ਪੜਚੋਲ ਕਰੋ

ਚੋਣਾਂ ਦੇ ਐਲਾਨ ਤੋਂ ਬਾਅਦ ਕਰੋੜਾਂ ਦੀ ਨਗਦੀ ਦੀ ਹੇਰਾਫੇਰੀ! ਪੁਲਿਸ ਨੇ 280 ਕਰੋੜ ਰੁਪਏ ਕੀਤੇ ਜ਼ਬਤ

ਮਹਾਰਾਸ਼ਟਰ 'ਚ ਇਸ ਮਹੀਨੇ ਯਾਨੀਕਿ 20 ਨਵੰਬਰ 2024 ਨੂੰ 288 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਣੀ ਹੈ। ਚੋਣਾਂ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ।

Maharashtra Assembly Election 2024: ਮਹਾਰਾਸ਼ਟਰ 'ਚ ਇਸ ਮਹੀਨੇ ਯਾਨੀਕਿ 20 ਨਵੰਬਰ 2024 ਨੂੰ 288 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਣੀ ਹੈ। ਚੋਣਾਂ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਮੁੰਬਈ ਪੁਲਿਸ ਅਤੇ ਚੋਣ ਕਮਿਸ਼ਨ ਦੀ ਫਲਾਇੰਗ ਸਕੁਐਡ ਟੀਮ ਨੇ ਪਿਛਲੇ ਦੋ ਦਿਨਾਂ 'ਚ ਮੁੰਬਈ ਦੇ ਮਹਾਨਗਰ ਖੇਤਰ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਪ੍ਰੈਸ਼ਰ ਕੁੱਕਰਾਂ ਵਾਲੇ ਵਾਹਨ ਸਮੇਤ 7.3 ਕਰੋੜ ਰੁਪਏ ਜ਼ਬਤ ਕੀਤੇ ਹਨ।

ਹੋਰ ਪੜ੍ਹੋ : RBI ਨੇ ਲਿਆ ਵੱਡਾ ਐਕਸ਼ਨ, ਇਸ ਨਾਮੀ ਬੈਂਕ 'ਤੇ ਲਗਾਇਆ 59.20 ਲੱਖ ਰੁਪਏ ਦਾ ਜੁਰਮਾਨਾ, ਮਿਲ ਰਹੀਆਂ ਸੀ ਲਗਾਤਾਰ ਅਜਿਹੀ ਸ਼ਿਕਾਇਤਾਂ

ਵਿਜੇ ਚੌਗੁਲੇ ਦਾ ਪੋਸਟਰ ਮਿਲਿਆ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਨਾਲ ਜੁੜੇ ਇੱਕ ਅਧਿਕਾਰੀ ਨੇ ਦੱਸਿਆ ਕਿ ਕਿਸੇ ਹੋਰ ਧਿਰ ਵੱਲੋਂ ਚੋਣ ਪ੍ਰਚਾਰ ਦੌਰਾਨ ਪ੍ਰੈਸ਼ਰ ਕੁੱਕਰ ਵਾਲੀ ਗੱਡੀ ਦੀ ਸੂਚਨਾ ਮਿਲੀ ਸੀ। ਜਦੋਂ ਅਧਿਕਾਰੀਆਂ ਨੇ ਗੱਡੀ ਦੀ ਤਲਾਸ਼ੀ ਲੈਣੀ ਸ਼ੁਰੂ ਕੀਤੀ ਤਾਂ ਗੱਡੀ ਦੀ ਅਗਲੀ ਸੀਟ 'ਤੇ ਵਿਜੇ ਚੌਗੁਲੇ ਦਾ ਪੋਸਟਰ ਮਿਲਿਆ। ਦੱਸ ਦੇਈਏ ਕਿ ਵਿਜੇ ਚੌਗੁਲੇ ਐਰੋਲੀ ਸੀਟ ਤੋਂ ਆਜ਼ਾਦ ਉਮੀਦਵਾਰ ਹਨ, ਜਿਨ੍ਹਾਂ ਦਾ ਚੋਣ ਨਿਸ਼ਾਨ ਪ੍ਰੈਸ਼ਰ ਕੁੱਕਰ ਹੈ।

ਕਾਲਬਾਦੇਵੀ ਅਤੇ ਮੀਰਾ-ਵਾਸਈ ਤੋਂ ਵੀ ਨਕਦੀ ਬਰਾਮਦ ਹੋਈ 

ਪਿਛਲੇ ਵੀਰਵਾਰ ਨੂੰ ਵੀ ਮੁੰਬਈ ਪੁਲਿਸ ਨੇ ਦੱਖਣੀ ਮੁੰਬਈ ਦੇ ਕਾਲਬਾਦੇਵੀ ਇਲਾਕੇ ਵਿੱਚ 12 ਲੋਕਾਂ ਨੂੰ 2.3 ਕਰੋੜ ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ, ਉਹ ਇਸ ਦਾ ਕਾਰਨ ਨਹੀਂ ਦੱਸ ਸਕੇ ਕਿ ਉਹ ਇੰਨੇ ਪੈਸੇ ਦੀ ਵਰਤੋਂ ਕਿੱਥੇ ਅਤੇ ਕਿਵੇਂ ਕਰਨ ਜਾ ਰਹੇ ਸਨ।

ਚੋਣਾਂ ਦੀ ਤਰੀਕ ਨੇੜੇ ਆਉਂਦੇ ਹੀ ਮੁੰਬਈ ਪੁਲਿਸ ਅਲਰਟ 'ਤੇ ਆ ਗਈ ਹੈ। ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਮੀਰਾ, ਭਾਇੰਦਰ, ਵਸਈ ਅਤੇ ਵਿਰਾਰ ਵਿੱਚ ਨਾਕਾਬੰਦੀ ਦੌਰਾਨ ਇੱਕ ਏਟੀਐਮ ਵੈਨ ਨੂੰ ਰੋਕਿਆ। ਤਲਾਸ਼ੀ ਲੈਣ 'ਤੇ ਵੈਨ 'ਚੋਂ 3.5 ਕਰੋੜ ਰੁਪਏ ਮਿਲੇ, ਜਿਸ ਨੂੰ ਪੁਲਿਸ ਨੇ ਜ਼ਬਤ ਕਰ ਲਿਆ। ਜਦੋਂ ਵੈਨ ਵਿੱਚ ਮੌਜੂਦ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ ਤਾਂ ਦੋਵੇਂ ਹੀ 40 ਲੱਖ ਰੁਪਏ ਦੀ ਹੀ ਜਾਣਕਾਰੀ ਦੇ ਸਕੇ। ਬਾਕੀ ਰਕਮ ਸਬੰਧੀ ਸਹੀ ਜਾਣਕਾਰੀ ਦੇਣ ਤੋਂ ਅਸਮਰੱਥ ਸਨ।

ਦੋਵਾਂ ਨੇ ਦੱਸਿਆ ਕਿ ਇਹ ਰਕਮ ਇੱਕ ਨਿੱਜੀ ਬੈਂਕ ਦੀ ਸੀ ਪਰ ਦਸਤਾਵੇਜ਼ ਨਾ ਹੋਣ ਕਾਰਨ ਪੁਲਿਸ ਨੇ ਇਹ ਨਕਦੀ ਜ਼ਬਤ ਕਰ ਲਈ। ਦੱਸ ਦਈਏ ਕਿ ਮੁੰਬਈ-ਅਹਿਮਦਾਬਾਦ ਹਾਈਵੇ 'ਤੇ ਨਾਕਾਬੰਦੀ ਦੌਰਾਨ ਮੁੰਬਈ ਪੁਲਿਸ ਨੇ ਇਕ ਵਾਹਨ 'ਚੋਂ ਡੇਢ ਕਰੋੜ ਰੁਪਏ ਬਰਾਮਦ ਕੀਤੇ ਹਨ। 

280 ਕਰੋੜ ਰੁਪਏ ਜ਼ਬਤ ਕੀਤੇ

ਜਦੋਂ ਤੋਂ ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ਹੈ, ਪੁਲਿਸ ਨੇ ਕਰੀਬ 280 ਕਰੋੜ ਰੁਪਏ ਜ਼ਬਤ ਕੀਤੇ ਹਨ, ਜੋ ਪਿਛਲੀਆਂ ਚੋਣਾਂ ਨਾਲੋਂ ਵੱਧ ਹਨ। ਸੂਬੇ ਵਿੱਚ ਹੀ ਜ਼ਬਤ ਕੀਤੀ ਗਈ ਨਕਦੀ ਦੀ ਰਕਮ 73.11 ਕਰੋੜ ਰੁਪਏ ਹੈ। ਜਦਕਿ 37.98 ਕਰੋੜ ਰੁਪਏ ਦੀ ਸ਼ਰਾਬ, 37.76 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ 90 ਕਰੋੜ ਰੁਪਏ ਦੇ ਕੀਮਤੀ ਸਮਾਨ ਨੂੰ ਵੀ ਜ਼ਬਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਰਾਜ ਦੇ 91 ਹਲਕਿਆਂ ਦੀ ਸ਼ਨਾਖਤ ਖਰਚ ਸੰਵੇਦਨਸ਼ੀਲ ਹਲਕਿਆਂ (ਈਐਸਸੀ) ਵਜੋਂ ਕੀਤੀ ਗਈ ਹੈ। ਇਹ ਅਜਿਹੇ ਖੇਤਰ ਹਨ ਜਿੱਥੇ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਭਰਮਾਉਣੇ ਦਿੱਤੇ ਜਾਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

ਪੋ*ਰ*ਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾਂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਘਰ ਅਤੇ ਦਫਤਰ 'ਚ ਕੀਤੀ ਛਾਪੇਮਾਰੀ

ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸਸਪੈਂਡ, ਫਰਜ਼ੀ ਬਿੱਲ ਘੁਟਾਲੇ 'ਚ ਹੋਈ ਕਾਰਵਾਈ

Embed widget