ਸ੍ਰੀਨਗਰ: ਸ੍ਰੀਨਗਰ ਦੇ ਬਾਹਰੀ ਇਲਾਕੇ ਵਿੱਚ ਕੱਲ੍ਹ ਸ਼ਾਮ ਤੋਂ ਜਾਰੀ ਮੁਕਾਬਲੇ ਵਿੱਚ ਜਵਾਨਾਂ ਨੂੰ ਵੱਡੀ ਸਫ਼ਲਤਾ ਮਿਲੀ। ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰ ਮੁਕਾਏ। ਇਸ ਦੇ ਨਾਲ ਹੀ ਇਸ ਸਾਲ ਜੰਮੂ-ਕਸ਼ਮੀਰ ਵਿੱਚ ਮਰਨ ਵਾਲੇ ਅੱਤਵਾਦੀਆਂ ਦੀ ਗਿਣਤੀ 225 ਪਹੁੰਚ ਗਈ ਜੋ ਅੱਜ ਤਕ ਦੀ ਸਭ ਤੋਂ ਵੱਧ ਹੈ। 2017 ਵਿੱਚ 213 ਜਦਕਿ 2016 ਵਿੱਚ 150 ਅੱਤਵਾਦੀ ਮਾਰੇ ਗਏ ਸੀ।
ਸ਼ਨੀਵਾਰ ਦੀ ਸ਼ਾਮ ਜਵਾਨਾਂ ਨੇ ਅੱਤਵਾਦੀਆਂ ਖਿਲਾਫ ਆਪਰੇਸ਼ਨ ਸ਼ੁਰੂ ਕੀਤਾ ਸੀ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਦੀ ਇਸ ਕਾਰਵਾਈ ਵਿੱਚ 14 ਸਾਲਾਂ ਦੀ ਅੱਤਵਾਦੀ ਮੁਦਾਸਿਰ ਵੀ ਮਾਰਿਆ ਗਿਆ। ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਉਸ ਦੀ ਫਾਇਰਿੰਗ ਕਰਦੇ ਦੀ ਤਸਵੀਰ ਵਾਇਰਲ ਹੋਈ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਅੱਤਵਾਦੀਆਂ ਨੇ ਫੌਜ ’ਤੇ ਫਾਇਰਿੰਗ ਕੀਤੀ। ਇਸ ਦੇ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ ਸਥਾਨਕ ਲੋਕਾਂ ਨੇ ਫੌਜ ’ਤੇ ਪੱਥਰਬਾਜ਼ੀ ਵੀ ਕੀਤੀ। ਆਪਰੇਸ਼ਨ ਦੌਰਾਨ ਇਲਾਕੇ ਵਿੱਚ ਮੋਬਾਇਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ।