ਰਜਨੀਸ਼ ਕੌਰ ਦੀ ਰਿਪੋਰਟ


Jabalpur Bus Accident: ਮੱਧ ਪ੍ਰਦੇਸ਼ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਘਟਨਾ ਜਬਲਪੁਰ ਦੀ ਹੈ ਜਿੱਥੇ 50 ਯਾਤਰੀਆਂ ਨੂੰ ਲੈ ਕੇ ਜਾ ਰਹੀ ਮੈਟਰੋ ਬੱਸ ਦੇ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ।


ਡਰਾਈਵਰ ਦੀ ਮੌਤ ਤੋਂ ਬਾਅਦ ਬੱਸ ਬੇਕਾਬੂ ਹੋ ਗਈ ਅਤੇ ਇਸ ਨੇ 6 ਲੋਕਾਂ ਨੂੰ ਕੁਚਲ ਦਿੱਤਾ। ਇਸ ਸਾਰੀ ਘਟਨਾ ਦੀ ਦਰਦਨਾਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਦਮੋਹ ਨਾਕਾ ਇਲਾਕੇ 'ਚ ਟ੍ਰੈਫਿਕ ਸਿਗਨਲ 'ਤੇ ਖੜ੍ਹੇ ਯਾਤਰੀਆਂ 'ਤੇ ਬੱਸ ਜਾ ਚੜ੍ਹੀ।


ਮੈਟਰੋ ਬੱਸ ਹੋ ਗਈ ਬੇਕਾਬੂ 


ਜਬਲਪੁਰ ਦੇ ਦਮੋਹ ਨਾਕਾ ਇਲਾਕੇ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਮੈਟਰੋ ਬੱਸ ਬੇਕਾਬੂ ਹੋ ਗਈ। ਰਸਤੇ ਵਿੱਚ ਲੋਕਾਂ ਅਤੇ ਵਾਹਨਾਂ ਨੂੰ ਟੱਕਰ ਮਾਰਦੇ ਹੋਏ ਮੈਟਰੋ ਬੱਸ ਸੜਕ ਦੇ ਕਿਨਾਰੇ ਰੁਕ ਗਈ। ਜਿਸ ਨੇ ਵੀ ਇਸ ਘਟਨਾ ਨੂੰ ਦੇਖਿਆ, ਉਹ ਹਲੂਣਿਆ ਗਿਆ। ਪਹਿਲਾਂ ਤਾਂ ਲੋਕਾਂ ਨੂੰ ਲੱਗਾ ਕਿ ਮੈਟਰੋ ਬੱਸ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਜਦੋਂ ਬੱਸ ਡਰਾਈਵਰ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਡਰਾਈਵਰ ਨੂੰ ਬੱਸ ਚਲਾਉਂਦੇ ਸਮੇਂ ਪਿਆ ਦਿਲ ਦਾ ਦੌਰਾ


ਦਰਅਸਲ, ਮੈਟਰੋ ਬੱਸ ਦੇ ਡਰਾਈਵਰ ਨੂੰ ਬੱਸ ਚਲਾਉਂਦੇ ਸਮੇਂ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਮੈਟਰੋ ਬੱਸ ਨੇ ਈ-ਰਿਕਸ਼ਾ, ਆਟੋ ਰਿਕਸ਼ਾ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਵੀ ਟੱਕਰ ਮਾਰ ਦਿੱਤੀ।


ਹਾਦਸੇ 'ਚ 6 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਦਾ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਮੈਟਰੋ ਬੱਸ ਡਰਾਈਵਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ




ਦਿੱਲੀ ਸ਼ਰਾਬ ਘੁਟਾਲੇ 'ਚ ਇਕ ਹੋਰ ਗ੍ਰਿਫਤਾਰੀ, ED ਨੇ ਕਾਰੋਬਾਰੀ ਅਮਿਤ ਅਰੋੜਾ ਨੂੰ ਕੀਤਾ ਗ੍ਰਿਫਤਾਰ , BJP ਦੇ ਸਟਿੰਗ ਆਪ੍ਰੇਸ਼ਨ 'ਚ ਦਿਖਿਆ ਸੀ



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ