ਨਵੀਂ ਦਿੱਲੀ: ਸੰਸਦ ਵਿੱਚ ਮੌਨਸੂਨ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਇਸ ਦੌਰਾਨ ਕੋਰੋਨਾਵਾਇਰਸ ਮਹਾਮਾਰੀ ਸੰਕਟ ਨਾਲ ਨਜਿੱਠਣ ਲਈ ਸੰਸਦ ਮੈਂਬਰਾਂ ਦੀ ਤਨਖਾਹ ਵਿੱਚ 30 ਪ੍ਰਤੀਸ਼ਤ ਦੀ ਕਟੌਤੀ ਕਰਨ ਵਾਲੇ ਤਨਖਾਹ, ਭੱਤੇ ਤੇ ਪੈਨਸ਼ਨ (ਸੋਧ) ਬਿੱਲ 2020 ਵੀ ਰਾਜ ਸਭਾ ਵਿੱਚ ਸ਼ੁੱਕਰਵਾਰ ਨੂੰ ਪਾਸ ਹੋ ਗਿਆ। ਇਸ ਬਿੱਲ ਨੂੰ ਰਾਜ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ।


ਇਸ ਦੇ ਨਾਲ ਹੀ ਇਸ ਨੂੰ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਮੰਗ ਕੀਤੀ ਕਿ ਸੰਸਦ ਮੈਂਬਰ ਸਥਾਨਕ ਏਰੀਆ ਵਿਕਾਸ ਯੋਜਨਾ ਪ੍ਰੋਗਰਾਮ (ਐਮਪੀਐਲਏਡੀ) ਫੰਡ ਨੂੰ ਕੇਂਦਰ ਵਲੋਂ ਤੁਰੰਤ ਬਹਾਲ ਕੀਤਾ ਜਾਵੇ। ਕੋਰੋਨਾ ਸੰਕਟ ਦੌਰਾਨ ਐਮਪੀ ਫੰਡ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ।

ਮੈਂਬਰ ਤਨਖਾਹ, ਭੱਤਾ ਅਤੇ ਪੈਨਸ਼ਨ (ਸੋਧ) ਬਿੱਲ 2020 ਦੇ ਪਾਸ ਹੋਣ 'ਤੇ ਗ੍ਰਹਿ ਰਾਜ ਮੰਤਰੀ ਸ੍ਰੀ ਕਿਸ਼ਨ ਰੈੱਡੀ ਨੇ ਧੰਨਵਾਦ ਕੀਤਾ ਕਿ ਇਹ ਸਮਾਂ ਬਹੁਤ ਗੰਭੀਰ ਹੈ। ਕੋਰੋਨਾਵਾਇਰਸ ਨਾਲ ਲੜਨ ਲਈ ਸਰਕਾਰ ਨੂੰ ਪੈਸਿਆਂ ਦੀ ਜ਼ਰੂਰਤ ਹੈ। ਇਸ ਲਈ ਇਸ 'ਤੇ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ। ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਯੋਜਨਾ ਪ੍ਰੋਗਰਾਮ ਫੰਡ ਬਾਰੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਇਸ ਨੂੰ ਮੁਲਤਵੀ ਕਰਨ ਦਾ ਫੈਸਲਾ ਅਸਥਾਈ ਹੈ ਤੇ ਸਥਿਤੀ ਵਿੱਚ ਸੁਧਾਰ ਹੁੰਦੇ ਹੀ ਮੁੜ ਬਹਾਲ ਕਰ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਰਾਜ ਸਭਾ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਵਲੋਂ ਪੇਸ਼ ਕੀਤਾ ਹੋਮਿਓਪੈਥੀ ਸੈਂਟਰਲ ਕੌਂਸਲ (ਸੋਧ) ਬਿੱਲ, 2020 ਨੂੰ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਹੋਮਿਓਪੈਥੀ ਦੇ ਵਿਦਿਆਰਥੀਆਂ ਨੂੰ ਕੁਆਲਿਟੀ ਦੇ ਨਾਲ-ਨਾਲ ਕਿਫਾਇਤੀ ਵਾਧਾ ਵੀ ਦਿੱਤਾ ਜਾਵੇਗਾ। ਇਸ ਲਈ, ਸਿਰਫ ਰਾਸ਼ਟਰਪਤੀ ਤੋਂ ਪ੍ਰਵਾਨਗੀ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਬਿੱਲ ਨੂੰ ਮਨਜੂਰੀ ਮਿਲਦੇ ਹੀ ਲਾਗੂ ਕਰ ਦਿੱਤਾ ਜਾਵੇਗਾ।

ਰਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Google ਦਾ Paytm ਤੇ ਵੱਡਾ ਐਕਸ਼ਨ, ਪਲੇ ਸਟੋਰ ਤੋਂ ਹਟਾਇਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904