ਪੜਚੋਲ ਕਰੋ

16 ਹਫ਼ਤਿਆਂ ਦੀ ਗਰਭਵਤੀ ਨਾਬਾਲਗ ਦੇ ਗਰਭਪਾਤ ਨੂੰ ਬਾਂਬੇ ਹਾਈ ਕੋਰਟ ਨੇ ਦਿੱਤੀ ਮਨਜ਼ੂਰੀ , ਕਿਹਾ - ਰੇਪ ਪੀੜਤਾਂ ਨੂੰ ਮਾਂ ਬਣਨ ਲਈ ਨਹੀਂ ਕੀਤਾ ਜਾ ਸਕਦੈ ਮਜਬੂਰ 

ਹਾਲ ਹੀ ਵਿੱਚ ਬੰਬੇ ਹਾਈ ਕੋਰਟ ਨੇ ਇੱਕ ਨਾਬਾਲਗ ਦੀ 16 ਹਫ਼ਤਿਆਂ ਦੀ ਗਰਭ ਅਵਸਥਾ ਨੂੰ ਖਤਮ ਕਰਨ ਦੀ ਇਜਾਜ਼ਤ ਦਿੱਤੀ ਹੈ।

 ਬੰਬੇ  : ਹਾਲ ਹੀ ਵਿੱਚ ਬੰਬੇ ਹਾਈ ਕੋਰਟ ਨੇ ਇੱਕ ਨਾਬਾਲਗ ਦੀ 16 ਹਫ਼ਤਿਆਂ ਦੀ ਗਰਭ ਅਵਸਥਾ ਨੂੰ ਸਮਾਪਤ ਕਰਨ ਦੀ ਇਜਾਜ਼ਤ ਦਿੱਤੀ ਹੈ। ਉਹ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਸੀ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 302 ਦੇ ਤਹਿਤ ਕਤਲ ਦੇ ਦੋਸ਼ ਹੇਠ ਆਬਜ਼ਰਵੇਸ਼ਨ ਹੋਮ ਵਿੱਚ ਨਜ਼ਰਬੰਦ ਸੀ। ਜਸਟਿਸ ਏ.ਐਸ. ਚੰਦੂਰਕਰ ਅਤੇ ਉਰਮਿਲਾ ਜੋਸ਼ੀ-ਫਾਲਕੇ ਨੇ ਕਿਹਾ ਕਿ ਇੱਕ ਔਰਤ ਦਾ ਆਪਣੇ ਪ੍ਰਜਨਨ ਵਿਕਲਪ ਦੀ ਵਰਤੋਂ ਕਰਨ ਦਾ ਅਧਿਕਾਰ "ਨਿੱਜੀ ਆਜ਼ਾਦੀ" ਦਾ ਇੱਕ ਪਹਿਲੂ ਹੈ, ਜਿਵੇਂ ਕਿ ਭਾਰਤ ਦੇ ਸੰਵਿਧਾਨ ਦੇ ਅਨੁਛੇਦ 21 ਦੇ ਤਹਿਤ ਸਮਝਿਆ ਗਿਆ ਹੈ ਅਤੇ ਉਸਨੂੰ ਆਪਣੀ ਸਰੀਰਕ ਅਖੰਡਤਾ ਦੀ ਰੱਖਿਆ ਕਰਨੀ ਚਾਹੀਦੀ ਹੈ, ਇਸਦੇ ਪੂਰੇ ਅਧਿਕਾਰ ਹਨ।

ਜਸਟਿਸ ਨੇ ਕਿਹਾ, "ਉਸ ਨੂੰ ਬੱਚੇ ਨੂੰ ਜਨਮ ਦੇਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਉਸ ਕੋਲ ਬੱਚੇ ਨੂੰ ਜਨਮ ਦੇਣ ਜਾਂ ਨਾ ਦੇਣ ਦਾ ਵਿਕਲਪ ਹੈ। ਪਟੀਸ਼ਨਕਰਤਾ ਨਾਬਾਲਗ ਸੀ ਜਿਸਨੇ ਹੱਤਿਆ ਕੀਤੀ ਸੀ ਅਤੇ ਉਹ ਇੱਕ ਆਬਜ਼ਰਵੇਸ਼ਨ ਹੋਮ ਵਿੱਚ ਹਿਰਾਸਤ ਵਿੱਚ ਸੀ। ਜਾਂਚ ਅਧਿਕਾਰੀ ਨੂੰ ਪਤਾ ਲੱਗਾ ਕਿ ਉਹ ਜਿਨਸੀ ਸ਼ੋਸ਼ਣ ਕਾਰਨ ਗਰਭਵਤੀ ਹੋ ਗਈ ਸੀ। ਰੇਪ ਪੀੜਤਾ ਵੱਲੋਂ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਔਫੈਂਸ ਐਕਟ 2012 (ਪੋਕਸੋ ਐਕਟ) ਦੇ ਤਹਿਤ ਵੀ ਦੋਸ਼ੀ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ।

ਪਟੀਸ਼ਨਰ ਨੇ ਦਲੀਲ ਦਿੱਤੀ ਕਿ ਉਹ ਆਰਥਿਕ ਤੌਰ 'ਤੇ ਕਮਜ਼ੋਰ ਹੈ ਅਤੇ ਜਿਨਸੀ ਸ਼ੋਸ਼ਣ ਕਾਰਨ ਉਸ ਨੂੰ ਸਦਮਾ ਵੀ ਝੱਲਣਾ ਪਿਆ ਹੈ, ਜਿਸਦਾ ਉਹ ਲਗਾਤਾਰ ਸਾਹਮਣਾ ਕਰ ਰਹੀ ਹੈ। ਉਸ ਨੇ ਦਲੀਲ ਦਿੱਤੀ ਕਿ ਉਸ ਦੇ ਹਾਲਾਤਾਂ ਨੂੰ ਦੇਖਦੇ ਹੋਏ ਉਸ ਲਈ ਬੱਚਾ ਪੈਦਾ ਕਰਨਾ ਮੁਸ਼ਕਲ ਹੋਵੇਗਾ ਕਿਉਂਕਿ ਉਹ ਨਾ ਤਾਂ ਆਰਥਿਕ ਤੌਰ 'ਤੇ ਸਮਰੱਥ ਸੀ ਅਤੇ ਨਾ ਹੀ ਮਾਨਸਿਕ ਤੌਰ 'ਤੇ ਤਿਆਰ ਸੀ। ਇਸ ਤੋਂ ਇਲਾਵਾ ਇਹ ਇੱਕ ਅਣਚਾਹੀ ਗਰਭ ਅਵਸਥਾ ਵੀ ਸੀ।

ਬੈਂਚ ਨੇ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ ਐਕਟ, 1971 ਦੀ ਧਾਰਾ 3 ਦੇ ਆਧਾਰ 'ਤੇ ਰੇਪ ਪੀੜਤ ਨਾਬਾਲਗ ਦੀ 16 ਹਫਤਿਆਂ ਦੀ ਗਰਭ ਅਵਸਥਾ ਨੂੰ ਖਤਮ ਕਰਨ ਦੀ ਇਜਾਜ਼ਤ ਦਿੱਤੀ। ਐਕਟ ਗਰਭ ਅਵਸਥਾ ਨੂੰ ਖਤਮ ਕਰਨ ਦੀ ਵਿਵਸਥਾ ਕਰਦਾ ਹੈ। ਇੱਕ ਐਕਟ ਤਹਿਤ ਇੱਕ ਡਾਕਟਰ ਦੀ ਰਾਏ 'ਤੇ 12 ਹਫ਼ਤਿਆਂ ਤੱਕ ਅਤੇ ਦੋ ਡਾਕਟਰਾਂ ਦੀ ਰਾਏ ਦੇ ਆਧਾਰ 'ਤੇ 20 ਹਫ਼ਤਿਆਂ ਤੱਕ ਦਾ ਗਰਭਪਾਤ ਕੀਤਾ ਜਾ ਸਕਦਾ ਹੈ ,ਜਦਿ ਗਰਭਵਤੀ ਮਹਿਲਾ ਦੀ ਜਾਨ ਅਤੇ ਉਸ ਦੇ ਮਾਨਸਿਕ ਜਾਂ ਸਰੀਰਕ ਸਿਹਤ ਨੂੰ ਗੰਭੀਰ ਖ਼ਤਰਾ ਹੈ।

ਦੱਸ ਦੇਈਏ ਕਿ ਭਾਰਤੀ ਦੰਡ ਵਿਧਾਨ, 1860 ਦੇ ਤਹਿਤ ਸਵੈਇੱਛਤ ਗਰਭਪਾਤ ਇੱਕ ਸਜ਼ਾਯੋਗ ਅਪਰਾਧ ਹੈ। ਭਾਰਤ ਦੇ ਸੰਵਿਧਾਨ ਵਿੱਚ ਜੀਵਨ ਦਾ ਅਧਿਕਾਰ ਇੱਕ ਮੌਲਿਕ ਅਧਿਕਾਰ ਹੈ ਪਰ ਰੇਪ ਦੇ ਕਾਰਨ ਅਣਚਾਹੇ ਗਰਭ ਤੋਂ ਹੋਣ ਵਾਲੀ ਪੀੜ ਗਰਭਵਤੀ ਔਰਤ ਦੀ ਮਾਨਸਿਕ ਸਿਹਤ ਲਈ ਗੰਭੀਰ ਸੱਟ ਹੈ। ਨਾਲ ਹੀ ਭਾਰਤ ਦੇ ਸੰਵਿਧਾਨ ਦੇ ਅਨੁਛੇਦ 21 ਦੇ ਤਹਿਤ ਔਰਤਾਂ ਨੂੰ ਆਪਣੀ ਸਰੀਰਕ ਅਖੰਡਤਾ ਦੀ ਰੱਖਿਆ ਕਰਨ ਦਾ ਪੂਰਾ ਅਧਿਕਾਰ ਹੈ। ਲੰਬੇ ਸਮੇਂ ਤੋਂ ਭਾਰਤ ਵਿੱਚ ਇਸ ਕਾਨੂੰਨ ਵਿੱਚ ਸੋਧ ਦੀ ਮੰਗ ਕੀਤੀ ਜਾ ਰਹੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget