Coronavirus Vaccination: ਦੇਸ਼ 'ਚ ਕੋਵਿਡ-19 ਟੀਕੇ 2,80,05,817 ਖੁਰਾਕਾਂ ਵੰਡੀਆਂ
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਅੰਤ੍ਰਿਮ ਰਿਪੋਰਟ ਮੁਤਾਬਕ 14,64,779 ਲੋਕਾਂ ਨੂੰ ਪਹਿਲੀ ਖੁਰਾਕ ਅਤੇ 3,76,118 ਸਿਹਤ ਕਰਮੀਆਂ ਅਤੇ ਮੂਹਰਲੀ ਕਤਾਰ ਦੇ ਮੁਲਾਜ਼ਮਾਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਮੰਤਰਾਲੇ ਨੇ ਲੋਕਾਂ ਨੂੰ ਅੱਗੇ ਆ ਕੇ ਟੀਕਾਕਰਨ ਮੁਹਿੰਮ ਦਾ ਲਾਭ ਲੈਣ ਦੀ ਅਪੀਲ ਵੀ ਕੀਤੀ ਹੈ।
ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਕੋਰੋਨਾਵਾਇਰਸ ਰੋਕੂ ਟੀਕੇ ਦੀਆਂ ਹੁਣ ਤੱਕ 2.80 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਲਾਏ ਗਏ 18.4 ਲੱਖ ਕੋਵਿਡ ਟੀਕੇ ਵੀ ਸ਼ਾਮਲ ਹਨ।
ਫਰੰਟਲਾਈਨ ਵਰਕਰਾਂ ਨੂੰ ਦਿੱਤੀਆਂ ਖੁਰਾਕਾਂ
ਸ਼ੁੱਕਰਵਾਰ ਸ਼ਾਮ ਸੱਤ ਵਜੇ ਤੱਕ ਆਈ ਅੰਤ੍ਰਿਮ ਰਿਪੋਰਟ ਮੁਤਾਬਕ ਹੁਣ ਤੱਕ ਕੋਵਿਡ-19 ਰੋਕੂ ਟੀਕੇ ਦੀਆਂ 2,80,05,817 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਖੁਰਾਕਾਂ ਦਾ ਲਾਭ 72,84,406 ਸਿਹਤ ਕਰਮੀ ਅਤੇ 72,15,815 ਮੂਹਰਲੀ ਕਤਾਰ ਦੇ ਕਰਮਚਾਰੀ ਪਹਿਲੀ ਵਾਰ ਲੈ ਚੁੱਕੇ ਸਨ, ਜਦਕਿ 41,76,446 ਸਿਹਤ ਕਰਮੀ ਅਤੇ ਫਰੰਟ ਲਾਈਨ 'ਤੇ ਤਾਇਨਾਤ 9,28,751 ਕਰਮਚਾਰੀਆਂ ਨੇ ਕੋਵਿਡ-19 ਰੋਕੂ ਟੀਕੇ ਦੀ ਦੂਜੀ ਖੁਰਾਕ ਵੀ ਲੈ ਲਈ ਹੈ।
ਸੀਨੀਅਰ ਸਿਟੀਜ਼ਨ ਲਈ ਖ਼ਾਸ ਮੁਹਿੰਮ
ਮੰਤਰਾਲੇ ਦੀ ਰਿਪੋਰਟ ਮੁਤਾਬਕ ਦੇਸ਼ ਦੇ 71,69,695 ਸੀਨੀਅਰ ਸਿਟੀਜ਼ਨਜ਼ ਨੂੰ ਕੋਵਿਡ-19 ਰੋਕੂ ਟੀਕੇ ਦੀਆਂ ਪਲੇਠੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਗੰਭੀਰ ਬਿਮਾਰੀ ਨਾਲ ਪੀੜਤ 45 ਸਾਲ ਤੋਂ ਵਡੇਰੀ ਉਮਰ ਦੇ 12,30,704 ਲੋਕਾਂ ਨੇ ਵੀ ਕੋਵਿਡ-19 ਰੋਕੂ ਟੀਕੇ ਦੀ ਪਹਿਲੀ ਖੁਰਾਕ ਪ੍ਰਾਪਤ ਕਰ ਲਈ ਹੈ। ਟੀਕਾਕਰਨ ਮੁਹਿੰਮ ਤਹਿਤ ਸ਼ੁੱਕਰਵਾਰ ਸ਼ਾਮ ਸੱਤ ਵਜੇ ਤੱਕ 18,40,897 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਅੰਤ੍ਰਿਮ ਰਿਪੋਰਟ ਮੁਤਾਬਕ 14,64,779 ਲੋਕਾਂ ਨੂੰ ਪਹਿਲੀ ਖੁਰਾਕ ਅਤੇ 3,76,118 ਸਿਹਤ ਕਰਮੀਆਂ ਅਤੇ ਮੂਹਰਲੀ ਕਤਾਰ ਦੇ ਮੁਲਾਜ਼ਮਾਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਮੰਤਰਾਲੇ ਨੇ ਲੋਕਾਂ ਨੂੰ ਅੱਗੇ ਆ ਕੇ ਟੀਕਾਕਰਨ ਮੁਹਿੰਮ ਦਾ ਲਾਭ ਲੈਣ ਦੀ ਅਪੀਲ ਵੀ ਕੀਤੀ ਹੈ।
ਕੋਵਿਡ-19 ਟੀਕੇ ਸਬੰਧੀ ਅਫ਼ਵਾਹਾਂ ਦੂਰ ਕਰਨ ਦੀ ਕੋਸ਼ਿਸ਼
ਦੱਸਣਾ ਬਣਦਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇੇਂਦਰ ਮੋਦੀ ਨੇ ਵੀ ਕੋਵਿਡ-19 ਰੋਕੂ ਟੀਕੇ ਦੀ ਪਹਿਲੀ ਖੁਰਾਕ ਲੈ ਲਈ ਹੈ। ਉੱਧਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟੀਕਾਕਰਨ ਕਰਵਾ ਲਿਆ ਹੈ। ਦੋਵਾਂ ਲੀਡਰਾਂ ਨੇ ਖ਼ੁਦ ਕੋਵਿਡ-19 ਰੋਕੂ ਟੀਕਾ ਲਗਵਾ ਕੇ ਲੋਕਾਂ ਦੇ ਮਨਾਂ ਵਿੱਚ ਇਸ ਦੇ ਸੁਰੱਖਿਅਤ ਹੋਣ ਬਾਰੇ ਪੈਦਾ ਹੋਏ ਖ਼ਦਸ਼ੇ ਦੂਰ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਦਾ ਫਾਇਦਾ ਮਿਲਦਾ ਦਿਖਾਈ ਦੇ ਰਿਹਾ ਹੈ।