ਨਵੀਂ ਦਿੱਲੀ: ਮੱਧ ਪ੍ਰਦੇਸ਼ ਹਾਈ ਕੋਰਟ ਨੇ ਸ਼ਨੀਵਾਰ ਨੂੰ ਪੁਲਿਸ ਨੂੰ ਇਹ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਕਿ ਇੱਕ 19 ਸਾਲਾ ਲੜਕੀ, ਜਿਸ ਨੇ ਇੱਕ ਮੁਸਲਿਮ ਵਿਅਕਤੀ ਨਾਲ ਵਿਆਹ ਕੀਤਾ ਹੈ ਨੂੰ ਉਸਦੇ ਪਰਿਵਾਰ ਦੀ ਕਥਿਤ ਹਿਰਾਸਤ ਚੋਂ ਕੱਢਕੇ ਪਤੀ ਨਾਲ ਦੁਬਾਰਾ ਮਿਲਾਇਆ ਜਾਵੇ।


ਲੜਕੀ ਨੇ 28 ਦਸੰਬਰ, 2021 ਨੂੰ ਮੁੰਬਈ ਦੀ ਇੱਕ ਅਦਾਲਤ ਵਿੱਚ 22 ਸਾਲਾ ਗੁਲਜ਼ਾਰ ਖਾਨ ਨਾਲ ਵਿਆਹ ਕੀਤਾ ਸੀ। ਉਸੇ ਦਿਨ, ਲੜਕੀ ਦੇ ਪਰਿਵਾਰ ਨੇ ਜਬਲਪੁਰ ਦੇ ਬਾਹਰੀ ਇਲਾਕੇ ਦੇ ਇੱਕ ਛੋਟੇ ਜਿਹੇ ਕਸਬੇ ਗੋਰਖਪੁਰ ਥਾਣੇ ਵਿੱਚ ਲੜਕੀ ਦੀ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ।


21 ਜਨਵਰੀ ਨੂੰ, ਖਾਨ ਨੇ ਐਮਪੀ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਉਸਦੀ ਪਤਨੀ ਦੇ ਮਾਤਾ-ਪਿਤਾ ਉਸਨੂੰ ਜ਼ਬਰਦਸਤੀ ਵਾਰਾਣਸੀ ਲੈ ਗਏ ਹਨ, ਅਤੇ ਉਸਨੂੰ ਗੈਰ-ਕਾਨੂੰਨੀ ਢੰਗ ਨਾਲ ਨਜ਼ਰਬੰਦ ਕਰ ਦਿੱਤਾ ਹੈ। ਸੁਣਵਾਈ ਦੌਰਾਨ ਔਰਤ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਨੂੰ ਸੂਚਿਤ ਕੀਤਾ ਕਿ ਉਹ ਬਾਲਗ ਹੈ ਅਤੇ ਆਪਣੀ ਮਰਜ਼ੀ ਨਾਲ ਪਟੀਸ਼ਨਕਰਤਾ ਨਾਲ ਵਿਆਹ ਕਰਵਾ ਕੇ ਇਸਲਾਮ ਕਬੂਲ ਕਰ ਲਿਆ ਹੈ।


 


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ