ਪੜਚੋਲ ਕਰੋ

ਮਸਜਿਦਾਂ 'ਚ ਲਾਉਡਸਪੀਕਰ ਦੀ ਵਰਤੋਂ ਕਿਸ ਕਾਨੂੰਨ ਤਹਿਤ ਹੋ ਰਹੀ? ਹਾਈਕੋਰਟ ਦਾ ਸਰਕਾਰ ਨੂੰ ਸਵਾਲ

ਥਾਨੀਸੰਦਰਾ ਮੇਨ ਰੋਡ 'ਤੇ ਆਈਕਾਨ ਅਪਾਰਟਮੈਂਟਸ ਦੇ 32 ਨਿਵਾਸੀਆਂ ਨੇ ਲਾਊਡਸਪੀਕਰਾਂ ਤੇ ਮਾਈਕ ਨਾਲ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਨੂੰ ਲੈ ਕੇ 16 ਮਸਜਿਦਾਂ ਖਿਲਾਫ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ।

ਬੈਂਗਲੁਰੂ: ਕਰਨਾਟਕ ਹਾਈ ਕੋਰਟ ਨੇ ਮਸਜਿਦਾਂ 'ਤੇ ਲਾਊਡਸਪੀਕਰ ਮਾਮਲੇ '16 ਨਵੰਬਰ, 2021 ਨੂੰ ਸੁਣਵਾਈ ਕੀਤੀ। ਚੀਫ਼ ਜਸਟਿਸ ਰਿਤੂ ਰਾਜ ਅਵਸਥੀ (Ritu Raj Awasthi) ਤੇ ਜਸਟਿਸ ਸਚਿਨ ਸ਼ੰਕਰ ਮਗਦੂਮ (Sachin Shankar Magadum) ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਰਨਾਟਕ ਸਰਕਾਰ ਨੂੰ ਸਵਾਲ ਕੀਤਾ ਕਿ 16 ਮਸਜਿਦਾਂ ਵੱਲੋਂ ਇਜਾਜ਼ਤ ਤੋਂ ਪਹਿਲਾਂ ਲਾਊਡ ਸਪੀਕਰਾਂ ਦੀ ਵਰਤੋਂ ਕਿਸ ਵਿਵਸਥਾ ਤਹਿਤ ਕੀਤੀ ਜਾਂਦੀ ਸੀ ਤੇ ਸ਼ੋਰ ਪ੍ਰਦੂਸ਼ਣ ਦੇ ਮੱਦੇਨਜ਼ਰ ਇਨ੍ਹਾਂ 'ਤੇ ਪਾਬੰਦੀ ਲਗਾਉਣ ਲਈ ਕੀ ਕਾਰਵਾਈ ਕੀਤੀ ਜਾ ਰਹੀ ਹੈ?

ਦੱਸ ਦਈਏ ਕਿ ਥਾਨੀਸੰਦਰਾ ਮੇਨ ਰੋਡ 'ਤੇ ਆਈਕਾਨ ਅਪਾਰਟਮੈਂਟਸ ਦੇ 32 ਨਿਵਾਸੀਆਂ ਨੇ ਲਾਊਡਸਪੀਕਰਾਂ ਤੇ ਮਾਈਕ ਨਾਲ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਨੂੰ ਲੈ ਕੇ 16 ਮਸਜਿਦਾਂ ਖਿਲਾਫ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਵਿੱਚ ਰਾਕੇਸ਼ ਪੀ ਤੇ ਹੋਰਾਂ ਵੱਲੋਂ ਪੇਸ਼ ਹੋਏ ਵਕੀਲ ਸ੍ਰੀਧਰ ਪ੍ਰਭੂ ਨੇ ਕਿਹਾ ਕਿ ਲਾਊਡਸਪੀਕਰ ਤੇ ਮਾਈਕ੍ਰੋਫ਼ੋਨ ਦੀ ਵਰਤੋਂ ਨੂੰ ਹਰ ਸਮੇਂ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਉਨ੍ਹਾਂ ਆਪਣੀ ਪਟੀਸ਼ਨ ਵਿੱਚ ਨਿਯਮ 5(3) ਦਾ ਹਵਾਲਾ ਦਿੱਤਾ। ਇਹ ਨਿਯਮ ਲਾਊਡਸਪੀਕਰ ਦੀ ਵਰਤੋਂ 'ਤੇ ਪਾਬੰਦੀ ਲਗਾਉਂਦਾ ਹੈ। ਇਹ ਰਾਜ ਸਰਕਾਰ ਨੂੰ ਕਿਸੇ ਵੀ ਧਾਰਮਿਕ, ਸੱਭਿਆਚਾਰਕ ਜਾਂ ਤਿਉਹਾਰ ਦੌਰਾਨ ਰਾਤ ਨੂੰ ਕੁਝ ਸਮੇਂ ਲਈ ਲਾਊਡਸਪੀਕਰ ਦੀ ਵਰਤੋਂ ਦੀ ਇਜਾਜ਼ਤ ਦੇਣ ਦਾ ਅਧਿਕਾਰ ਦਿੰਦਾ ਹੈ ਪਰ ਇਹ ਸਭ ਵੀ ਸਾਲ ਵਿੱਚ 15 ਦਿਨਾਂ ਤੋਂ ਵੱਧ ਨਹੀਂ।

ਵਕੀਲ ਨੇ ਕਿਹਾ ਕਿ ਕਰਨਾਟਕ ਵਕਫ਼ ਬੋਰਡ ਨੂੰ ਅਜਿਹੇ ਮਾਮਲਿਆਂ 'ਚ ਇਜਾਜ਼ਤ ਦੇਣ ਦਾ ਅਧਿਕਾਰ ਨਹੀਂ, ਜਿਸ ਦੇ ਸਰਕੂਲਰ 'ਚ ਇਹ ਦਿਖਾਇਆ ਜਾ ਰਿਹਾ ਹੈ ਕਿ ਇਸ ਕਾਰਨ ਮਸਜਿਦਾਂ 'ਚ ਲਾਊਡਸਪੀਕਰ ਲਗਾਏ ਗਏ ਸਨ। ਇਸ ਦੇ ਨਾਲ ਹੀ ਮਸਜਿਦ ਪੱਖ ਵੱਲੋਂ ਇਸ ਪਟੀਸ਼ਨ ਦਾ ਵਿਰੋਧ ਕੀਤਾ ਗਿਆ ਤੇ ਕਿਹਾ ਗਿਆ ਕਿ ਉਨ੍ਹਾਂ ਨੇ ਪੁਲਿਸ ਤੋਂ ਇਜਾਜ਼ਤ ਲਈ ਸੀ।

ਉਨ੍ਹਾਂ ਮੁਤਾਬਕ ਲਾਊਡਸਪੀਕਰਾਂ 'ਤੇ ਅਜਿਹਾ ਯੰਤਰ ਲਗਾਇਆ ਗਿਆ ਹੈ ਕਿ ਕਿਸੇ ਨਿਸ਼ਚਿਤ ਥਾਂ 'ਤੇ ਆਵਾਜ਼ ਵੱਧ ਨਹੀਂ ਜਾਵੇਗੀ। ਇਸ ਦੇ ਨਾਲ ਹੀ ਲਾਊਡਸਪੀਕਰ ਵੀ ਪਾਬੰਦੀਸ਼ੁਦਾ ਸਮੇਂ ਯਾਨੀ 10 ਤੋਂ 6 ਵਜੇ ਤੱਕ ਨਹੀਂ ਵਜਾਇਆ ਜਾਂਦਾ ਹੈ।

ਇਹ ਵੀ ਪੜ੍ਹੋ: US Travel Advisory: ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਜਾਣੋਂ ਵਰਜਿਆ, ਖ਼ਤਰੇ ਬਾਰੇ ਟਰੈਵਲ ਐਡਵਾਈਜ਼ਰੀ ਜਾਰੀ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget