Mumbai DEMU Train Fire: ਮਹਾਰਾਸ਼ਟਰ 'ਚ ਵਾਪਰਿਆ ਵੱਡਾ ਹਾਦਸਾ, ਰੇਲ ਦੇ 5 ਡੱਬਿਆਂ ਨੂੰ ਲੱਗੀ ਅੱਗ, ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
Mumbai DEMU Train Fire: ਮਹਾਰਾਸ਼ਟਰ ਦੇ ਅਹਿਮਦਨਗਰ 'ਚ ਇਕ ਯਾਤਰੀ ਟਰੇਨ ਦੇ ਪੰਜ ਡੱਬਿਆਂ ਨੂੰ ਅੱਗ ਲੱਗ ਗਈ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ।
Mumbai DEMU Train Fire in Ahmednagar: ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ 'ਚ ਨਾਰਾਇਨਡੋਹੋ ਸਟੇਸ਼ਨ ਦੇ ਨੇੜੇ ਸੋਮਵਾਰ ਦੁਪਹਿਰ ਨੂੰ ਡੀਜ਼ਲ-ਇਲੈਕਟ੍ਰਿਕ ਮਲਟੀਪਲ ਯੂਨਿਟ (DEMU) ਯਾਤਰੀ ਰੇਲ ਦੇ ਪੰਜ ਡੱਬਿਆਂ 'ਚ ਅੱਗ ਲੱਗ ਗਈ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਰੇਲਗੱਡੀ ਬੀਡ ਜ਼ਿਲ੍ਹੇ ਦੇ ਆਸ਼ਟੀ ਸਟੇਸ਼ਨ ਤੋਂ ਪੱਛਮੀ ਮਹਾਰਾਸ਼ਟਰ ਦੇ ਅਹਿਮਦਨਗਰ ਵੱਲ ਜਾ ਰਹੀ ਸੀ।
ਅੱਗ ਲੱਗਣ ਦੀ ਘਟਨਾ ਵਿੱਚ ਕੋਈ ਯਾਤਰੀ ਜ਼ਖ਼ਮੀ ਨਹੀਂ ਹੋਇਆ
ਕੇਂਦਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਡਾਕਟਰ ਸ਼ਿਵਰਾਜ ਮਾਨਸਪੁਰੇ ਨੇ ਪੀਟੀਆਈ ਨੂੰ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਵਿੱਚ ਕੋਈ ਯਾਤਰੀ ਜ਼ਖ਼ਮੀ ਨਹੀਂ ਹੋਇਆ ਅਤੇ ਅੱਗ ਦੁਪਹਿਰ 3 ਵਜੇ ਦੇ ਕਰੀਬ ਲੱਗੀ। ਉਨ੍ਹਾਂ ਦੱਸਿਆ ਕਿ ਅੱਗ ਬੁਝਾਉਣ ਲਈ ਅਹਿਮਦਨਗਰ ਜ਼ਿਲ੍ਹੇ ਤੋਂ ਫਾਇਰ ਟੈਂਡਰ ਬੁਲਾਏ ਗਏ ਸਨ। ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ: High Court : ਪਤਨੀ ਨੂੰ ਦੱਸੇ ਬਿਨਾਂ ਫੋਨ 'ਤੇ ਕਾਲ ਰਿਕਾਰਡ ਕਰਨਾ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ, ਹਾਈ ਕੋਰਟ ਨੇ ਪਤੀ ਨੂੰ ਦਿੱਤਾ ਝਟਕਾ
ਜਾਣਕਾਰੀ ਦਿੰਦੇ ਹੋਏ ਕੇਂਦਰੀ ਰੇਲਵੇ ਦੇ ਸੀਪੀਆਰਓ ਨੇ ਦੱਸਿਆ ਕਿ 8 ਡੱਬਿਆਂ ਵਾਲੀ ਡੇਮੂ ਟਰੇਨ ਦੇ 5 ਡੱਬਿਆਂ ਨੂੰ ਦੁਪਹਿਰ 3 ਵਜੇ ਅਹਿਮਦਨਗਰ ਅਤੇ ਨਰਾਇਣਪੁਰ ਸਟੇਸ਼ਨਾਂ ਵਿਚਕਾਰ ਅੱਗ ਲੱਗ ਗਈ। ਕਿਸੇ ਦੇ ਜ਼ਖਮੀ ਹੋਣ ਜਾਂ ਮੌਤ ਦੀ ਕੋਈ ਰਿਪੋਰਟ ਨਹੀਂ ਹੈ। ਜਦੋਂ ਅੱਗ ਲੱਗੀ ਤਾਂ ਸਾਰੇ ਯਾਤਰੀ ਟਰੇਨ ਤੋਂ ਉਤਰ ਚੁੱਕੇ ਸਨ। ਸੜਦੇ ਡੱਬਿਆਂ ਦੇ ਅੰਦਰ ਕੋਈ ਨਹੀਂ ਫਸਿਆ। ਰੇਲਵੇ ਅਧਿਕਾਰੀਆਂ ਵੱਲੋਂ ਫਾਇਰ ਫਾਈਟਰਜ਼ ਨੂੰ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ: Raghav chadha: ਰਾਘਵ ਚੱਢਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਰਾਜ ਸਭਾ ਸਕੱਤਰੇਤ ਨੂੰ ਜਾਰੀ ਕੀਤਾ ਨੋਟਿਸ, ਕੀ ਹੈ ਮਾਮਲਾ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।