Moscow Goa Flight: ਮਾਸਕੋ ਤੋਂ ਗੋਆ ਜਾ ਰਹੀ ਇੱਕ ਫਲਾਈਟ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੋਮਵਾਰ ਰਾਤ ਗੁਜਰਾਤ ਦੇ ਜਾਮਨਗਰ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ ਗਈ। ਭਾਰਤ ਦੀਆਂ ਸੁਰੱਖਿਆ ਏਜੰਸੀਆਂ ਇਸ ਪੂਰੀ ਘਟਨਾ 'ਤੇ ਨਜ਼ਰ ਰੱਖ ਰਹੀਆਂ ਹਨ। ਇਸ ਦੇ ਨਾਲ ਹੀ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਐਨਸੀਜੀ ਟੀਮ ਮੌਕੇ 'ਤੇ ਪਹੁੰਚੀ ਅਤੇ ਹੋਰ ਜਾਂਚ ਏਜੰਸੀਆਂ ਨਾਲ ਮਿਲ ਕੇ ਜਹਾਜ਼ ਦੀ ਜਾਂਚ ਕੀਤੀ।



ਰਾਹਤ ਦੀ ਗੱਲ ਇਹ ਹੈ ਕਿ ਜਹਾਜ਼ 'ਚ ਵੀ ਕੁਝ ਵੀ ਸ਼ੱਕੀ ਨਹੀਂ ਮਿਲਿਆ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ। ਜਾਮਨਗਰ ਹਵਾਈ ਅੱਡੇ ਦੇ ਡਾਇਰੈਕਟਰ ਨੇ ਕਿਹਾ, "ਐਨਐਸਜੀ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਫਲਾਇਟ ਦੇ ਅੱਜ ਸਵੇਰੇ 10:30 ਤੋਂ 11 ਵਜੇ ਦੇ ਵਿਚਕਾਰ ਗੋਆ ਲਈ ਜਾਮਨਗਰ ਤੋਂ ਰਵਾਨਾ ਹੋਣ ਦੀ ਉਮੀਦ ਹੈ। ਸਾਰੇ ਬੈਗਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਹੈ।"


ਬੰਬ ਨਿਰੋਧਕ ਦਸਤੇ ਨੇ ਸਾਮਾਨ ਦੀ ਜਾਂਚ ਕੀਤੀ


ਇਸ ਤੋਂ ਪਹਿਲਾਂ ਜਾਮਨਗਰ ਦੇ ਪੁਲਿਸ ਸੁਪਰਡੈਂਟ ਪ੍ਰੇਮ ਸੁਖ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਜਹਾਜ਼ ਵਿੱਚ ਮੌਜੂਦ ਸਾਰੇ ਯਾਤਰੀ ਸੁਰੱਖਿਅਤ ਹਨ। ਐਸਪੀ ਨੇ ਦੱਸਿਆ ਕਿ ਬੰਬ ਨਿਰੋਧਕ ਦਸਤੇ ਨੇ ਯਾਤਰੀਆਂ ਦੇ ਸਮਾਨ ਦੀ ਜਾਂਚ ਕੀਤੀ। ਮਾਸਕੋ-ਗੋਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਨੂੰ ਲੈ ਕੇ ਅਜ਼ੂਰ ਏਅਰ ਦਾ ਬਿਆਨ ਵੀ ਸਾਹਮਣੇ ਆਇਆ ਹੈ।


ਏਅਰਲਾਈਨ ਨੇ ਕੀ ਕਿਹਾ?


ਅਜ਼ੂਰ ਏਅਰ ਨੇ ਕਿਹਾ, "ਬੰਬ ਦੇ ਡਰ ਤੋਂ ਜਾਮਨਗਰ, ਗੁਜਰਾਤ ਵਿਖੇ ਐਮਰਜੈਂਸੀ ਲੈਂਡਿੰਗ ਕੀਤੀ ਗਈ ਸੀ। ਏਅਰਲਾਈਨ ਨੇ ਸਥਾਪਿਤ ਪ੍ਰਕਿਰਿਆ ਦੇ ਅਨੁਸਾਰ ਅਜਿਹੀ ਜਾਣਕਾਰੀ ਦਾ ਜਵਾਬ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ..." ਇਸ ਤੋਂ ਇਲਾਵਾ, ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਪਰ ਰੂਸ ਨੇ ਵੀ ਪ੍ਰਤੀਕਿਰਿਆ ਦਿੱਤੀ।


ਰੂਸ ਨੇ ਕਿਹਾ ਕਿ ਉਸਦੇ ਅਧਿਕਾਰੀ ਭਾਰਤੀ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ। ਦੱਸ ਦਈਏ ਕਿ ਜਹਾਜ਼ 'ਚ ਸਫਰ ਕਰ ਰਹੇ ਸਾਰੇ ਯਾਤਰੀਆਂ ਦੇ ਖਾਣੇ ਦਾ ਇੰਤਜ਼ਾਮ ਜਾਮਨਗਰ ਏਅਰਪੋਰਟ 'ਤੇ ਕੀਤਾ ਗਿਆ ਸੀ।


ਫਲਾਈਟ 'ਚ 236 ਯਾਤਰੀ ਅਤੇ 8 ਕਰੂ ਮੈਂਬਰ ਸਵਾਰ ਸਨ


ਜਾਮਨਗਰ ਦੇ ਕਲੈਕਟਰ ਸੌਰਭ ਪਾਰਘੀ ਨੇ ਦੱਸਿਆ ਕਿ ਜਹਾਜ਼ ਅਤੇ ਯਾਤਰੀਆਂ ਦੀ ਪੂਰੀ ਜਾਂਚ ਕੀਤੀ ਗਈ ਹੈ। ਯਾਤਰੀਆਂ ਨੇ ਜੋ ਦੱਸਿਆ ਉਸ ਦੀ ਕਈ ਵੈਰੀਫਿਕੇਸ਼ਨ ਵੀ ਕੀਤੀ ਗਈ। ਇਸ ਦੇ ਨਾਲ ਉਨ੍ਹਾਂ ਨੇ ਦੱਸਿਆ ਕਿ ਫਲਾਈਟ 'ਚ 236 ਯਾਤਰੀ ਅਤੇ 8 ਕਰੂ ਮੈਂਬਰ ਸਨ। ਲੈਂਡਿੰਗ ਤੋਂ ਬਾਅਦ ਸਭ ਤੋਂ ਪਹਿਲਾਂ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਏਅਰਪੋਰਟ ਦੇ ਲਾਉਂਜ 'ਚ ਬਿਠਾਇਆ ਗਿਆ। ਇਸ ਦੇ ਨਾਲ ਹੀ ਫਲਾਈਟ ਸਿੱਧੇ ਗੋਆ ਲਈ ਰਵਾਨਾ ਹੋ ਗਈ ਹੈ।


 


ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ