Mumbai Ghatkopar News: ਮਹਾਰਾਸ਼ਟਰ ਦੇ ਘਾਟਕੋਪਰ ਵਿੱਚ ਇੱਕ ਪੈਟਰੋਲ ਪੰਪ ਉੱਤੇ ਇੱਕ ਹੋਰਡਿੰਗ ਡਿੱਗਣ ਤੋਂ ਬਾਅਦ ਰਾਹਤ ਕੰਮ ਚੱਲ ਰਿਹਾ ਹੈ। ਮੁੰਬਈ ਦੇ ਘਾਟਕੋਪਰ 'ਚ ਹੋਰਡਿੰਗ ਡਿੱਗਣ ਦੀ ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਇਸ ਘਟਨਾ 'ਚ 43 ਲੋਕ ਮਾਰੇ ਗਏ ਹਨ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਬੀਐਮਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 31 ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੁੰਬਈ ਦੇ ਘਾਟਕੋਪਰ ਹੋਰਡਿੰਗ ਡਿੱਗਣ ਦੀ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਇਸ ਘਟਨਾ ਵਿੱਚ 88 ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚੋਂ 74 ਨੂੰ ਬਚਾਇਆ ਆਗਿ। ਬਾਕੀ ਲੋਕ ਜ਼ਖਮੀ ਹਨ ਅਤੇ ਉਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਦਰਅਸਲ, ਮੁੰਬਈ ਦੇ ਘਾਟਕੋਪਰ ਇਲਾਕੇ 'ਚ ਆਈ ਹਨੇਰੀ ਅਤੇ ਮੀਂਹ ਦੌਰਾਨ ਪੈਟਰੋਲ ਪੰਪ 'ਤੇ 100 ਫੁੱਟ ਲੰਬਾ ਨਾਜਾਇਜ਼ ਹੋਰਡਿੰਗ ਡਿੱਗ ਗਿਆ। ਵਡਾਲਾ ਇਲਾਕੇ ਵਿੱਚ ਵੀ ਤੇਜ਼ ਹਵਾਵਾਂ ਦੌਰਾਨ ਉਸਾਰੀ ਅਧੀਨ ‘ਮੈਟਲ ਪਾਰਕਿੰਗ ਟਾਵਰ’ ਸੜਕ ’ਤੇ ਡਿੱਗ ਪਿਆ।
ਇਹ ਵੀ ਪੜ੍ਹੋ: Lok Sabha: ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ, ਕਰਮਜੀਤ ਅਨਮੋਲ ਆਪਣੇ ਦੋਸਤ ਗਿੱਪੀ ਗਰੇਵਾਲ ਤੇ ਬਿੰਨੂ ਢਿੱਲੋਂ ਨਾਲ ਭਰਨਗੇ ਕਾਗਜ਼
ਬੀਐਮਸੀ ਦੇ ਅਧਿਕਾਰੀਆਂ ਮੁਤਾਬਕ ਘਾਟਕੋਪਰ ਵਿੱਚ ਡਿੱਗਿਆ ਇਹ ਹੋਰਡਿੰਗ ਗ਼ੈਰਕਾਨੂੰਨੀ ਸੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ, “ਹੁਣ ਤੱਕ 78 ਲੋਕਾਂ ਨੂੰ ਹੋਰਡਿੰਗ ਦੇ ਹੇਠਾਂ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 70 ਜ਼ਖ਼ਮੀ ਹਨ। ਜ਼ਖਮੀਆਂ ਨੂੰ ਮੁੰਬਈ ਦੇ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹੋਰਡਿੰਗ ਡਿੱਗਣ ਕਾਰਨ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ, 'ਮੈਂ ਦੁਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ। ਮੈਂ ਜ਼ਖਮੀ ਲੋਕਾਂ ਦੇ ਜਲਦੀ ਠੀਕ ਹੋਣ ਲਈ ਵੀ ਪ੍ਰਾਰਥਨਾ ਕਰਦੀ ਹਾਂ ਅਤੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਫਲਤਾ ਦੀ ਕਾਮਨਾ ਕਰਦੀ ਹਾਂ।
ਇਹ ਵੀ ਪੜ੍ਹੋ: Punjab News: ਰੇਲ ਮੁਸਾਫਰਾਂ ਲਈ ਅਹਿਮ ਖ਼ਬਰ, 16 ਮਈ ਤੱਕ ਰੱਦ ਹੋਈਆਂ ਦਰਜਨ ਤੋਂ ਵੱਧ ਜ਼ਰੂਰੀ ਰੇਲਾਂ, ਦੇਖੋ ਲਿਸਟ