Mumbai Crime : ਦੇਸ਼ 'ਚ ਲੜਕੀਆਂ ਅਤੇ ਔਰਤਾਂ ਦੀ ਸੁਰੱਖਿਆ ਦੇ ਲੱਖਾਂ ਦਾਅਵੇ ਕੀਤੇ ਜਾਂਦੇ ਹਨ ਪਰ ਸੱਚਾਈ ਇਹ ਹੈ ਕਿ ਸਾਰੇ ਕਾਨੂੰਨ ਬਣਾਉਣ ਦੇ ਬਾਵਜੂਦ ਲੜਕੀਆਂ ਅਤੇ ਔਰਤਾਂ ਸੁਰੱਖਿਅਤ ਨਹੀਂ ਹਨ। ਹਰ ਰੋਜ਼ ਔਰਤਾਂ ਅਤੇ ਕੁੜੀਆਂ ਨਾਲ ਜ਼ੁਲਮ ਦੀਆਂ ਖ਼ਬਰਾਂ ਆ ਰਹੀਆਂ ਹਨ। ਤਾਜ਼ਾ ਮਾਮਲਾ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦਾ ਹੈ। ਇੱਥੇ ਇੱਕ 9 ਸਾਲ ਦੀ ਬੱਚੀ ਨੂੰ ਤਿੰਨ ਹਵਾਨਾਂ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ। ਸ਼ਰਮਨਾਕ ਘਟਨਾ ਮੁੰਬਈ ਦੇ ਭਾਂਡੂਪ ਇਲਾਕੇ ਦੀ ਹੈ।
ਪੁਲਿਸ ਮੁਤਾਬਕ 9 ਸਾਲ ਦੀ ਬੱਚੀ ਨਾਲ ਸਮੂਹਿਕ ਜਬਰ ਜਨਾਹ ਦੇ ਤਿੰਨ ਦੋਸ਼ੀਆਂ 'ਚੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਤੀਜਾ ਮੁਲਜ਼ਮ ਫ਼ਰਾਰ ਹੈ ,ਜਿਸ ਦੀ ਪੁਲੀਸ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਦੀ ਉਮਰ 62 ਸਾਲ ਅਤੇ 65 ਸਾਲ ਹੈ।
ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਤਿੰਨ ਦੋਸ਼ੀਆਂ ਖਿਲਾਫ ਮਾਮਲਾ ਦਰਜ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸਾਲ 2020 ਤੋਂ 22 ਜੂਨ 2022 ਦਰਮਿਆਨ ਦੀ ਹੈ। ਜਦੋਂ ਨਾਬਾਲਗ ਪੀੜਤਾ ਨੇ ਇਸ ਦੀ ਜਾਣਕਾਰੀ ਆਪਣੀ ਮਾਂ ਨੂੰ ਦਿੱਤੀ ਸੀ। ਨਾਬਾਲਗ ਪੀੜਤਾ ਤੋਂ ਸਾਰੀ ਗੱਲ ਜਾਣ ਕੇ 44 ਸਾਲਾ ਮਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ। ਇਸ ਤੋਂ ਬਾਅਦ ਉਹ ਬੇਟੀ ਨਾਲ ਬੇਰਹਿਮੀ ਦੀ ਸ਼ਿਕਾਇਤ ਲੈ ਕੇ ਪੁਲਿਸ ਕੋਲ ਪਹੁੰਚੀ।
ਪੀੜਤਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਭਾਂਡੂਪ ਪੁਲਿਸ ਨੇ ਤਿੰਨ ਲੋਕਾਂ ਦੇ ਖਿਲਾਫ ਆਈਪੀਸੀ ਦੀ ਧਾਰਾ 376, 376 (ਏਬੀ), 376 (2) (ਐਨ) ਅਤੇ ਪੋਕਸੋ ਦੀਆਂ ਧਾਰਾਵਾਂ 4,6,8 ਅਤੇ 12 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ ਪੁਲਿਸ ਫਰਾਰ ਦੋਸ਼ੀਆਂ ਦੀ ਭਾਲ 'ਚ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ। ਪੁਲਿਸ ਮੁਤਾਬਕ ਜਲਦੀ ਹੀ ਤੀਜਾ ਦੋਸ਼ੀ ਵੀ ਫੜਿਆ ਜਾਵੇਗਾ।