Mumbai Hit And Run Case Update: ਮੁੰਬਈ ਦੇ ਵਰਲੀ ਇਲਾਕੇ 'ਚ ਹਿੱਟ ਐਂਡ ਰਨ ਮਾਮਲੇ 'ਚ ਪੁਲਿਸ ਨੇ ਕਾਰਵਾਈ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਮਿਹਰ ਸ਼ਾਹ ਦੇ ਪਿਤਾ ਰਾਜੇਸ਼ ਸ਼ਾਹ ਅਤੇ ਇੱਕ ਹੋਰ ਵਿਅਕਤੀ ਰਾਜ ਰਿਸ਼ੀ ਰਾਜੇਂਦਰ ਸਿੰਘ ਵਿਦਾਵਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਸੋਮਵਾਰ ਯਾਨੀਕਿ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੋਵਾਂ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ ਹੈ।



ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਨਾਲ ਸਹਿਯੋਗ ਨਾ ਕਰਨ ਅਤੇ ਹੋਰ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


ਵਰਲੀ 'ਚ BMW ਕਾਰ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ ਹੋ ਗਈ


ਤੁਹਾਨੂੰ ਦੱਸ ਦੇਈਏ ਕਿ ਮਹਾਰਾਸ਼ਟਰ ਦੇ ਪੁਣੇ ਵਾਂਗ ਮੁੰਬਈ ਦੇ ਵਰਲੀ ਵਿੱਚ ਵੀ ਹਿੱਟ ਐਂਡ ਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਯਾਨੀਕਿ ਅੱਜ 7 ਜੁਲਾਈ ਨੂੰ ਇੱਕ BMW ਕਾਰ ਨੇ ਸਕੂਟਰੀ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਔਰਤ ਬੋਨਟ 'ਤੇ ਘਸੀਟਦੀ ਰਹੀ। ਇਸ ਹਾਦਸੇ ਵਿੱਚ ਔਰਤ ਦੀ ਜਾਨ ਚਲੀ ਗਈ। ਦਰਅਸਲ, ਵਰਲੀ ਦੇ ਮਸ਼ਹੂਰ ਐਟਰੀਆ ਮਾਲ ਦੇ ਕੋਲ ਇੱਕ ਬੇਕਾਬੂ BMW ਕਾਰ ਨੇ ਇੱਕ ਮਛੇਰੇ ਜੋੜੇ ਨੂੰ ਟੱਕਰ ਮਾਰ ਦਿੱਤੀ।


ਜਾਣਕਾਰੀ ਮੁਤਾਬਕ ਸਕੂਟਰੀ 'ਤੇ ਸਵਾਰ ਪਤੀ-ਪਤਨੀ ਮੱਛੀਆਂ ਫੜਨ ਦਾ ਕੰਮ ਖਤਮ ਕਰਕੇ ਘਰ ਪਰਤ ਰਹੇ ਸਨ। ਨਿਊਜ਼ ਏਜੰਸੀ ਆਈਏਐਨਐਸ ਦੀ ਰਿਪੋਰਟ ਮੁਤਾਬਕ ਕਾਰ ਦੀ ਟੱਕਰ ਲੱਗਣ ਤੋਂ ਬਾਅਦ ਔਰਤ ਕਾਰ ਦੇ ਬੋਨਟ 'ਤੇ ਡਿੱਗ ਗਈ, ਇਸ ਤੋਂ ਬਾਅਦ ਵੀ ਕਾਰ ਚਾਲਕ ਨੇ ਕਾਰ ਨਹੀਂ ਰੋਕੀ। ਔਰਤ ਕਾਰ ਦੇ ਬੋਨਟ ਦੇ ਨਾਲ ਕਾਫੀ ਦੂਰ ਤੱਕ ਘਸੀਟੀ ਚੱਲਦੀ ਗਈ। ਇਸ ਹਾਦਸੇ ਦੇ ਵਿੱਚ ਔਰਤ ਦੀ ਮੌਤ ਹੋ ਗਈ। ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਿਵ ਸੈਨਾ (ਸ਼ਿੰਦੇ) ਦੇ ਨੇਤਾ ਰਾਜੇਸ਼ ਸ਼ਾਹ ਨੂੰ ਹਿਰਾਸਤ ਵਿੱਚ ਲਿਆ ਸੀ। ਪੁਲਿਸ ਨੇ ਬੀਐਮਡਬਲਯੂ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ।


ਪੁਲਿਸ ਮੁਤਾਬਕ ਸ਼ਿਵ ਸੈਨਾ (ਸ਼ਿੰਦੇ) ਦੇ ਆਗੂ ਰਾਜੇਸ਼ ਸ਼ਾਹ ਦਾ ਪੁੱਤਰ ਮਿਹਰ ਕਾਰ ਚਲਾ ਰਿਹਾ ਸੀ। ਉਸ ਨੇ ਇਸ ਜੋੜੇ ਦੀ ਸਕੂਟਰੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਪਤੀ-ਪਤਨੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਉਸ ਦੇ ਪਤੀ ਦਾ ਇਲਾਜ ਜਾਰੀ ਹੈ।


ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਇਸ ਹਾਦਸੇ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਪੁਲਿਸ ਨਾਲ ਗੱਲ ਕੀਤੀ ਹੈ। ਕੋਈ ਵੀ ਦੋਸ਼ੀ ਕਿਉਂ ਨਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਕਾਨੂੰਨ ਸਭ ਲਈ ਬਰਾਬਰ ਹਨ।