(Source: ECI/ABP News)
ਐੱਮਐੱਸਪੀ ਕਮੇਟੀ ਨੂੰ ਲੈ ਕੇ ਛਿੜਿਆ ਵਿਵਾਦ, ਕਿਸਾਨਾਂ ਦੇ ਵਿਰੋਧ ਦੇ ਬਾਅਦ ਖੇਤੀਬਾੜੀ ਮੰਤਰੀ ਨੇ ਦਿੱਤਾ ਇਹ ਬਿਆਨ
Tomar on MSP Committee: ਕੇਂਦਰ ਵੱਲੋਂ ਐਲਾਨੀ ਐੱਮ.ਐੱਸ.ਪੀ. ਕਮੇਟੀ ਨੂੰ ਲੈ ਕੇ ਹੰਗਾਮਾ ਜਾਰੀ ਹੈ । ਸੰਯੁਕਤ ਕਿਸਾਨ ਮੋਰਚਾ (SKM) ਨੇ ਕਮੇਟੀ ਰੱਦ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਇਹ ਕਮੇਟੀ ਐਮਐਸਪੀ ਲਈ ਨਹੀਂ ਹੈ
![ਐੱਮਐੱਸਪੀ ਕਮੇਟੀ ਨੂੰ ਲੈ ਕੇ ਛਿੜਿਆ ਵਿਵਾਦ, ਕਿਸਾਨਾਂ ਦੇ ਵਿਰੋਧ ਦੇ ਬਾਅਦ ਖੇਤੀਬਾੜੀ ਮੰਤਰੀ ਨੇ ਦਿੱਤਾ ਇਹ ਬਿਆਨ MSP Committee : Agriculture minister Narendra Singh Tomar on MSP Committee after SKM protest ਐੱਮਐੱਸਪੀ ਕਮੇਟੀ ਨੂੰ ਲੈ ਕੇ ਛਿੜਿਆ ਵਿਵਾਦ, ਕਿਸਾਨਾਂ ਦੇ ਵਿਰੋਧ ਦੇ ਬਾਅਦ ਖੇਤੀਬਾੜੀ ਮੰਤਰੀ ਨੇ ਦਿੱਤਾ ਇਹ ਬਿਆਨ](https://feeds.abplive.com/onecms/images/uploaded-images/2022/05/22/e9fc1f66f2af6193b94688cc5c311744_original.jpg?impolicy=abp_cdn&imwidth=1200&height=675)
Tomar on MSP Committee: ਕੇਂਦਰ ਵੱਲੋਂ ਐਲਾਨੀ ਐੱਮ.ਐੱਸ.ਪੀ. ਕਮੇਟੀ ਨੂੰ ਲੈ ਕੇ ਹੰਗਾਮਾ ਜਾਰੀ ਹੈ । ਸੰਯੁਕਤ ਕਿਸਾਨ ਮੋਰਚਾ (SKM) ਨੇ ਕਮੇਟੀ ਰੱਦ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਇਹ ਕਮੇਟੀ ਐਮਐਸਪੀ ਲਈ ਨਹੀਂ ਹੈ, ਇਸ ਕਮੇਟੀ ਪਿੱਛੇ ਸਰਕਾਰ ਦੀ ਮੰਸ਼ਾ ਕੁਝ ਹੋਰ ਹੈ ਕਿਉਂਕਿ ਇਸ ਚੋਂ ਪੰਜਾਬ ਨੂੰ ਬਾਹਰ ਰੱਖਿਆ ਗਿਆ ਹੈ ਜਦਕਿ ਇਨ੍ਹਾਂ ਰਾਜਾਂ ਵਿੱਚ ਜ਼ਿਆਦਾਤਰ ਖੇਤੀ ਕੀਤੀ ਜਾਂਦੀ ਹੈ।
ਇਸ ਦੇ ਜਵਾਬ ਵਿੱਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਉਨ੍ਹਾਂ ਨੂੰ ਸਾਂਝੀ ਕਿਸਾਨ ਮੋਰਚਾ ਕਮੇਟੀ ਵਿੱਚ ਆ ਕੇ ਬੋਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੰਦੋਲਨ ਖਤਮ ਕਰਨ ਸਮੇਂ ਕਿਸਾਨਾਂ ਨਾਲ ਜੋ ਗੱਲ ਹੋਈ ਸੀ , ਉਹ ਇਸ ਕਮੇਟੀ ਵਿੱਚ ਹੈ।
ਦੱਸ ਦਈਏ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਪ੍ਰਬੰਧ ਨੂੰ ਮਜ਼ਬੂਤ ਕਰਨ ਲਈ ਕਮੇਟੀ ਗਠਿਤ ਕਰ ਦਿੱਤੀ ਹੈ। ਇਸ ਕਮੇਟੀ ਉੱਪਰ ਵਿਵਾਦ ਛਿੜ ਗਿਆ ਹੈ। ਇਸ ਕਮੇਟੀ ਵਿੱਚ ਪੰਜਾਬ ਨੂੰ ਅੱਖੋਂ ਓਹਲੇ ਕੀਤਾ ਗਿਆ ਹੈ। ਦੂਜਾ ਕਮੇਟੀ ਵਿੱਚ ਜ਼ਿਆਦਾਤਾਰ ਲੋਕ ਜਾਂ ਤਾਂ ਆਰਐਸਐਸ ਨਾਲ ਜੁੜੇ ਹਨ ਜਾਂ ਬੀਜੇਪੀ ਨਾਲ ਸਬੰਧ ਰੱਖਦੇ ਹਨ। ਇਸ ਤੋਂ ਇਲਾਵਾ ਮਾਹਿਰ ਵੀ ਉਹ ਸ਼ਾਮਲ ਕੀਤੇ ਗਏ ਹਨ ,ਜੋ ਖੇਤੀ ਕਾਨੂੰਨਾਂ ਦੀ ਹਮਾਇਤੀ ਸਨ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਉਨ੍ਹਾਂ ਸ਼ੁਰੂ ਤੋਂ ਹੀ ਇਸ ਕਮੇਟੀ ਬਾਰੇ ਆਪਣੇ ਸ਼ੰਕਿਆਂ ਨੂੰ ਜਨਤਕ ਕੀਤਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਸਪੱਸ਼ਟ ਹੈ ਕਿ ਸਾਰੇ ਸ਼ੰਕੇ ਸੱਚ ਹੋ ਗਏ ਹਨ। ਉਨ੍ਹਾਂ ਕਿਹਾ ਕਮੇਟੀ ਦੇ ਚੇਅਰਮੈਨ ਸਾਬਕਾ ਖੇਤੀਬਾੜੀ ਸਕੱਤਰ ਸੰਜੈ ਅਗਰਵਾਲ ਹਨ, ਜਿਨ੍ਹਾਂ ਨੇ ਤਿੰਨੋਂ ਕਿਸਾਨ ਵਿਰੋਧੀ ਕਾਨੂੰਨ ਬਣਾਏ ਤੇ ਅੰਤ ਤੱਕ ਇਨ੍ਹਾਂ ਦੀ ਵਕਾਲਤ ਕੀਤੀ। ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਵੀ ਹਨ ਜਿਨ੍ਹਾਂ ਨੇ ਇਨ੍ਹਾਂ ਤਿੰਨਾਂ ਕਾਨੂੰਨਾਂ ਦਾ ਖਰੜਾ ਤਿਆਰ ਕੀਤਾ ਸੀ।
ਉਨ੍ਹਾਂ ਕਿਹਾ ਕਿ ਮੋਰਚੇ ਦੇ 3 ਨੁਮਾਇੰਦਿਆਂ ਲਈ ਕਮੇਟੀ ਵਿੱਚ ਥਾਂ ਛੱਡੀ ਗਈ ਹੈ, ਪਰ ਹੋਰ ਥਾਵਾਂ ’ਤੇ ਕਿਸਾਨ ਆਗੂਆਂ ਦੇ ਨਾਂ ’ਤੇ ਸਰਕਾਰ ਨੇ ਆਪਣੇ ਪੰਜ ਵਫ਼ਾਦਾਰ ਲੋਕਾਂ ਨੂੰ ਰੱਖਿਆ ਹੈ ਜੋ ਤਿੰਨੋਂ ਕਿਸਾਨ ਵਿਰੋਧੀ ਕਾਨੂੰਨਾਂ ਦੀ ਖੁੱਲ੍ਹ ਕੇ ਵਕਾਲਤ ਕਰਦੇ ਸਨ। ਇਹ ਸਾਰੇ ਲੋਕ ਜਾਂ ਤਾਂ ਸਿੱਧੇ ਤੌਰ ’ਤੇ ਭਾਜਪਾ, ਆਰਐਸਐਸ ਨਾਲ ਜੁੜੇ ਹੋਏ ਹਨ ਜਾਂ ਫਿਰ ਉਨ੍ਹਾਂ ਦੀ ਨੀਤੀ ਦਾ ਸਮਰਥਨ ਕਰਦੇ ਹਨ। ਯਾਦਵ ਮੁਤਾਬਕ ਕਮੇਟੀ ਦੇ ਏਜੰਡੇ ਵਿੱਚ ਐਮਐੱਸਪੀ ’ਤੇ ਕਾਨੂੰਨ ਬਣਾਉਣ ਦਾ ਕੋਈ ਜ਼ਿਕਰ ਨਹੀਂ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)