ਪਟਨਾ: ਬਿਹਾਰ ਦੇ ਸੀਤਾਮੜੀ 'ਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨਾਬਾਲਗ ਦਾ ਸਿਰਫ਼ ਦੋ ਰੁਪਏ ਪਿੱਛੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਦੋਵੇਂ ਨਾਬਾਲਗ ਹਨ। ਪੁਲਿਸ ਉਨ੍ਹਾਂ ਤੋਂ ਪੁੱਛਗਿਛ ਕਰ ਰਹੀ ਹੈ।
ਦੱਸਿਆ ਜਾ ਰਿਹਾ ਕਿ ਦੋਵੇਂ ਖੇਡ ਰਹੇ ਸਨ। ਇਸ ਦਰਮਿਆਨ ਉਨ੍ਹਾਂ ਵਿੱਚ ਝਗੜਾ ਹੋ ਗਿਆ ਤੇ ਫਿਰ ਹੱਲ ਹੱਥੋਪਾਈ ਤਕ ਪਹੁੰਚ ਗਈ। ਇਸ ਦੌਰਾਨ ਇਕ ਬੱਚੇ ਨੇ ਦੂਜੇ ਦੇ ਚਾਕੂ ਮਾਰ ਦਿੱਤਾ ਤੇ ਉਹ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਖੂਨ ਨਾਲ ਲੱਥਪਥ ਬੱਚੇ ਨੂੰ ਹਸਪਤਾਲ ਪਹੁੰਚਾਇਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
ਪੁਲਿਸ ਮੁਤਾਬਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਚਾਰ ਲੋਕਾਂ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਹੈ।