ਸ਼੍ਰੀ ਮੁਕਤਸਰ ਤੋਂ ਚੱਲਿਆ ਨਗਰ ਕੀਰਤਨ ਪਾਕਿ ਸਥਿਤ ਸ਼੍ਰੀ ਕਰਤਾਰਪੁਰ ਸਾਹਿਬ ਰਵਾਨਾ
ਗੁਰਦਾਸਪੁਰ: ਨਿਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਜਾਣ ਲਈ 28 ਫਰਵਰੀ ਤੋਂ ਆਰੰਭ ਹੋਇਆ ਮਹਾਨ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਡੇਰਾ ਬਾਬਾ ਨਾਨਕ ਗੁਰਦੁਆਰਾ
ਗੁਰਦਾਸਪੁਰ: ਨਿਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਜਾਣ ਲਈ 28 ਫਰਵਰੀ ਤੋਂ ਆਰੰਭ ਹੋਇਆ ਮਹਾਨ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਡੇਰਾ ਬਾਬਾ ਨਾਨਕ ਗੁਰਦੁਆਰ ਸ਼੍ਰੀ ਦਰਬਾਰ ਸਾਹਿਬ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਰਵਾਨਾ ਹੋਇਆ।
ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਮੁਕਤਸਰ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਦੇ ਪ੍ਰਬੰਧਾਂ ਹੇਠ ਰਵਾਨਾ ਹੋਏ ਇਸ ਨਗਰ ਕੀਰਤਨ ਦਾ ਰਸਤਿਆਂ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।
ਫੁੱਲਾਂ ਨਾਲ ਸ਼ਿੰਗਾਰੀ ਗਈ ਵੱਡੀ ਬੱਸ ਵਾਲੀ ਪਾਲਕੀ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਕਰਕੇ ਬੜੀ ਹੀ ਸ਼ਰਧਾ ਨਾਲ ਸ਼ਬਦ ਕੀਰਤਨ ਕਰਦੇ ਹੋਏ ਸੰਗਤਾਂ ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਵੱਲ ਰਵਾਨਾ ਹੋਇਆ।
ਇਸ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਇਸ ਨਗਰ ਕੀਰਤਨ ਦਾ ਮੁੱਖ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ। ਇਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਬਣੇ ਰੂਟ ਮੁਤਾਬਕ ਡੇਰਾ ਬਾਬਾ ਨਾਨਕ ਹੋ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਅੱਜ ਮਹਾਨ ਨਗਰ ਕੀਰਤਨ ਦੀ ਸੰਪੂਰਨਤਾ ਹੋਵੇਗੀ।
ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਭਾਰਤ ਸਰਕਾਰ ਤੋਂ 5000 ਸੰਗਤਾਂ ਦੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਦੀ ਆਗਿਆ ਮੰਗੀ ਸੀ ਪਰ 430 ਲੋਕਾਂ ਨੂੰ ਹੀ ਮਨਜ਼ੂਰੀ ਮਿਲੀ ਹੈ। ਨਿਹੰਗ ਸਿੰਘਾਂ ਵੱਲੋਂ ਗਤਕਾ ਦੇ ਕਰਤੱਬ ਵਿਖਾਏ ਗਏ। ਉਸ ਦੇ ਨਾਲ ਹੀ ਇਸ ਨਗਰ ਕੀਰਤਨ ਵਿੱਚ ਆਕਰਸ਼ਣ ਦਾ ਕੇਂਦਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸੁੰਦਰ ਮਾਡਲ ਤੇ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਦੇ ਸੁੰਦਰ ਮਾਡਲ ਹਨ।
ਇਹ ਵੀ ਪੜ੍ਹੋ: ਸਾਵਧਾਨ! ਪਤਨੀ ਨੂੰ ਤੋਹਫ਼ੋ ਵਜੋਂ ਮਿਲਿਆ ਕੈਸ਼, ਇੰਨਾ ਦੇਣਾ ਪਵੇਗਾ ਟੈਕਸ? ਜਾਣੋ IT ਦੇ ਨਿਯਮ