ਪੜਚੋਲ ਕਰੋ

ਮੁੰਬਈ ਹਿਟ ਐਂਡ ਰਨ ਮਾਮਲੇ 'ਚ ਮੁੱਖ ਦੋਸ਼ੀ ਦੇ ਪਿਤਾ ਸਮੇਤ ਦੋ ਗ੍ਰਿਫਤਾਰ, ਔਰਤ ਦੀ ਹੋਈ ਮੌਤ

Mumbai Hit And Run Case:ਮੁੰਬਈ ਦੇ ਵਰਲੀ ਇਲਾਕੇ 'ਚ ਹਿੱਟ ਐਂਡ ਰਨ ਮਾਮਲੇ 'ਚ ਪੁਲਿਸ ਨੇ ਕਾਰਵਾਈ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਮਿਹਰ ਸ਼ਾਹ ਦੇ ਪਿਤਾ ਰਾਜੇਸ਼ ਸ਼ਾਹ ਅਤੇ ਇੱਕ ਹੋਰ ਵਿਅਕਤੀ ਰਾਜ ਰਿਸ਼ੀ ਰਾਜੇਂਦਰ ਸਿੰਘ

Mumbai Hit And Run Case Update: ਮੁੰਬਈ ਦੇ ਵਰਲੀ ਇਲਾਕੇ 'ਚ ਹਿੱਟ ਐਂਡ ਰਨ ਮਾਮਲੇ 'ਚ ਪੁਲਿਸ ਨੇ ਕਾਰਵਾਈ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਮਿਹਰ ਸ਼ਾਹ ਦੇ ਪਿਤਾ ਰਾਜੇਸ਼ ਸ਼ਾਹ ਅਤੇ ਇੱਕ ਹੋਰ ਵਿਅਕਤੀ ਰਾਜ ਰਿਸ਼ੀ ਰਾਜੇਂਦਰ ਸਿੰਘ ਵਿਦਾਵਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਸੋਮਵਾਰ ਯਾਨੀਕਿ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੋਵਾਂ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਨਾਲ ਸਹਿਯੋਗ ਨਾ ਕਰਨ ਅਤੇ ਹੋਰ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵਰਲੀ 'ਚ BMW ਕਾਰ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ ਹੋ ਗਈ

ਤੁਹਾਨੂੰ ਦੱਸ ਦੇਈਏ ਕਿ ਮਹਾਰਾਸ਼ਟਰ ਦੇ ਪੁਣੇ ਵਾਂਗ ਮੁੰਬਈ ਦੇ ਵਰਲੀ ਵਿੱਚ ਵੀ ਹਿੱਟ ਐਂਡ ਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਯਾਨੀਕਿ ਅੱਜ 7 ਜੁਲਾਈ ਨੂੰ ਇੱਕ BMW ਕਾਰ ਨੇ ਸਕੂਟਰੀ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਔਰਤ ਬੋਨਟ 'ਤੇ ਘਸੀਟਦੀ ਰਹੀ। ਇਸ ਹਾਦਸੇ ਵਿੱਚ ਔਰਤ ਦੀ ਜਾਨ ਚਲੀ ਗਈ। ਦਰਅਸਲ, ਵਰਲੀ ਦੇ ਮਸ਼ਹੂਰ ਐਟਰੀਆ ਮਾਲ ਦੇ ਕੋਲ ਇੱਕ ਬੇਕਾਬੂ BMW ਕਾਰ ਨੇ ਇੱਕ ਮਛੇਰੇ ਜੋੜੇ ਨੂੰ ਟੱਕਰ ਮਾਰ ਦਿੱਤੀ।

ਜਾਣਕਾਰੀ ਮੁਤਾਬਕ ਸਕੂਟਰੀ 'ਤੇ ਸਵਾਰ ਪਤੀ-ਪਤਨੀ ਮੱਛੀਆਂ ਫੜਨ ਦਾ ਕੰਮ ਖਤਮ ਕਰਕੇ ਘਰ ਪਰਤ ਰਹੇ ਸਨ। ਨਿਊਜ਼ ਏਜੰਸੀ ਆਈਏਐਨਐਸ ਦੀ ਰਿਪੋਰਟ ਮੁਤਾਬਕ ਕਾਰ ਦੀ ਟੱਕਰ ਲੱਗਣ ਤੋਂ ਬਾਅਦ ਔਰਤ ਕਾਰ ਦੇ ਬੋਨਟ 'ਤੇ ਡਿੱਗ ਗਈ, ਇਸ ਤੋਂ ਬਾਅਦ ਵੀ ਕਾਰ ਚਾਲਕ ਨੇ ਕਾਰ ਨਹੀਂ ਰੋਕੀ। ਔਰਤ ਕਾਰ ਦੇ ਬੋਨਟ ਦੇ ਨਾਲ ਕਾਫੀ ਦੂਰ ਤੱਕ ਘਸੀਟੀ ਚੱਲਦੀ ਗਈ। ਇਸ ਹਾਦਸੇ ਦੇ ਵਿੱਚ ਔਰਤ ਦੀ ਮੌਤ ਹੋ ਗਈ। ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਿਵ ਸੈਨਾ (ਸ਼ਿੰਦੇ) ਦੇ ਨੇਤਾ ਰਾਜੇਸ਼ ਸ਼ਾਹ ਨੂੰ ਹਿਰਾਸਤ ਵਿੱਚ ਲਿਆ ਸੀ। ਪੁਲਿਸ ਨੇ ਬੀਐਮਡਬਲਯੂ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਪੁਲਿਸ ਮੁਤਾਬਕ ਸ਼ਿਵ ਸੈਨਾ (ਸ਼ਿੰਦੇ) ਦੇ ਆਗੂ ਰਾਜੇਸ਼ ਸ਼ਾਹ ਦਾ ਪੁੱਤਰ ਮਿਹਰ ਕਾਰ ਚਲਾ ਰਿਹਾ ਸੀ। ਉਸ ਨੇ ਇਸ ਜੋੜੇ ਦੀ ਸਕੂਟਰੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਪਤੀ-ਪਤਨੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਉਸ ਦੇ ਪਤੀ ਦਾ ਇਲਾਜ ਜਾਰੀ ਹੈ।

ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਇਸ ਹਾਦਸੇ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਪੁਲਿਸ ਨਾਲ ਗੱਲ ਕੀਤੀ ਹੈ। ਕੋਈ ਵੀ ਦੋਸ਼ੀ ਕਿਉਂ ਨਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਕਾਨੂੰਨ ਸਭ ਲਈ ਬਰਾਬਰ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget