ਭੋਪਾਲ: ਜੋਤੀਰਾਦਿੱਤਿਆ ਸਿੰਧੀਆ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੱਧ ਪ੍ਰਦੇਸ਼ ਦੀ ਕਾਂਗਰਸ ਸਰਕਾਰ ਲਗਾਤਾਰ ਸੰਕਟ ਦਾ ਸਾਹਮਣਾ ਕਰ ਰਹੀ ਹੈ। ਇਸ ਦੌਰਾਨ ਰਾਜਪਾਲ ਨੇ 16 ਮਾਰਚ ਯਾਨੀ ਕੱਲ੍ਹ ਨੂੰ ਵਿਧਾਨ ਸਭਾ ਵਿੱਚ ਫਲੋਰ ਟੈਸਟ ਦਾ ਆਦੇਸ਼ ਦਿੱਤਾ ਹੈ।


ਕਾਂਗਰਸ ਦੇ 22 ਵਿਧਾਇਕਾਂ ਦੇ ਅਸਤੀਫੇ ਤੋਂ ਬਾਅਦ ਕਮਲਨਾਥ ਸਰਕਾਰ ਲਈ ਸੰਕਟ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਦੇ ਨਾਲ ਹੀ ਕਮਲਨਾਥ ਨੇ ਅੱਜ ਮੰਤਰੀ ਮੰਡਲ ਦੀ ਬੈਠਕ ਬੁਲਾਈ ਹੈ। ਭਾਜਪਾ ਨੇ ਆਪਣੇ ਵਿਧਾਇਕਾਂ ਨੂੰ ਵ੍ਹਿਪ ਜਾਰੀ ਕੀਤੀ ਹੈ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਤੇ ਸੀਨੀਅਰ ਨੇਤਾ ਸ਼ੋਭਾ ਓਝਾ ਤੇ ਹੋਰ ਨੇਤਾਵਾਂ ਨਾਲ ਮੁਖ ਮੰਤਰੀ ਕਮਲਨਾਥ ਦੀ ਰਿਹਾਇਸ਼ 'ਤੇ ਮੰਥਨ ਜਾਰੀ ਹੈ। ਜੈਪੁਰ ਗਏ ਕਾਂਗਰਸੀ ਵਿਧਾਇਕ ਵੀ ਭੋਪਾਲ ਪਹੁੰਚ ਗਏ ਹਨ। ਭੁਪਾਲ ਹਵਾਈ ਅੱਡੇ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ ਅਤੇ ਧਾਰਾ 144 ਲਾਗੂ ਕੀਤੀ ਗਈ।