ਗਾਜ਼ੀਆਬਾਦ: ਸੰਘਣੀ ਧੁੰਦ ਕਾਰਨ ਸ਼ਨੀਵਾਰ ਸਵੇਰੇ ਦਿੱਲੀ ਅਤੇ ਐਨਸੀਆਰ ਵਿੱਚ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ। ਰਾਜਧਾਨੀ ਦੇ ਨਾਲ ਲੱਗਦੇ ਗਾਜ਼ੀਆਬਾਦ ਵਿਚ ਈਸਟਰਨ ਪੈਰੀਫੇਰਲ ਐਕਸਪ੍ਰੈਸ-ਵੇਅ 'ਤੇ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ। ਐਕਸਪ੍ਰੈਸਵੇਅ 'ਤੇ ਵੀਜ਼ੀਬਿਲਟੀ ਘੱਟ ਹੋਣ ਕਾਰਨ ਅੱਜ ਸਵੇਰੇ ਤਕਰੀਬਨ 25 ਵਾਹਨ ਆਪਸ ਵਿਚ ਟਕਰਾ ਗਏ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਆਈ ਹੈ।
ਈਸਟਰਨ ਪੈਰੀਫੇਰਲ ਐਕਸਪ੍ਰੈਸ-ਵੇਅ 'ਤੇ ਕਈ ਵਾਹਨ ਟਕਰਾਉਣ ਕਾਰਨ, ਇਸ ਰਸਤੇ 'ਤੇ ਲੰਮਾ ਜਾਮ ਲੱਗ ਗਿਆ। ਧੁੰਦ ਕਾਰਨ ਦਰਿਸ਼ਗੋਚਰਤਾ ਘੱਟ ਗਈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਉਧਰ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀ ਲੰਬੀ ਕਤਾਰਾਂ ਲੱਗ ਗਈਆਂ। ਸੰਘਣੀ ਧੁੰਦ ਵਿਚ ਕਈ ਵਾਹਨ ਆਪਸ ਵਿਚ ਟਕਰਾਉਣ ਤੋਂ ਬਾਅਦ ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਕ੍ਰੇਨਾਂ ਦੀ ਮਦਦ ਨਾਲ ਵਾਹਨਾਂ ਨੂੰ ਵੱਖ ਕੀਤਾ ਗਿਆ।
ਇਹ ਵੀ ਪੜ੍ਹੋ: ਬਾਇਡਨ ਨੇ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਦੀ ਬਣਾਈ ਯੋਜਨਾ, ਜਲਦੀ ਹੀ 10 ਕਰੋੜ ਟੀਕੇ ਲਾਉਣ ਦੀ ਤਿਆਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904