Farmers Protest: ਟਰੈਕਟਰਾਂ 'ਚ ਨਹੀਂ ਪਾਇਆ ਜਾਵੇਗਾ 10 ਲੀਟਰ ਤੋਂ ਵੱਧ ਤੇਲ, ਪੈਟਰੋਲ ਪੰਪਾਂ ਨੂੰ ਆਦੇਸ਼ ਜਾਰੀ
Farmers Protest News: ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ਦੇ ਜ਼ਿਲ੍ਹਿਆਂ ਵਿਚ ਪਾਬੰਦੀਆਂ ਵਧਦੀਆਂ ਜਾ ਰਹੀਆਂ ਹਨ। ਸੋਨੀਪਤ ਵਿੱਚ 23 ਜ਼ਿਲ੍ਹਾ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤੇ ਗਏ ਹਨ।
Farmer Protest: ਦੇਸ਼ ਵਿਚ ਕਿਸਾਨ ਅੰਦੋਲਨ ਦੀ ਆਵਾਜ਼ ਕਾਰਨ ਇਕ ਵਾਰ ਫਿਰ ਹਰਿਆਣਾ ਸਰਕਾਰ ਵਿੱਚ ਹਲਚਲ ਮੱਚ ਗਈ ਹੈ। ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਸੋਨੀਪਤ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਮਨੋਜ ਕੁਮਾਰ ਨੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ 23 ਜ਼ਿਲ੍ਹਾ ਡਿਊਟੀ ਮੈਜਿਸਟ੍ਰੇਟ ਤਾਇਨਾਤ ਕੀਤੇ ਹਨ, ਜਦਕਿ ਪੈਟਰੋਲ ਪੰਪ ਚਾਲਕਾਂ ਨੂੰ ਖੁੱਲ੍ਹੇ ਵਿੱਚ ਪੈਟਰੋਲ ਨਾ ਵੇਚਣ ਅਤੇ ਟਰੈਕਟਰਾਂ ਨੂੰ 10 ਲੀਟਰ ਤੋਂ ਵੱਧ ਡੀਜ਼ਲ ਨਾ ਦੇਣ ਦੇ ਆਦੇਸ਼ ਦਿੱਤੇ ਗਏ ਹਨ।
ਸੋਨੀਪਤ ਵਿੱਚ ਧਾਰਾ 144 ਪਹਿਲਾਂ ਹੀ ਲਾਗੂ
ਦੱਸ ਦਈਏ ਕਿ ਸੋਨੀਪਤ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਨੇ ਕਈ ਦਿਨ ਪਹਿਲਾਂ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਸੀ, ਹੁਣ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਮਨੋਜ ਕੁਮਾਰ ਨੇ ਜ਼ਿਲ੍ਹੇ ਵਿੱਚ 23 ਡਿਊਟੀ ਮੈਜਿਸਟ੍ਰੇਟ ਤਾਇਨਾਤ ਕਰ ਦਿੱਤੇ ਹਨ। ਸੋਨੀਪਤ ਪੈਟਰੋਲ ਪੰਪ ਆਪਰੇਟਰਜ਼ ਐਸੋਸੀਏਸ਼ਨ ਦੇ ਮੁਖੀ ਪਰਵਿੰਦਰ ਖੱਤਰੀ ਨੇ ਕਿਹਾ ਕਿ ਸਾਨੂੰ ਜ਼ਿਲ੍ਹਾ ਪ੍ਰਸ਼ਾਸਨ ਤੋਂ ਨੋਟਿਸ ਮਿਲਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਖੁੱਲ੍ਹੇਆਮ ਵਿਕਰੀ 'ਤੇ ਪਾਬੰਦੀ ਹੈ, ਇਸ ਲਈ ਟਰੈਕਟਰਾਂ ਵਿੱਚ 10 ਲੀਟਰ ਤੋਂ ਵੱਧ ਡੀਜ਼ਲ ਨਹੀਂ ਪਾਇਆ ਜਾਵੇਗਾ।
ਪੰਚਕੂਲਾ ਵਿੱਚ ਧਾਰਾ 144 ਲਾਗੂ
ਜ਼ਿਕਰ ਕਰ ਦਈਏ ਕਿ ਕਿਸਾਨ ਅੰਦੋਲਨ ਦਰਮਿਆਨ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ। ਅੱਜ ਪੰਜੂਕਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਪੰਚਕੂਲਾ ਦੇ ਡੀਸੀਪੀ ਸੁਮੇਰ ਸਿੰਘ ਪ੍ਰਤਾਪ ਨੇ ਦੱਸਿਆ ਕਿ ਪੈਦਲ ਜਾਂ ਟਰੈਕਟਰ ਟਰਾਲੀਆਂ ਅਤੇ ਹੋਰ ਵਾਹਨਾਂ ਨਾਲ ਜਲੂਸ ਕੱਢਣ ਅਤੇ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਹੋਵੇਗੀ। ਇਸ ਦੇ ਨਾਲ ਹੀ ਆਪਣੇ ਨਾਲ ਲਾਠੀਆਂ, ਰਾਡ ਜਾਂ ਕੋਈ ਹੋਰ ਹਥਿਆਰ ਲੈ ਕੇ ਜਾਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
13 ਫਰਵਰੀ ਤੱਕ ਇੰਟਰਨੈੱਟ ਬੰਦ
ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਵਿੱਚ ਅੰਬਾਲਾ, ਕੈਥਲ, ਜੀਂਦ, ਸਿਰਸਾ, ਕੁਰੂਕਸ਼ੇਤਰ, ਹਿਸਾਰ ਅਤੇ ਫਤਿਹਾਬਾਦ ਜ਼ਿਲ੍ਹੇ ਸ਼ਾਮਲ ਹਨ।ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਜ਼ਰੂਰੀ ਹਾਲਾਤ ਵਿੱਚ ਹੀ ਪੰਜਾਬ ਦੀ ਯਾਤਰਾ ਕਰਨ ਦੀ ਅਪੀਲ ਕੀਤੀ ਹੈ।