ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਦੇ ਦੰਗਿਆਂ ਦੌਰਾਨ ਸਿੱਖ ਭਾਈਚਾਰੇ ਵੱਲੋਂ ਦਰਸਾਈ ਗਈ ਹਮਦਰਦੀ ਤੇ ਸਦਭਾਵਨਾ ਦਾ ਚੰਗਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ਵਿੱਚ ਸਹਾਰਨਪੁਰ ਦੇ ਮੁਸਲਿਮ ਭਾਈਚਾਰੇ ਨੇ ਵੀ ਇਸ ਹਮਦਰਦੀ ਦੀ ਕਦਰ ਕਰਦਿਆਂ ਸਿੱਖਾਂ ਨਾਲ ਚੱਲਦੇ ਵਿਵਾਦਤ ਜ਼ਮੀਨ ਦੇ ਟੁਕੜੇ ਤੋਂ ਆਪਣਾ ਦਾਅਵਾ ਛੱਡ ਦਿੱਤਾ ਹੈ।


ਉਨ੍ਹਾਂ ਨੂੰ ਸਾਲ 2014 ਵਿੱਚ ਸਿੱਖਾਂ ਤੇ ਮੁਸਲਮਾਨਾਂ ਦਰਮਿਆਨ ਸਹਾਰਨਪੁਰ ਦੰਗਿਆਂ ਦੇ ਬੰਦੋਬਸਤ ਵਜੋਂ ਇਹ ਜ਼ਮੀਨ ਦਾ ਟੁਕੜਾ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮੁਸਲਿਮ ਭਾਈਚਾਰੇ ਨੇ ਸਿੱਖਾਂ ਨੂੰ 60 ਲੱਖ ਰੁਪਏ ਦੇਣ ਦਾ ਵੀ ਫੈਸਲਾ ਕੀਤਾ ਹੈ। ਇੱਕ ਵਿਸ਼ੇਸ਼ ਸਮਾਰੋਹ ਗੁਰਦੁਆਰਾ ਰਕਾਬਗੰਜ ਵਿਖੇ ਹੋਇਆ।
ਇਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਪਾਰਟੀ ਦੀ ਯੂਪੀ ਇਕਾਈ ਦੇ ਮੁਖੀ ਗੁਰਪ੍ਰੀਤ ਸਿੰਘ ਬੱਗਾ ਨੇ ਕੀਤੀ।