Fire in Galaxy Hotel: ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੇ ਸਾਂਤਾਕ੍ਰੂਜ ਇਲਾਕੇ ਵਿੱਚ ਸਥਿਤ ਗਲੈਕਸੀ ਹੋਟਲ ਵਿੱਚ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਮੌਕੇ 'ਤੇ ਹਫੜਾ-ਦਫੜੀ ਮੱਚ ਗਈ। ਅੱਗ ਲੱਗਣ ਕਾਰਨ ਅੱਠ ਲੋਕ ਬੁਰੀ ਤਰ੍ਹਾਂ ਝੁਲਸ ਗਏ, ਜਦਕਿ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।


ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲਗਾਤਾਰ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।


ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਦੁਪਹਿਰ ਇੱਕ ਵਜੇ ਦੇ ਕਰੀਬ ਲੱਗੀ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਹੋਟਲ 'ਚ ਹਫੜਾ-ਦਫੜੀ ਮੱਚ ਗਈ। ਹੋਟਲ ਸਟਾਫ਼ ਨੇ ਕਾਹਲੀ ਵਿੱਚ ਹੋਟਲ ਖਾਲੀ ਕਰਵਾ ਲਿਆ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ 'ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।


ਇਹ ਵੀ ਪੜ੍ਹੋ: ਫ਼ਰੀਦਕੋਟ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਲਈ ਭੇਜੀ 1,50,000 ਦੀ ਸਹਾਇਤਾ