ਕਰਨਾਲ: ਹਰਿਆਣਾ ਦੇ ਕਰਨਾਲ ‘ਚ ਕੁਝ ਅਣਪਛਾਤੇ ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਬੀਤੀ ਰਾਤ ਚੌਧਰੀ ਕਲੌਨੀ ਕੋਲ ਇੱਕ ਕੁਝ ਬਦਮਾਸ਼ਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਗਰਦਨ ‘ਤੇ ਚਾਕੂਆਂ ਨਾਲ ਕਈ ਵਾਰ ਕੀਤੇ ਗਏ।
ਹਾਲੇ ਤਕ ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਆਪਣੇ ਕਬਜ਼ੇ ‘ਚ ਲੈ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।