Mukesh Ambani security upgraded : ਸਰਕਾਰ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੀ ਸੁਰੱਖਿਆ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਮੁਕੇਸ਼ ਅੰਬਾਨੀ ਦੀ ਸੁਰੱਖਿਆ Z ਤੋਂ Z+ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਨੂੰ ਮੁਕੇਸ਼ ਅੰਬਾਨੀ ਦੀ ਸੁਰੱਖਿਆ ਨੂੰ ਖਤਰੇ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਮੰਤਰਾਲੇ ਨੇ ਸੁਰੱਖਿਆ ਕਵਰ ਨੂੰ ਅਪਗ੍ਰੇਡ ਕੀਤਾ ਹੈ।
ਮੁਕੇਸ਼ ਅੰਬਾਨੀ ਨੂੰ ਹੁਣ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ, ਇਸ ਲਈ ਹੁਣ ਉਨ੍ਹਾਂ ਦੀ ਸੁਰੱਖਿਆ 'ਚ 58 ਕਮਾਂਡੋ ਤਾਇਨਾਤ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਸੁਰੱਖਿਆ ਦਾ ਸਾਰਾ ਖਰਚਾ ਚੁੱਕਣਾ ਪਵੇਗਾ। ਦਰਅਸਲ ਪਿਛਲੇ ਸਾਲ ਮੁੰਬਈ 'ਚ ਉਨ੍ਹਾਂ ਦੇ ਘਰ ਐਂਟੀਲਾ 'ਚ ਬੰਬ ਦੀ ਧਮਕੀ ਤੋਂ ਬਾਅਦ ਗ੍ਰਹਿ ਮੰਤਰਾਲੇ 'ਚ ਉਨ੍ਹਾਂ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਮੰਥਨ ਚੱਲ ਰਿਹਾ ਸੀ। ਫਰਵਰੀ 2021 ਵਿੱਚ 20 ਜੈਲੇਟਿਨ ਸਟਿਕਸ ਨਾਲ ਲੈਸ ਇੱਕ ਸਕਾਰਪੀਓ ਗੱਡੀ ਐਂਟੀਲਾ ਦੇ ਨੇੜੇ ਖੜੀ ਪਾਈ ਗਈ ਸੀ। ਜਿਸ ਤੋਂ ਬਾਅਦ NIA ਨੇ ਇਸਦੀ ਜਾਂਚ ਕੀਤੀ।
ਜ਼ੈੱਡ ਪਲੱਸ ਸੁਰੱਖਿਆ ਕਵਰ ਨੂੰ ਸੁਰੱਖਿਆ ਕਵਰ ਦੀ ਸਭ ਤੋਂ ਉੱਚੀ ਸ਼੍ਰੇਣੀ ਮੰਨਿਆ ਜਾਂਦਾ ਹੈ। ਅਗਸਤ ਵਿੱਚ ਮੁੰਬਈ ਪੁਲਿਸ ਨੇ ਮੁਕੇਸ਼ ਅੰਬਾਨੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਬੋਰੀਵਲੀ ਪੱਛਮੀ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਸੀ। ਧਮਕੀ ਕਾਲ ਮਿਲਣ ਤੋਂ ਬਾਅਦ ਰਿਲਾਇੰਸ ਫਾਊਂਡੇਸ਼ਨ ਦੀ ਤਰਫੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਦੱਸ ਦੇਈਏ ਕਿ ਜੁਲਾਈ 2020 ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਲਈ ਸੁਰੱਖਿਆ ਕਵਰ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਸੀ। ਤ੍ਰਿਪੁਰਾ ਹਾਈ ਕੋਰਟ ਦੇ ਇਸ ਹੁਕਮ ਨੂੰ ਕੇਂਦਰ ਸਰਕਾਰ ਨੇ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਅਦਾਲਤ ਦਾ ਇਹ ਫੈਸਲਾ ਆਇਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।