ਨਵੀਂ ਦਿੱਲੀ: ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਸੰਸਦ ਵਿੱਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਰਾਜ ਸਭਾ 'ਚ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਸਬੰਧੀ ਕਮੇਟੀ ਬਣਾਉਣ ਲਈ ਵਚਨਬੱਧ ਹੈ। ਤੋਮਰ ਨੇ ਦਾਅਵਾ ਕੀਤਾ ਹੈ ਕਿ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਮੇਟੀ ਬਣਾਉਣ ਲਈ ਕਿਹਾ ਹੈ।


ਤੋਮਰ ਦਾ ਇਹ ਬਿਆਨ ਉਂਦੋ ਆਇਆ ਹੈ ਜਦੋਂ ਸੰਯੁਕਤ ਕਿਸਾਨ ਮੋਰਚੇ ਨੇ ਬੀਜੇਪੀ ਖਿਲਾਫ ਮੁੜ ਬਿਗੁਲ ਵਜਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਬਕਾਇਆ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਉੱਤਰ ਪ੍ਰਦੇਸ਼ ਸਣੇ ਹੋਰ ਰਾਜਾਂ ਦੀਆਂ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣ ਦਾ ਐਲਾਨ ਕੀਤਾ ਹੈ। ਇਸ ਨਾਲ ਬੀਜੇਪੀ ਲਈ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਵੱਡੀ ਮੁਸੀਬਤ ਖੜ੍ਹੀ ਹੋ ਸਕਦੀ ਹੈ।

ਮੋਰਚੇ ਨੇ ਵੀਰਵਾਰ ਨੂੰ ਦਿੱਲੀ ਦੇ ਪ੍ਰੈੱਸ ਕਲੱਬ ਆਫ਼ ਇੰਡੀਆ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਕਿਸਾਨ ਵੋਟਰਾਂ ਦੇ ਨਾਂ ਇੱਕ ਬੇਨਤੀ ਪੱਤਰ ਵੀ ਜਾਰੀ ਕੀਤਾ। ਇਸ ਪੱਤਰ ਨੂੰ ਲੱਖਾਂ ਦੀ ਗਿਣਤੀ ਵਿੱਚ ਪਰਚਿਆਂ ਦੀ ਸ਼ਕਲ ’ਚ ਯੂਪੀ ਦੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਮੋਰਚੇ ਵੱਲੋਂ ਆਉਂਦੇ ਦਿਨਾਂ ਵਿੱਚ ਯੂਪੀ ਦੇ ਮੇਰਠ, ਝਾਂਸੀ, ਗੋਰਖਪੁਰ, ਕਾਨਪੁਰ, ਸਿਧਾਰਥਨਗਰ, ਲਖਨਊ, ਬਨਾਰਸ, ਮੁਰਾਦਾਬਾਦ ਤੇ ਅਲਾਹਾਬਾਦ ਵਿੱਚ ਪ੍ਰੈੱਸ ਕਾਨਫਰੰਸਾਂ ਕਰਕੇ ਮੋਦੀ ਸਰਕਾਰ ਦੀ ਕਿਸਾਨਾਂ ਨਾਲ ਵਾਅਦਾਖ਼ਿਲਾਫ਼ੀ ਦਾ ਭਾਂਡਾ ਭੰਨਦੇ ਹੋਏ ਪਰਚੇ ਵੰਡੇ ਜਾਣਗੇ।

ਕਿਸਾਨ ਆਗੂ ਹਨਨ ਮੌਲਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ 57 ਕਿਸਾਨ ਯੂਨੀਅਨਾਂ ਨੇ ਕਿਸਾਨ ਵਿਰੋਧੀ ਭਾਜਪਾ ਨੂੰ ਸਜ਼ਾ ਦੇਣ ਦੇ ਫ਼ੈਸਲੇ ਨੂੰ ਸਹਿਮਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਕਿਸਾਨ ਅੰਦੋਲਨ ਨੂੰ ਮੁਅੱਤਲ ਕਰਨ ਵੇਲੇ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ


ਇਹ ਵੀ ਪੜ੍ਹੋ :Punjab Election 2022: ਕਾਂਗਰਸ ਵੱਲੋਂ ਪੰਜਾਬ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਵੇਖੋ ਕਿਸ-ਕਿਸ ਦਾ ਨਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490