Mother Dairy Milk Price Hike: ਮਦਰ ਡੇਅਰੀ ਨੇ ਮੁੜ ਦੁੱਧ ਦੇ ਰੇਟਾਂ ਵਿੱਚ ਵਾਧਾ ਕੀਤਾ ਹੈ ਅਤੇ ਵਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਲਾਗੂ ਹੋਣਗੀਆਂ।ਮਦਰ ਡੇਅਰੀ ਨੇ ਲਾਗਤ ਵਿੱਚ ਵਾਧੇ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਤੋਂ ਦਿੱਲੀ-ਐਨਸੀਆਰ ਬਾਜ਼ਾਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ।


ਦੱਸ ਦਈਏ ਕਿ ਦਿੱਲੀ-ਐਨਸੀਆਰ ਵਿੱਚ ਰੋਜ਼ਾਨਾ 30 ਲੱਖ ਲੀਟਰ ਤੋਂ ਵੱਧ ਦੁੱਧ ਦੀ ਸਪਲਾਈ ਕਰਨ ਵਾਲੀ ਪ੍ਰਮੁੱਖ ਦੁੱਧ ਸਪਲਾਇਰਾਂ ਵਿੱਚੋਂ ਇੱਕ ਹੈ। ਮਦਰ ਡੇਅਰੀ ਦੁਆਰਾ ਇਸ ਸਾਲ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦਾ ਇਹ ਪੰਜਵਾਂ ਦੌਰ ਹੈ। ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ, ਜਦੋਂ ਕਿ ਟੋਨਡ ਦੁੱਧ ਦੀ ਕੀਮਤ 51 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 53 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਡਬਲ-ਟੋਨਡ ਦੁੱਧ ਦਾ ਰੇਟ 45 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 47 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਮਦਰ ਡੇਅਰੀ ਨੇ ਗਾਂ ਦੇ ਦੁੱਧ ਅਤੇ ਟੋਕਨ ਦੁੱਧ ਦੇ ਵੇਰੀਐਂਟਸ ਦੀਆਂ ਕੀਮਤਾਂ ਨਾ ਵਧਾਉਣ ਦਾ ਫੈਸਲਾ ਕੀਤਾ ਹੈ।


ਦੱਸਿਆ ਗਿਆ ਹੈ ਕਿ ਕੱਚੇ ਦੁੱਧ ਦੀ ਖ਼ਰੀਦ ਕੀਮਤਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ 24 ਫੀਸਦੀ ਦਾ ਵਾਧਾ ਹੋਇਆ ਹੈ। ਕੰਪਨੀ ਨੇ ਮੌਜੂਦਾ ਕੈਲੰਡਰ ਸਾਲ 'ਚ ਕੀਮਤ ਵਾਧੇ ਦੇ ਕਈ ਦੌਰ ਲਏ ਹਨ। ਆਖਰੀ ਵਾਧਾ 21 ਨਵੰਬਰ ਨੂੰ ਕੀਤਾ ਗਿਆ ਸੀ, ਜਦੋਂ ਇਸ ਨੇ ਦਿੱਲੀ-ਐਨਸੀਆਰ ਬਾਜ਼ਾਰ ਵਿੱਚ ਫੁੱਲ-ਕ੍ਰੀਮ ਦੁੱਧ ਦੀਆਂ ਕੀਮਤਾਂ ਵਿੱਚ 1 ਰੁਪਏ ਪ੍ਰਤੀ ਲੀਟਰ ਅਤੇ ਟੋਕਨ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।


ਇਸ ਤੋਂ ਪਹਿਲਾਂ, ਮਦਰ ਡੇਅਰੀ ਨੇ ਅਕਤੂਬਰ ਵਿੱਚ ਦਿੱਲੀ-ਐਨਸੀਆਰ ਅਤੇ ਉੱਤਰੀ ਭਾਰਤ ਦੇ ਕੁਝ ਹੋਰ ਬਾਜ਼ਾਰਾਂ ਵਿੱਚ ਫੁੱਲ-ਕ੍ਰੀਮ ਦੁੱਧ ਅਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਮਾਰਚ ਅਤੇ ਅਗਸਤ ਵਿੱਚ ਵੀ ਸਾਰੇ ਵੇਰੀਐਂਟਸ ਲਈ ਕੀਮਤਾਂ ਵਿੱਚ ₹ 2 ਪ੍ਰਤੀ ਲੀਟਰ ਵਾਧਾ ਕੀਤਾ ਗਿਆ ਸੀ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।