੂਰੀ ਲਈ ਗਈ ਸੀ।


ਮੋਰਬੀ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਨੇ ਜੂਲੇ ਪੁਲ ਦੇ ਪ੍ਰਬੰਧਕੀ ਟੀਮ ਦੇ ਪ੍ਰਬੰਧਕ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 304, 308, 114 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਪੁਲ ਦੀ ਸਹੀ ਸਾਂਭ-ਸੰਭਾਲ ਨਹੀਂ ਕੀਤੀ ਗਈ।


ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਕਾਰਜ ਸਾਰੀ ਰਾਤ ਜਾਰੀ ਰਿਹਾ। ਫੌਜ ਦੀਆਂ ਟੀਮਾਂ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਅਤੇ ਭਾਰਤੀ ਹਵਾਈ ਸੈਨਾ ਦੇ ਕਰਮਚਾਰੀ ਮੌਕੇ 'ਤੇ ਮੌਜੂਦ ਹਨ, ਜੋ ਮਲਬੇ 'ਚ ਫਸੇ ਲੋਕਾਂ ਦੀ ਭਾਲ ਕਰ ਰਹੇ ਹਨ। ਸੀਐਮ ਭੂਪੇਂਦਰ ਪਟੇਲ ਨੇ ਵੀ ਬਚਾਅ ਕਾਰਜ ਦਾ ਜਾਇਜ਼ਾ ਲਿਆ ਹੈ। ਮਲਬੇ 'ਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਲਗਾਤਾਰ ਜਾਰੀ ਹੈ।


ਹਾਦਸੇ ਵਿੱਚ ਹੁਣ ਤੱਕ ਦੀ ਅਪਡੇਟ


NDRF ਦੇ ਡੀਆਈਜੀ ਮੋਹਸੇਨ ਸ਼ਹੀਦੀ ਨੇ ਕਿਹਾ, 132 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ 2 ਅਜੇ ਵੀ ਲਾਪਤਾ ਹਨ। ਉਨ੍ਹਾਂ ਦਾ ਪਤਾ ਲਗਾਉਣ ਲਈ ਸਰਚ ਆਪਰੇਸ਼ਨ ਜਾਰੀ ਹੈ। ਐਨਡੀਆਰਐਫ, ਐਸਡੀਆਰਐਫ, ਫਾਇਰ ਬ੍ਰਿਗੇਡ, ਆਰਮੀ, ਗਰੁੜ ਕਮਾਂਡੋ ਦੀਆਂ 5 ਟੀਮਾਂ ਵੀ ਤਾਇਨਾਤ ਹਨ। ਸਰਚ ਆਪਰੇਸ਼ਨ ਜਲਦੀ ਹੀ ਖਤਮ ਹੋ ਜਾਵੇਗਾ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: