Mandi: ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ 'ਤੇ ਪਹਾੜ ਖਿਸਕ ਗਿਆ ਜਿਸ ਕਰਕੇ ਆਵਾਜਾਈ ਠੱਪ ਹੋ ਗਈ। ਜ਼ਿਲ੍ਹਾ ਮੰਡੀ ਦੇ ਚਾਰ ਮਿੱਲ ਨੇੜੇ ਢਿੱਗਾਂ ਡਿੱਗਣ ਕਾਰਨ ਸੜਕ ਬੰਦ ਹੋਈ ਹੈ। ਇਸ ਦੀ ਲਾਈਵ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਂਝ ਖੁਸ਼ਕਿਸਮਤੀ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਕੇਐਮਸੀ ਕੰਪਨੀ ਦੇ ਸੇਫਟੀ ਇੰਜਨੀਅਰ ਕਮਲ ਠਾਕੁਰ ਨੇ ਦੱਸਿਆ ਕਿ ਸੜਕ ਨੂੰ ਖੋਲ੍ਹਣ ਦਾ ਕੰਮ ਸ਼ੁਰੂ ਹੋ ਗਿਆ ਹੈ ਤੇ ਦੋਵੇਂ ਪਾਸੇ ਮਸ਼ੀਨਾਂ ਲਾ ਦਿੱਤੀਆਂ ਗਈਆਂ ਹਨ। ਜਲਦੀ ਹੀ ਇਸ ਸੜਕ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।
ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪੁਲਿਸ ਵਿਭਾਗ ਨੇ ਆਉਣ ਵਾਲੇ ਸੈਲਾਨੀਆਂ ਨੂੰ ਮੰਡੀ ਕਟੋਲਾ ਬਜੌੜਾ ਤੇ ਪੰਡੋਹ ਗੋਹਰ ਮਾਰਗ ਦਾ ਬਦਲਵਾਂ ਰਸਤਾ ਵਰਤਣ ਦੀ ਅਪੀਲ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੰਡੀ ਤੋਂ ਪੰਡੋਹ ਦੇ ਵਿਚਕਾਰ ਤੀਸਰੀ ਅਤੇ ਪੰਜਵੀਂ ਮਿੱਲ ਦੇ ਵਿਚਕਾਰ ਢਿੱਗਾਂ ਡਿੱਗ ਗਈਆਂ ਹਨ, ਜਿਸ ਕਾਰਨ ਹਾਈਵੇ 'ਤੇ ਕਾਫੀ ਮਲਬਾ ਅਤੇ ਚੱਟਾਨਾਂ ਡਿੱਗ ਗਈਆਂ ਹਨ। ਇਸ ਹਾਈਵੇ ਨੂੰ ਚਹੁੰ-ਮਾਰਗੀ ਬਣਾਉਣ ਲਈ ਪਹਾੜਾਂ ਨੂੰ ਕੱਟਿਆ ਜਾ ਰਿਹਾ ਹੈ, ਜਿਸ ਕਾਰਨ ਪਹਾੜ ਟੁੱਟਣ ਸਮੇਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰਦੀਆਂ ਹਨ। ਜਿਸ ਕਾਰਨ ਸੜਕ ਨੂੰ ਬੰਦ ਕਰਨਾ ਪਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।