ਪੜਚੋਲ ਕਰੋ

ਕੋਰੋਨਾਵਾਇਰਸ ਕਾਰਨ 10 ਕਰੋੜ ਤੋਂ ਵੱਧ ਲੋਕਾਂ 'ਤੇ ਸੰਕਟ, ਸਰਕਾਰੀ ਸੰਸਦੀ ਕਮੇਟੀ 'ਚ ਖੁਲਾਸਾ

ਸਰਕਾਰ ਹੁਣ ਡਾਕਟਰੀ ਉਪਕਰਣਾਂ ਸਮੇਤ ਹੋਰ ਮਹੱਤਵਪੂਰਨ ਚੀਜ਼ਾਂ ਦੇ ਆਯਾਤ ‘ਤੇ ਨਿਰਭਰਤਾ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਵਿਸ਼ਵਵਿਆਪੀ ਲੌਕਡਾਊਨ ਤੇ ਹੋਰ ਪਾਬੰਦੀਆਂ ਨੇ ਭਾਰਤ ਵਰਗੇ ਦੇਸ਼ਾਂ ਦੀ ਆਰਥਿਕਤਾ ਲਈ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਸਭ ਤੋਂ ਵੱਡਾ ਸਵਾਲ ਲੋਕਾਂ ਦੇ ਰੁਜ਼ਗਾਰ ਨਾਲ ਜੁੜਿਆ ਹੋਇਆ ਹੈ। 10 ਕਰੋੜ ਨੌਕਰੀਆਂ 'ਤੇ ਖਤਰਾ: ਸੋਮਵਾਰ ਨੂੰ ਵਣਜ ਮੰਤਰਾਲੇ ਨਾਲ ਜੁੜੀ ਸੰਸਦੀ ਸਥਾਈ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਏ ਸਰਕਾਰ ਦੇ ਨੁਮਾਇੰਦੇ ਨੇ ਕੋਰੋਨਾ ਦੌਰ ਦੌਰਾਨ ਦੇਸ਼ ਵਿੱਚ ਰੁਜ਼ਗਾਰ ਦੀ ਸਥਿਤੀ ਬਾਰੇ  ਰਿਪੋਰਟ ਦਿੱਤੀ। ਸਰਕਾਰੀ ਅਧਿਕਾਰੀ ਨੇ ਇਸ ਵਿੱਚ ਬਹੁਤ ਹੀ ਚਿੰਤਾਜਨਕ ਅੰਕੜਾ ਦਿਖਾਇਆ। ਸੂਤਰਾਂ ਮੁਤਾਬਕ, ਉਨ੍ਹਾਂ ਨੇ ਆਪਣੀ ਪ੍ਰੈਜ਼ਨਟੈਸ਼ਨ ਵਿੱਚ ਦੱਸਿਆ ਕਿ ਕੋਰੋਨਾ ਤੇ ਲੌਕਡਾਊਨ ਕਰਕੇ ਭਾਰਤ ਵਿੱਚ ਤਕਰੀਬਨ 10 ਕਰੋੜ ਨੌਕਰੀਆਂ 'ਤੇ ਖ਼ਤਰਾ ਬਣਿਆ ਹੋਇਆ ਹੈ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਨਹੀਂ ਕੀਤਾ ਕਿ ਇਹ ਅੰਕੜਾ ਕਿੰਨੇ ਚਿਰ ਦਾ ਹੈ ਤੇ ਕਿਹੜੇ ਖੇਤਰ ਵਧੇਰੇ ਪ੍ਰਭਾਵਿਤ ਹੋ ਰਹੇ ਹਨ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਕਿ ਕਿਉਂਕਿ ਭਾਰਤ ਹੁਨਰ ਤੇ ਕੁਸ਼ਲ ਮਜ਼ਦੂਰ ਸ਼ਕਤੀ ਦਾ ਵੱਡਾ ਨਿਰਯਾਤ ਕਰਨ ਵਾਲਾ ਦੇਸ਼ ਹੈ, ਇਸ ਲਈ ਵਿਸ਼ਵ ਭਰ ਵਿੱਚ ਆਰਥਿਕ ਤੰਗੀ ਦਾ ਪ੍ਰਭਾਵ ਵੀ ਇੱਥੇ ਪੈਣ ਵਾਲਾ ਹੈ। ਦੇਸ਼ ਦੇ ਲੋਕ ਬਾਹਰ ਜਾ ਕੇ ਕੰਮ ਕਰਦੇ ਹਨ ਪਰ ਕੋਰੋਨਾ ਵਿੱਚ ਇਸ ਦੀ ਕੜੀ ਟੁੱਟ ਗਈ। ਇਸ ਦਾ ਨਤੀਜਾ ਇਹ ਹੋਵੇਗਾ ਕਿ ਭਾਰਤ ਨੂੰ ਆਉਣ ਵਾਲੇ ਪੈਸੇ ਦੀ ਮਾਤਰਾ ਵਿੱਚ ਕਮੀ ਆਵੇਗੀ। ਬੈਠਕ ਵਿੱਚ ਸਰਕਾਰ ਵੱਲੋਂ ਦੱਸਿਆ ਗਿਆ ਕਿ ਭਾਰਤ ਦੀ ਆਰਥਿਕਤਾ ਵੱਡੇ ਪੱਧਰ 'ਤੇ ਅਮਰੀਕਾ, ਯੂਰਪ ਤੇ ਚੀਨ ਦੇ ਨਿਵੇਸ਼ ਤੇ ਵਪਾਰ 'ਤੇ ਨਿਰਭਰ ਕਰਦੀ ਹੈ। ਕੋਰੋਨਾ ਕਰਕੇ ਵੱਖ-ਵੱਖ ਕਾਰਨਾਂ ਕਰਕੇ ਇਨ੍ਹਾਂ ਦੇਸ਼ਾਂ ਤੋਂ ਵਪਾਰ ਤੇ ਨਿਵੇਸ਼ ਵਿੱਚ ਕਮੀ ਦੀ ਸੰਭਾਵਨਾ ਹੈ। ਸਰਕਾਰ ਨੇ ਕਿਹਾ ਕਿ ਸਰਕਾਰ ਹੁਣ ਡਾਕਟਰੀ ਯੰਤਰਾਂ ਸਮੇਤ ਹੋਰ ਮਹੱਤਵਪੂਰਨ ਚੀਜ਼ਾਂ ਦੀ ਦਰਾਮਦ ਦੀ ਨਿਰਭਰਤਾ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget